LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
living india
untitled design 1

ਗੁਰਦਾਸਪੁਰ (ਬਿਊਰੋ)- ਕੋਰੋਨਾ ਮਹਾਮਾਰੀ ਕਾਰਣ ਪੂਰੇ ਦੇਸ਼ ਵਿਚ ਲਗਾਤਾਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਲਾਕਡਾਊਨ ਤਾਂ ਨਹੀਂ ਲਗਾਇਆ ਗਿਆ ਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਸਰਕਾਰ ਵਲੋਂ ਲਗਾਈਆਂ ਗਈਆਂ ਹਨ। ਪੰਜਾਬ ਵਿੱਚ ਲਗਾਏ ਗਏ ਮਿੰਨੀ ਲਾਕ ਡਾਉਨ ਕਾਰਣ ਕਈ ਦੁਕਾਨਦਾਰ ਪ੍ਰੇਸ਼ਾਨ ਹਨ। ਗੱਲ ਕੀਤੇ ਜਾਵੇ ਜੇ ਜ਼ਿਲਾ ਗੁਰਦਾਸਪੁਰ ਦੀ ਤਾਂ ਇਸ ਮਿੰਨੀ ਲਾਕਡਾਉਨ ਨੂੰ ਲੈਕੇ  ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਬੰਦ ਹਨ ਜਾਂ ਫਿਰ ਛੋਟੇ ਕਾਰੋਬਾਰੀਆਂ ਦਾ ਕੰਮ ਬੰਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਰੋਨਾ ਨੂੰ ਲੈਕੇ ਅਸੀਂ ਹਰ ਮੁਸ਼ਕਿਲ ਘੜੀ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਲਈ ਤਿਆਰ ਹਾਂ ਪਰ ਜਿਸ ਤਾਰੀਕੇ ਦਾ ਪੰਜਾਬ ਸਰਕਾਰ ਨੇ ਲਾਕਡਾਉਨ ਲਗਾਇਆ ਹੈ। ਇਸ ਤਰ੍ਹਾਂ ਨਾਲ ਤੇ ਕੋਈ ਵੀ ਖੁੱਲ ਕੇ ਰੋਜ਼ੀ ਰੋਟੀ ਕਮਾ ਰਿਹਾ ਹੈ ਤੇ ਕੋਈ ਬਿਲਕੁਲ ਹੀ ਭੁੱਖਮਰੀ ਕੰਢੇ ਆ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਜਾਂ ਤਾਂ ਪੂਰਨ ਤੌਰ 'ਤੇ ਲਾਕਡਾਉਨ ਲਗਾ ਦੇਵੇ ਜਾਂ ਫਿਰ ਕਾਰੋਬਾਰ ਕਰਨ ਦਾ ਸਾਰਿਆਂ ਨੂੰ ਥੋੜਾ-ਥੋੜਾ ਸਮਾਂ ਦਿੱਤਾ ਜਾਵੇ। ਉਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਕਿਸਾਨਾਂ ਦੇ ਐਲਾਨ ਨੂੰ ਲੈਕੇ ਅਸੀਂ ਕਿਸਾਨਾਂ ਦੇ ਨਾਲ ਹਾਂ ਪਰ ਜੇਕਰ ਅਸੀਂ ਕਿਸਾਨਾਂ ਦੇ ਕਹਿਣ 'ਤੇ ਦੁਕਾਨਾਂ ਜਾਂ ਫਿਰ ਆਪਣੇ ਕਰੋਬਾਰ ਖੋਲਦੇ ਹਾਂ ਤਾਂ ਸਾਡੇ 'ਤੇ ਜੋ ਪਰਚੇ ਦਰਜ ਹੋ ਜਾਣਗੇ ਉਸਦਾ ਕੌਣ ਜ਼ਿੰਮੇਵਾਰ ਹੋਵੇਗਾ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੂੰ ਇਸ ਅੱਧੇ ਅਧੂਰੇ ਫੈਸਲੇ ਜ਼ਬਰਦਸਤੀ ਨਹੀਂ ਥੋਪਣੇ ਚਾਹੀਦੇ।  

