ਸ਼.ਰਾਬ ਦੇ ਸ਼ੌਕੀਨਾਂ ਨੂੰ ਸਰਕਾਰ ਨੇ ਝਟਕਾ ਦਿੱਤਾ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ 5 ਦਿਨਾਂ ਨੂੰ ਡ੍ਰਾਈ ਡੇਅ ਦਾ ਐਲਾਨ ਕੀਤਾ ਹੈ। ਅਪ੍ਰੈਲ ਵਿੱਚ ਇਨ੍ਹਾਂ ਪੰਜ ਦਿਨਾਂ ਲਈ ਸ਼.ਰਾਬ ਦੇ ਠੇਕੇ ਬੰਦ ਰਹਿਣਗੇ । ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਉਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਡ੍ਰਾਈ ਡੇਅ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ । ਇਸ ਮੁਤਾਬਕ 11 ਅਪ੍ਰੈਲ ਨੂੰ ਈਦ, 17 ਅਪ੍ਰੈਲ ਨੂੰ ਰਾਮ ਨੌਮੀ ਅਤੇ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਮੌਕੇ ਸ਼ਰਾਬ ਦੀਆਂ ਦੁਕਾਨਾਂ ਜਾਂ ਠੇਕੇ ਨਹੀਂ ਖੁੱਲ੍ਹਣਗੇ। ਉੱਥੇ ਹੀ ਦੂਜੇ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਵੀ ਡ੍ਰਾਈ ਡੇਅ ਐਲਾਨਿਆ ਗਿਆ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਉੱਤਰ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਦਿੱਲੀ ਵਿੱਚ ਡ੍ਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼.ਰਾਬ ਦੀ ਖਰੀਦੋ-ਵੇਚਣ ਉਤੇ ਪਾਬੰਦੀ ਰਹੇਗੀ।
ਦੱਸ ਦੇਈਏ ਕਿ ਅਪ੍ਰੈਲ ਦੇ ਨਾਲ-ਨਾਲ ਮਈ ਅਤੇ ਜੂਨ ਦੇ ਮਹੀਨਿਆਂ ਵਿੱਚ ਵੀ ਦਿੱਲੀ ਵਿੱਚ ਠੇਕੇ ਬੰਦ ਰਹਿਣਗੇ । 23 ਮਈ ਨੂੰ ਬੁੱਧ ਪੂਰਨਿਮਾ ਅਤੇ 17 ਜੂਨ ਨੂੰ ਬਕਰੀਦ ਦੇ ਮੌਕੇ ਉਤੇ ਦਿੱਲੀ ਵਿੱਚ ਡ੍ਰਾਈ ਡੇਅ ਹੋਵੇਗਾ । ਇਨ੍ਹਾਂ ਦੋਵਾਂ ਤਰੀਕਾਂ ਨੂੰ ਸ਼.ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ । ਦੱਸ ਦੇਈਏ ਕਿ ਤਿਉਹਾਰਾਂ ਅਤੇ ਚੋਣਾਂ ਦੌਰਾਨ ਡ੍ਰਾਈ ਡੇਅ ਐਲਾਨਿਆ ਜਾਂਦਾ ਹੈ । ਇਸ ਤੋਂ ਇਲਾਵਾ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਅਜਿਹਾ ਕਰਨਾ ਜ਼ਰੂਰੀ ਸਮਝਦਾ ਹੈ ਤਾਂ ਡ੍ਰਾਈ ਡੇਅ ਦਾ ਐਲਾਨ ਕੀਤਾ ਜਾ ਸਕਦਾ ਹੈ।
ਪਿਆਕੜਾਂ ਲਈ ਮਾੜੀ ਖਬਰ ! 5 ਦਿਨ ਬੰਦ ਰਹਿਣਗੇ ਠੇਕੇ!
ਸ਼.ਰਾਬ ਦੇ ਸ਼ੌਕੀਨਾਂ ਨੂੰ ਸਰਕਾਰ ਨੇ ਝਟਕਾ ਦਿੱਤਾ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ 5 ਦਿਨਾਂ ਨੂੰ ਡ੍ਰਾਈ ਡੇਅ ਦਾ ਐਲਾਨ ਕੀਤਾ ਹੈ। ਅਪ੍ਰੈਲ…
