ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਅੰਮ੍ਰਿਤਸਰ ‘ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਵਲੋਂ ਕੀਤੀਆਂ ਗਈਆਂ ਭਵਿੱਖਬਾਣੀਆਂ ਸੱਚ ਸਾਬਤ ਹੋਈਆਂ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਕੋਲੋਂ ਸੁਰੱਖਿਆ ਲਈ ਦਿੱਤੀਆਂ ਗਈਆਂ 403 ਕਰਮਚਾਰੀ ਅਤੇ 27 ਗੱਡੀਆਂ ਵਾਪਸ ਲਈਆਂ। ਉਨ੍ਹਾਂ ਕਿਹਾ ਕਿ ਪੁਲਿਸ ਕੋਲੋਂ ਪੁਲਿਸ ਦਾ ਹੀ ਕੰਮ ਲਿਆ ਜਾਵੇਗਾ, ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।
ਦੇਖੋ ਹੋਰ ਕੀ ਬੋਲੇ ਭਗਵੰਤ ਮਾਨ