uploads202009dtg

ਭਲਕੇ 25 ਸਤੰਬਰ ਤੋਂ ਪੰਜਾਬੀ ਯੂਨੀਵਰਸਿਟੀ ਦੀਆਂ ਆਖਰੀ ਸਮੈਸਟਰ ਦੀ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ ਪਰ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਦੁਆਰਾ ਬੁਲਾਏ ਗਏ ਪੰਜਾਬ ਬੰਦ ਕਰਕੇ ਯੂਨੀਵਰਸਿਟੀ ਨੇ ਭਲਕੇ ਹੋਣ ਵਾਲੀ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ 25 ਸਤੰਬਰ 2020 ਨੂੰ ਪੰਜਾਬ ਬੰਦ ਦੇ ਚੱਲਦਿਆਂ ਇਸ ਦਿਨ ਹੋਣ ਵਾਲੀ ਪ੍ਰੀਖਿਆ ਦੇ ਸਬੰਧ ਵਿਚ ਕਾਲਜ ਦੇ ਸਟਾਫ਼ ਨੂੰ ਪੇਪਰ ਕੰਡਕਟ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਵਿਚ ਮੁਸ਼ਕਿਲਾਂ ਆ ਸਕਦੀਆਂ ਹਨ। ਵਿਭਾਗ/ ਕਾਲਜ ਸਟਾਫ ਨੂੰ ਪ੍ਰੀਖਿਆ ਕਰਵਾਉਣ ਵਿਚ ਕੋਈ ਮੁਸ਼ਕਿਲ ਨਾ ਆਵੇ ਇਸ ਲਈ 25 ਸਤੰਬਰ ਨੂੰ ਹੋ ਰਹੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ ਇਸ ਪ੍ਰੀਖਿਆ ਨੂੰ 14 ਅਕਤੂਬਰ 2020 ਨੂੰ ਆਯੋਜਿਤ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਯੂਨੀਵਰਸਿਟੀ ਨੇ 4 ਅਕਤੂਬਰ ਨੂੰ ਹੋਣ ਵਾਲੀ ਪ੍ਰੀਖਿਆ ਵੀ ਮਲੁਤਵੀ ਕਰ ਦਿੱਤੀ ਹੈ, ਕਿਉਂਕਿ ਇਸ ਦਿਨ ਯੂਪੀਐਸਸੀ ਵੱਲੋਂ ਨਵੀਂ ਦਿੱਲੀ ਵਿਚ ਇਕ ਮੁਕਾਬਲਾ ਪ੍ਰੀਖਿਆ ਕਰਵਾਈ ਜਾ ਰਹੀ ਹੈ ਜਿਸ ਕਰਕੇ 4 ਅਕਤੂਬਰ ਨੂੰ ਹੋਣ ਵਾਲੀ ਪ੍ਰੀਖਿਆ ਹੁਣ 13 ਅਕਤੂਬਰ ਨੂੰ ਹੋਵੇਗੀ। ਯੂਨੀਵਰਸਿਟੀ ਮੁਤਾਬਕ ਇਸ ਸਬੰਧ ਵਿਚ ਰਿਵਾਇਜ਼਼ ਡੇਟ-ਸੀਟਾਂ ਯੂਨੀਵਰਸਿਟੀ ਦੀ ਵੈੱਬਸਾਈਟ ਉੱਤੇ ਜਲਦੀ ਹੀ ਅਪਲੋਡ ਕਰ ਦਿੱਤੀਆਂ ਜਾਣਗੀਆਂ।

