ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਰਾਤਿਆਂ ਦੇ ਸ਼ੂਭ ਦਿਨ ਮੌਕੇ ਕਲਕੱਤਾ ਚ ਦੁਰਗਾ ਪੂਜਾ ਦਾ ਸਮਾਗਮ ਕਰਵਾਇਆ ਜਾਣਾ ਹੈ। ਇਸ ਮੌਕੇ ਦੁਰਗਾ ਪਡਾਲ ਨੂੰ ਸ਼੍ਰੀ ਹਰਿਮੰਦਿਰ ਸਾਹਿਬ ਦੀ ਤਰਜ਼ ਤੇ ਬਣਾਇਆ ਜਾ ਰਿਹਾ ਹੈ। ਇਸ ਪਡਲਾ ਨੂੰ ਸ਼੍ਰੀ ਹਰਿਮੰਦਿਰ ਸਾਹਿਬ ਦੀ ਨਕਲ ਕੀਤੀ ਜਾ ਰਹੀ ਹੈ।
ਜਿਸ ਕਾਰਨ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਹਰਕਤ ਦੀ ਨਿਖੇਧੀ ਕੀਤੀ ਹੈ। ਨਾਲ ਹੀ ਉਹਨਾਂ ਨੇ ਇਹ ਕਿਹਾ ਕਿ ਦਰਬਾਰ ਸਾਹਿਬ ਦੀ ਕਾਪੀ ਕਰਨਾ ਠੀਕ ਨਹੀਂ ਹੈ। ਉੱਥੇ ਹੀ ਦੂਜੇ ਪਾਸੇ SGPC ਨੇ ਇਸ ਮਾਮਲੇ ‘ਚ ਸਖਤ ਨੋਟਿਸ ਲਿਆ ਹੈ।

