Breaking News: ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਪੰਜਾਬ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਦੇ ਵਿਚਾਲੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਨਾਲ…

ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਦੇ ਵਿਚਾਲੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੀ ਉਨ੍ਹਾਂ ਦੀ ਕੈਬਨਿਟ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਅਸਤੀਫੇ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿਚ ਬਣੇ ਰਹਿਣਗੇ।

ਪੜੋ ਹੋਰ ਖਬਰਾਂ: ‘ਚਿਕਨ ਬਰਗਰ’ ‘ਚੋਂ ਨਿਕਲੀ ਇਨਸਾਨੀ ਉਂਗਲ, ਦੇਖ ਔਰਤ ਦੇ ਉੱਡੇ ਹੋਸ਼

ਦੱਸ ਦਈਏ ਕਿ ਬੀਤੇ ਪੰਜਾਬ ਕਾਂਗਰਸ ਵਿਚ ਬੀਤੇ ਕਈ ਦਿਨਾਂ ਤੋਂ ਕਲੇਸ਼ ਚੱਲਦਾ ਆ ਰਿਹਾ ਸੀ। ਨਵਜੋਤ ਸਿੰਘ ਸਿੱਧੂ ਧੜੇ ਦੇ ਮੰਤਰੀਆਂ ਵਲੋਂ ਪਹਿਲਾਂ ਵੀ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਚੁੱਕੀ ਸੀ। ਇਸ ਤੋਂ ਪਹਿਲਾਂ ਹਰੀਸ਼ ਰਾਵਤ ਨੇ ਵੀ ਚੰਡੀਗੜ੍ਹ ਦਾ ਦੌਰਾ ਕਰਕੇ ਮਾਮਲੇ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਤੇ ਇਸ ਸਾਰੇ ਘਟਨਾਕ੍ਰਮ ਦੀ ਜਾਣਕਾਰੀ ਹਾਈ ਕਮਾਨ ਨੂੰ ਪਹੁੰਚਾਈ। ਇਸ ਤੋਂ ਬਾਅਦ ਅੱਜ ਸਵੇਰੇ ਕਾਂਗਰਸ ਹਾਈ ਕਮਾਨ ਵਲੋਂ ਪੰਜਾਬ ਵਿਧਾਨ ਸਭਾ ਦੀ ਮੀਟਿੰਗ ਵੀ ਸੱਦੀ ਗਈ ਸੀ। 

ਪੜੋ ਹੋਰ ਖਬਰਾਂ: ਦੀਪ ਸਿੱਧੂ ਦੇ ਬਿਆਨਾਂ ਕਾਰਨ ਕਿਸਾਨ ਜਥੇਬੰਦੀਆਂ ‘ਚ ਰੋਸ, ਕੀਤੀ ਮੁਆਫੀ ਦੀ ਮੰਗ 

ਪਰ ਪੰਜਾਬ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਹੀ ਅਸਤੀਫੇ ਦਾ ਮਨ ਬਣਾ ਲਿਆ। ਉਨ੍ਹਾਂ ਨੇ ਰਾਜਪਾਲ ਨੂੰ ਇਸ ਦੌਰਾਨ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਹਾਲਾਂਕਿ ਇਸ ਤੋਂ ਬਾਅਦ ਵੀ ਉਹ ਕਾਂਗਰਸ ਪਾਰਟੀ ਵਿਚ ਬਣੇ ਰਹਿਣਗੇ ਤੇ ਸੀਐੱਲਪੀ ਮੀਟਿੰਗ ਵਿਚ ਬਤੌਰ ਇਕ ਵਿਧਾਇਕ ਵਜੋਂ ਸ਼ਾਮਲ ਹੋਣਗੇ। ਇਸ ਮੀਟਿੰਗ ਵਿਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਵੱਡਾ ਫੈਸਲਾ ਲਿਆ ਜਾਵੇਗਾ।

ਪੜੋ ਹੋਰ ਖਬਰਾਂ: ਸਰਕਾਰੀ ਰਿਹਾਇਸ਼ ਪਹੁੰਚਿਆ ਪੰਜਾਬ CM ਦਾ ਕਾਫਲਾ, ਕਈ ਵਿਧਾਇਕ ਵੀ ਮੌਜੂਦ

Leave a Reply

Your email address will not be published. Required fields are marked *