canada

ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਨੇ, ਜਿਸਦੇ ਚਲਦੇ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਪਾਬੰਦੀ ਲਗਾ ਦਿੱਤੀ ਹੈ । ਦੱਸਣਯੋਗ ਹੈ ਕਿ ਇਹ ਪਾਬੰਦੀ 30 ਦਿਨਾਂ ਤੱਕ ਲਾਗੂ ਰਹੇਗੀ । ਭਾਰਤ ਅਤੇ ਪਾਕਿਸਤਾਨ ਵਿੱਚ ਵਧ ਰਹੇ ਕੋਰੋਨਾਵਾਇਰਸ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾਂ ਲਿਆ ਗਿਆ ਹੈ ।  ਭਾਰਤ ਵਿੱਚ ਕੋਰੋਨਾ ਦੀ ਇਹ ਦੂਜੀ ਲਹਿਰ ਹੈ ਅਤੇ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੇਜ਼ੀ ਨਾਲ ਵੱਧ ਰਹੇ ਹਨ । ਹਾਲਾਤ ਇਹ ਹਨ ਕਿ ਸੂਬਾ ਸਰਕਾਰ ਵਲੋਂ ਤਾਲਾਬੰਦੀ ਦਾ ਫੈਸਲਾ ਲਿਆ ਗਿਆ । ਦੂਜੇ ਪਾਸੇ ਗੁਆਂਢੀ ਦੇਸ਼ ਪਾਕਿਸਤਾਨ ‘ਚ ਵਾਇਰਸ ਦੀ ਤੀਜੀ ਲਹਿਰ ਹੈ ਤੇ ਪਾਕਿਸਤਾਨ ਵੀ ਕੋਰੋਨਾ ਵਾਇਰਸ ਤੋਂ ਬਹੁਤ ਬੁਰੀ ਤਰ੍ਹਾਂ ਨਾਲ ਜੂਝ ਰਿਹਾ ਹੈ । ਜਿਸਦੇ ਚਲਦੇ ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਨੇ ਕਿਹਾ ਕਿ ਇਹ ਰੋਕ ਵੀਰਵਾਰ ਦੇਰ ਰਾਤ ਤੋਂ ਸ਼ੁਰੂ ਹੋ ਜਾਵੇਗੀ । ਤੁਹਾਨੂੰ ਦੱਸ ਦਈਏ ਕਿ ਭਾਰਤ ਦੇਸ਼ ਵਿੱਚ ਪਿੱਛਲੇ 24 ਘੰਟਿਆਂ ਵਿੱਚ ਤਿੰਨ ਲੱਖ ਤੋਂ ਵੱਧ ਕੇਸ ਸਾਹਮਣੇ ਆਏ ਹਨ । ਜਿਸਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ।  ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਾਬੰਦੀ ਕੁੱਝ ਸਮੇਂ ਲਈ ਹੈ ਤੇ ਭਵਿੱਖ ਵਿੱਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਫੈਸਲਾ ਲਿਆ ਗਿਆ । ਇਹੀ ਨਹੀਂ ਉਹਨਾਂ ਦਾ ਕਹਿਣਾ ਹੈ ਕਿ ਇਹ ਕਾਰਗੋ ਜਹਾਜ਼ਾਂ ‘ਤੇ ਲਾਗੂ ਨਹੀਂ ਕੀਤਾ ਜਾਵੇਗਾ, ਤਾਂ ਜੋ ਪੀ.ਪੀ.ਈ. ਕਿੱਟ, ਟੀਕਾ ਤੇ ਹੋਰ ਜ਼ਰੂਰੀ ਸਮਾਨ ਨੂੰ ਪੂਰਾ ਕੀਤਾ ਜਾ ਸਕੇ । 

sukhbir

ਸਾਬਕਾ ਮੰਤਰੀ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ ਜਲਾਲਾਬਾਦ (ਅਰਵਿੰਦਰ ਪਾਲ ਤਨੇਜਾ) – ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਹੋਰ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਹੰਸ ਰਾਜ ਜੋਸਨ ਨੇ ਅਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਜੋਸਨ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਪਾਰਟੀ ਦਾ ਪੱਲਾ ਫੜ੍ਹਿਆ

punjab school

PSEB ਨੇ ਵੀ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ, ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ ਫਿਲਹਾਲ ਅਗਲੇ ਹੁਕਮਾਂ ਤੱਕ ਇਹਨਾਂ ਪ੍ਰੀਖਿਆਵਾਂ ਤੇ ਰੋਕ ਰਹੇਗੀ ਤੇ ਜਦੋਂ ਪ੍ਰੀਖਿਆਵਾਂ ਲੈਣ ਸਬੰਧੀ ਕੋਈ ਫੈਸਲਾ ਲਿਆ ਜਾਂਦਾ ਹੈ ਤਾਂ ਕਰੀਬ 10 ਦਿਨ ਪਹਿਲਾ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਜਾਵੇਗੀ

ludhiana

ਲੁਧਿਆਣਾ ‘ਚ ਮਨਾਇਆ ਗਿਆ ਭੀਮ ਰਾਓ ਅੰਬੇਡਕਰ ਦਾ ਜਨਮਦਿਨ ਲੁਧਿਆਣਾ ( ਰਾਜਵਿੰਦਰ ਸਿੰਘ)- ਵੱਖ ਵੱਖ ਪਾਰਟੀਆਂ ਵੱਲੋਂ ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਉਹਨਾਂ ਦੀ ਦੇਸ਼ ਪ੍ਰਤੀ ਸ਼ਰਧਾ ਤੇ ਉਹਨਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਭੀਮ ਰਾਓ ਅੰਬੇਡਕਰ ਦੇ ਬੁੱਤ ਤੇ ਫੁੱਲ ਮਾਲਾ ਭੇਂਟ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ ਇਸ ਦੌਰਾਨ ਵੱਡੀ ਤਾਦਾਦ ਚ ਯੂਥ ਵੱਲੋਂ ਵੀ ਪੈਦਲ ਮਾਰਚ ਕੱਢ ਕੇ ਅਤੇ ਮੋਟਰਸਾਈਕਲਾਂ ਤੇ ਇਕ ਰੈਲੀ ਕੱਢ ਕੇ ਬਾਬਾ ਸਾਹਿਬ ਦੀ ਸੋਚ ਤੇ ਪਹਿਰਾ ਦੇਣ ਦੀ ਗੱਲ ਆਖੀ ਨਾਲ ਹੀ ਆਜ਼ਾਦ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਅੱਜ ਹਰ ਵਰਗ ਪ੍ਰੇਸ਼ਾਨ ਹੈ ਅਤੇ ਦਲਿਤਾਂ ਦਾ ਸਾਥ ਦੇਣ ਲਈ ਚੰਦਰਸ਼ੇਖਰ ਆਜ਼ਾਦ ਦੀ ਅਗਵਾਈ ਚ ਆਜ਼ਾਦ ਸਮਾਜ ਪਾਰਟੀ ਪੁਰਜ਼ੋਰ ਕੋਸ਼ਿਸ਼ ਕਰ ਰਹੀ ਹੈ  

cbsc

ਟਲੀਆਂ CBSE  ਦੀਆਂ ਪ੍ਰੀਖਿਆਵਾਂ, 1 ਜੂਨ ਨੂੰ ਮੁੜ ਹੋਵੇਗੀ ਬੈਠਕ 4 ਮਈ ਤੋਂ ਸ਼ੁਰੂ ਹੋਣੀ ਸੀ ਪ੍ਰੀਖਿਆਵਾਂ ਨਵੀਂ ਦਿੱਲੀ (ਨਿਊਜ਼ ਡੈਸਕ)- ਕੋਰੋਨਾ ਦੇ ਨਵੇਂ ਸਟ੍ਰੇਨ ਨੂੰ ਲੈਕੇ ਜਿੱਥੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਬਚਾਅ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਉੱਥੇ ਹੀ CBSE (ਕੇਂਦਰੀ ਸੈਕੰਡਰੀ ਸਿੱਖਿਆ ਬੋਰਡ) ਦੀਆਂ ਪ੍ਰੀਖਿਆਵਾਂ ਨੂੰ ਲੈਕੇ ਭਾਰਤ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ ਜਿਸ ਵਿੱਚ 4 ਮਈ ਤੋਂ ਸ਼ੁਰੂ ਹੋਣ ਵਾਲੀਆ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਟਾਲ ਦਿੱਤਾ ਗਿਆ ਹੈ ਜਦੋਂਕਿ 10ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਹੈ ਪ੍ਰੀਖਿਆਵਾਂ ਨੂੰ ਲੈਕੇ 1 ਜੂਨ ਨੂੰ ਮੁੜ ਬੈਠਕ ਹੋਵੇਗੀ ਜਿਸ ਵਿੱਚ ਉਸ ਵੇਲੇ ਦੀ ਸਥਿਤੀ ਨੂੰ ਦੇਖਦਿਆਂ ਅਗਲਾ ਫੈਸਲਾ ਲਿਆ ਜਾਵੇਗਾ ਉਸ ਵੇਲੇ ਜੇਕਰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਹੁੰਦੀਆਂ ਹਨ ਤਾਂ ਵਿਦਿਆਰਥੀਆਂ ਨੂੰ 15 ਦਿਨ ਪਹਿਲਾਂ ਇਸ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ

capt

10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਹੋਣਗੀਆਂ ਮੁਲਤਵੀ? ਕੈਪਟਨ ਨੇ ਲਿਖੀ ਕੇਂਦਰ ਨੂੰ ਚਿੱਠੀ ਚੰਡੀਗੜ੍ਹ (ਨਿਊਜ਼ ਡੈਸਕ)- ਪੰਜਾਬ ’ਚ ਕੋਰੋਨਾ ਦੀ ਨਵੀਂ ਸਟ੍ਰੇਨ ਬੇਕਾਬੂ ਹੁੰਦੀ ਜਾ ਰਹੀ ਹੈ...ਜਿਸ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕੀਤੀ ਹੈ... ਮੁੱਖ ਮੰਤਰੀ ਨੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ “ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਤੁਰੰਤ ਲਿਆ ਜਾਵੇ ” ਉਨ੍ਹਾਂ ਕਿਹਾ, ਕੋਰੋਨਾ ਦੇ ਨਵੇਂ ਸਟ੍ਰੇਨ ਨਾਲ ਜੂਝਦੇ ਸੂਬਿਆਂ ਨੂੰ ਸਥਿਤੀ ਦੇ ਆਮ ਹੋਣ ਤੋਂ ਬਾਅਦ ਪ੍ਰੀਖਿਆਵਾਂ ਕਰਵਾਉਣ ਲਈ ਵਧੀਆ ਯੋਜਨਾ ਬਣਾਉਣ ਦੀ ਆਗਿਆ ਮਿਲੇਗੀ। ਮੰਤਰਾਲੇ ਦੇ ਦਖਲ ਦੀ ਮੰਗ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਦੱਸਣਾ ਮੁਸ਼ਕਲ ਹੈ ਕਿ ਕੋਵਿਡ ਮਾਮਲਿਆਂ ਵਿੱਚ ਕਦੋਂ ਵਾਧਾ ਹੋਵੇਗਾ ਤੇ ਕਦੋਂ ਕੇਸਾਂ 'ਚ ਕਮੀ ਦੇਖਣ ਨੂੰ ਮਿਲੇਗਾ। ਉਥੇ ਹੀ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸੂਬਿਆਂ 'ਚ ਕੋਰੋਨਾ ਦੀ ਦੂਸਰੀ ਲਹਿਰ ਵੱਖਰੇ ਪੜਾਵਾਂ 'ਤੇ ਪਹੁੰਚ ਗਈ ਹੈ। ਕੁਝ ਸੂਬਿਆਂ 'ਚ ਕੇਸ ਵੱਧਣ ਦੀ ਸੰਭਾਵਨਾ ਹੈ ਜਦਕਿ ਕੁਝ 'ਚ ਵਾਧਾ ਸ਼ੁਰੂ ਹੋ ਗਿਆ ਹੈ। ਜਿਸ ਨੂੰ ਦੇਖਦਿਆਂ ਤੁਰੰਤ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਜਾਣ। ਦੱਸ ਦੇਈਏ ਕਿ ਕਾਂਗਰਸ ਸਮੇਤ ਆਮ ਆਦਮੀ ਪਾਰਟੀ ਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ਨੂੰ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਵੀ ਅਪੀਲ ਕੀਤੀ ਹੈ।

sikh jatha

ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜੱਥਾ 1100 ਸ਼ਰਧਾਲੂਆਂ ਨੂੰ ਪਾਕਿਸਤਾਨ ਨੇ ਦਿੱਤਾ ਵੀਜ਼ਾ   ਦਿੱਲੀ (ਨਿਊਜ਼ ਡੈਸਕ): ਸਿੱਖ ਸ਼ਰਧਾਲੂਆਂ ਦਾ ਜੱਥਾ ਵਿਸਾਖੀ ਮੌਕੇ ਪਾਕਿਸਤਾਨ ਜਾਵੇਗਾ ਇਸ ਜੱਥੇ ਨੂੰ ਪਾਕਿਸਤਾਨ ਵੱਲੋਂ ਵੀਜ਼ਾ ਜਾਰੀ ਕਰ ਦਿੱਤਾ ਗਿਆ ਹੈ, ਜੋ ਪਾਕਿਸਤਾਨ ਜਾਕੇ ਵੱਖ ਵੱਖ ਗੁਰੂਧਾਮਾਂ ਤੇ ਨਤਮਸਤਕ ਹੋਵੇਗਾ  ਵਿਸਾਖੀ ਮੌਕੇ ਹੋਣ ਵਾਲੇ ਸਲਾਨਾ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ 1100 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ। ਇਹ ਜੱਥਾ 12 ਅਪ੍ਰੈਲ ਨੂੰ ਜਾਵੇਗਾ ਤੇ 22 ਅਪ੍ਰੈਲ ਨੂੰ ਭਾਰਤ ਵਾਪਿਸ ਆਵੇਗਾ   ਤੁਹਾਨੂੰ ਦਸ ਦਈਏ ਕਿ ਸਾਲ 1974 ‘ਚ ਭਾਰਤ ਪਾਕਿਸਤਾਨ ਵਿਚਾਲੇ ਹੋਏ ਸਮਝੌਤੇ ਤਹਿਤ ਜਿਸ ਵਿੱਚ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਬਾਰੇ ਪ੍ਰੋਟੋਕਾਲ ਹੈ ਉਸਦੇ ਤਹਿਤ ਯਾਤਰਾ ਹੋਵੇਗੀ , ਇਸ ਤੋਂ ਪਹਿਲਾਂ ਨਨਕਾਣਾ ਸਾਹਿਬ ਸਾਕੇ ਦੀ ਬਰਸੀ ਮੌਕੇ ਜੱਥਾ ਰੋਕੇ ਜਾਣ ਤੇ ਸਿੱਖ ਸੰਗਤ ਕਾਫ਼ੀ ਨਰਾਜ਼ ਹੋਈ ਸੀ     

mansa2

ਮੰਡੀ ‘ਚ ਸੁੱਕੀ ਫ਼ਸਲ ਹੀ ਲੈਕੇ ਆਉਣ ਕਿਸਾਨ- ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ   ਮਾਨਸਾ ( ਅਮਰਜੀਤ ਸਿੰਘ ਚਹਿਲ ): ਸੂਬੇ ਭਰ ‘ਚ ਜਿੱਥੇ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਜਾ ਰਹੀ ਹੈ ਤਾਂ ਉੱਥੇ ਹੀ ਪ੍ਰਸ਼ਾਸਨ ਵੱਲੋਂ ਵੱਖ ਵੱਖ ਪ੍ਰਕਾਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਕੁੱਝ ਇਸ ਤਰ੍ਹਾਂ ਹੀ ਮਾਨਸਾ ‘ਚ ਵੀ ਕਣਕ ਦੀ ਖਰੀਦ ਨੂੰ ਲੈਕੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਜ਼ਿਲ੍ਹੇ ਦੇ  ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਕਿਹਾ ਕਿ ਮਾਨਸਾ ‘ਚ ਮੁਕੰਮਲ ਤੌਰ ਤੇ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਡਿਪਟੀ ਕਮਿਸਨਰ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਕਿ ਕਿਸਾਨਾਂ ਨੂੰ ਵੇਚਣ ਸਬੰਧੀ ਕੋਈ ਪਰੇਸ਼ਾਨੀ ਨਾ ਆਵੇ    ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਣਕ ਦੀ ਨਿਰਵਿਘਨ ਖਰੀਦ ਤੋਂ ਇਲਾਵਾ ਅਨਾਜ ਦੀ ਢੁਕਵੀਂ ਆਵਾਜਾਈ ਅਤੇ ਭੰਡਾਰ ਲਈ ਇਕ ਸੁਚਾਰੂ ਵਿਧੀ ਤਿਆਰ ਕੀਤੀ ਗਈ ਹੈ।   ਉਨ੍ਹਾਂ ਕਿਹਾ ਮੰਡੀਆਂ ਵਿੱਚ ਕਿਸਾਨਾਂ ਦੀ ਭੀੜ ਨੂੰ ਘਟਾਉਣ ਅਤੇ ਦੂਜੇ ਪਾਸੇ ਖਰੀਦ ਦੌਰਾਨ ਸਮਾਜਿਕ ਦੂਰੀ ਬਣਾਈ ਰੱਖਣ ਵਿੱਚ ਮਦਦ ਮਿਲੇਗੀ ਤਾਂ ਜੋ ਕੋਵਿਡ ਮਹਾਂਮਾਰੀ ਤੋਂ ਬਚਾਅ ਰੱਖਿਆ ਜਾ ਸਕੇ।  ...

ludhiana accident

ਨੈਸ਼ਨਲ ਹਾਈਵੇਅ ਤੇ ਵਾਪਰਿਆ ਸੜਕ ਹਾਦਸਾ ਟਰੈਕਟਰ ਤੇ ਕਾਰ ਵਿਚਾਲੇ ਹੋਈ ਟੱਕਰ ਲੁਧਿਆਣਾ (ਰਾਜਵਿੰਦਰ ਸਿੰਘ): ਅੱਜ ਨੈਸ਼ਨਲ ਹਾਈਵੇਅ ਤੇ ਟਰੈਕਟਰ-ਟਰਾਲੀ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ , ਹਾਲਾਂਕਿ ਹਾਦਸੇ ‘ਚ ਕਾਰ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਗਿਆ ਹੈ ਪਰ ਕਿਸੇ ਵੀ ਪ੍ਰਕਾਰ ਦੇ ਜਾਨੀ ਨੁਕਾਸਾਨ ਤੋਂ ਬਚਾਅ ਰਿਹਾ ਹਾਦਸਾ ਹੋਣ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ ਉੱਥੇ ਹੀ ਮੌਕੇ ਤੇ ਮੌਜੂਦ ਕਾਰ ਚਾਲਕ ਨੇ ਕਿਹਾ ਕਿ ਉਹ ਪਾਤੜਾਂ ਤੋਂ ਆਪਣੇ ਕਸ਼ਮੀਰ ਸਥਿਤ ਘਰ ਜਾ ਰਹੇ ਸਨ ਪਰ ਅਚਾਨਕ ਹੀ ਗਲਤ ਦਿਸ਼ਾ ਚੋਂ ਆ ਰਹੇ ਟਰੈਕਟਰ ਚਾਲਕ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ ।  ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ 

covid

ਟੀਕਾਕਰਣ ਲਈ ਹਾਹਾਕਾਰ, ਓਡੀਸ਼ਾ ‘ਚ 700 ਸੈਂਟਰ ਹੋਏ ਬੰਦ ਸੂਬਿਆਂ ਕੋਲ ਜ਼ਰੂਰਤ ਅਨੁਸਾਰ ਟੀਕੇ ਉੱਪਲੱਬਧ- ਕੇਂਦਰ ਦਿੱਲੀ (ਨਿਊਜ਼ ਡੈਸਕ): ਕੋਰੋਨਾ ਮਹਾਮਾਰੀ ਵਿਚਾਲੇ ਕੋਰੋਨਾ ਵੈਕਸੀਨ ਦੀ ਕਿੱਲਤ ਆਉਣੀ ਸ਼ੁਰੂ ਹੋ ਗਈ ਹੈ ਕੁੱਝ ਮੀਡੀਆ ਰਿਪੋਰਟਾਂ ਅਨੁਸਾਰ ਕਈ ਅਜਿਹੇ ਸੂਬੇ ਵੀ ਹਨ ਜਿਨ੍ਹਾਂ ‘ਚ ਅਗਲੇ 2 ਦਿਨਾਂ ਲਈ ਹੀ ਕੋਰੋਨਾ ਦੇ ਟੀਕਿਆਂ ਦਾ ਸਟਾਕ ਬਚਿਆ ਹੋਇਆ ਹੈ ਜੇਕਰ ਇਹਨਾਂ ਸੂਬਿਆਂ ‘ਚ ਕੋਰੋਨਾ ਦੇ ਟੀਕਿਆਂ ਦੀ ਸਪਲਾਈ ਨਹੀਂ ਕੀਤੀ ਜਾਂਦੀ ਤਾਂ ਟੀਕਾਕਰਣ ਪ੍ਰਭਾਵਿਤ ਹੋ ਸਕਦਾ ਹੈ ਕੋਰੋਨਾ ਮਹਾਮਾਰੀ ਦੀ ਦੂਜੇ ਲਹਿਰ ਕਾਰਨ ਪੰਜਾਬ ਸਮੇਤ ਦੇਸ਼ ਦੇ ਕਈ ਹੋਰ ਸੂਬੇ ਵੀ ਪ੍ਰਭਾਵਿਤ ਹਨ ਤਾਂ ਇਸ ਵਿਚਾਲੇ ਹੀ ਕੋਰੋਨਾ ਦੇ ਟੀਕਿਆਂ ਨੂੰ ਲੈਕੇ ਕੇਂਦਰ ਤੇ ਸੂਬਾ ਸਰਕਾਰਾਂ ਆਹਮੋ ਸਾਹਮਣਾ ਹੋ ਗਈਆਂ ਹਨ, ਜਿੱਥੇ ਸੂਬਾ ਸਰਕਾਰਾਂ ਟੀਕਿਆਂ ਦੇ ਨਵੇਂ ਸਟਾਕ ਦੀ ਮੰਗ ਕਰ ਰਹੇ ਹਨ ਤਾਂ ਉੱਥੇ ਹੀ ਕੇਂਦਰ ਸੂਬਿਆਂ ਨੂੰ ਪੱਤਰ ਲਿਖ ਜਵਾਬ ਮੰਗ ਰਿਹਾ ਹੈ ਓਡੀਸ਼ਾ ‘ਚ ਟੀਕਿਆਂ ਦੀ ਕਿੱਲਤ ਓਡੀਸ਼ਾ ‘ਚ ਕੋਰੋਨਾ ਦੇ ਟੀਕਿਆਂ ਦੀ ਕਮੀ ਦੇ ਚੱਲਦਿਆਂ 1400 ਟੀਕਾਕਰਣ ਸੈਂਟਰਾਂ ਵਿੱਚੋਂ 700 ਸੈਂਟਰਾਂ ਨੂੰ ਬੰਦ ਕੀਤਾ ਗਿਆ ਹੈ ਇਸ ਤੋਂ ਇਲਾਵਾ ਸੂਬੇ ‘ਚ 2 ਦਿਨਾਂ ਦਾ ਸਟਾਕ ਬਾਕੀ ਹੈ, ਜਿਸ ਕਰਕੇ ਸੂਬਾ ਸਰਕਾਰ ਨੇ ਕੇਂਦਰ ਤੋਂ ਹੋਰ ਟੀਕਿਆਂ ਦੀ ਮੰਗ ਕੀਤੀ ਹੈ ਮਹਾਰਾਸ਼ਟਰ ਤੇ ਝਾਰਖੰਡ ਨੇ ਚੁੱਕੇ ਸਵਾਲ ਕੋਰੋਨਾ ਦੇ ਟੀਕਿਆਂ ਨੂੰ ਲੈਕੇ ਮਹਾਰਾਸ਼ਟਰ ਤੇ ਕੇਂਦਰ ਸਰਕਾਰ ਵਿਚਾਲੇ ਰਾਰ ਹੈ ਇਸ ਵਿਚਾਲੇ ਮਹਾਰਾਸ਼ਟਰ ਦਾ ਕਹਿਣਾ ਹੈ ਕਿ ਉਨਾਂ ਕੋਲ 3 ਦਿਨਾਂ ਦਾ ਸਟਾਕ ਬਾਕੀ ਹੈ ਜਦੋਂ ਹੁਣ ਕੇਂਦਰ ਨੇ ਨਵਾਂ ਸਟਾਕ ਭੇਜਿਆ ਤਾਂ ਉਸ ਵਿੱਚ ਵੀ ਬਹੁਤ ਘੱਟ ਟੀਕੇ ਭੇਜੇ ਗਏ ਹਨ ਤਾਂ ਉੱਥੇ ਹੀ ਝਾਰਖੰਡ ਸਰਕਾਰ ਨੇ ਵੀ 2 ਦਿਨਾਂ ਦਾ ਸਟਾਕ ਬਾਕੀ ਹੋਣ ਦੀ ਗੱਲ ਕਹੀ ਹੈ ਪੰਜਾਬ ‘ਚ ਵੀ ਵਧ ਰਹੇ ਨੇ ਮਾਮਲੇ ਜਿੱਥੇ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ‘ਚ ਵੀ ਸਰਕਾਰ ਵੱਲੋਂ ਕੋਰੋਨਾ ਦੀ ਟੈਸਟਿੰਗ ਤੇ ਟੀਕਾਕਰਨ ਨੂੰ ਹੋਰ ਤੇਜ਼ ਕਰਨ ਦੇ ਸਖ਼ਤ ਹੁਕਮ ਜਾਰੀ ਕੀਤੇ ਹਨ ਕੇਂਦਰੀ ਸਿਹਤ ਮੰਤਰੀ ਨੇ ਦਵਾਇਆ ਭਰੋਸਾ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਬੀਤੇ ਦਿਨੀਂ ਸੂਬਾ ਸਰਕਾਰ ਨੂੰ ਭਰੋਸ਼ਾ ਦਵਾਇਆ ਸੀ ਕਿ ਟੀਕਾਕਰਣ ‘ਚ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ

modi

ਕੋਰੋਨਾ ਕਾਰਨ ਕਰਜ਼ੇ ਦੇ ਜਾਲ ‘ਚ ਫਸਿਆ ਭਾਰਤ ਪ੍ਰਤੀ 1 ਰੁਪਏ ਚੋਂ 20 ਪੈਸੇ ਵਿਆਜ਼ ਮੋੜਣ ਤੇ ਹੁੰਦੇ ਹਨ ਖ਼ਰਚ ਦਿੱਲੀ (ਨਿਊਜ਼ ਡੈਸਕ) : ਕੋਰੋਨਾ ਨਾਲ ਨਿਪਟਣ ਤੋਂ ਬਾਅਦ ਦੇਸ਼ ਸਾਹਮਣੇ ਇੱਕ ਵੱਡੀ ਚੁਣੌਤੀ ਆਉਣ ਜਾ ਰਹੀ ਹੈ ਉਹ ਚੁਣੌਤੀ ਹੈ ਕਰਜ਼ ਦੀ । ਅੰਤਰਰਾਸ਼ਟਰੀ ਮੁਦਰਾ ਫੰਡ (IMF) ਵੱਲੋਂ ਜਾਰੀ ਕੀਤੀ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਮਹਾਮਾਰੀ ਕਰਕੇ ਦੇਸ਼ ਦਾ ਕਰਜ਼- ਜੀਡੀਪੀ ਅਨੁਮਾਨ ਇਤਿਹਾਸਿਕ ਪੱਧਰ ਤੇ ਪਹੁੰਚ ਗਿਆ ਹੈ ਜੇਕਰ ਅਸਾਨ ਸ਼ਬਦਾਂ ‘ਚ ਕਹੀਏ ਤਾਂ ਜਿੰਨੀ ਸਾਡੇ ਦੇਸ਼ ਦੀ GDP ਹੈ ਕਰੀਬ ਉਨਾ ਹੀ ਦੇਸ਼ ਉੱਪਰ ਕਰਜ਼ ਹੈ । ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਾਲ 2020 ‘ਚ ਦੇਸ਼ ਦਾ ਕਰਜ਼ GDP ਅਨੁਮਾਨ 74 ਫੀਸਦ ਤੋਂ ਵੱਧਕੇ 90 ਫੀਸਦ ਤੱਕ ਪਹੁੰਚ ਗਿਆ ਹੈ, ਸਾਲ 2020 ‘ਚ ਭਾਰਤ ਦੀ ਕੁੱਲ GDP ਕਰੀਬ 189 ਲੱਖ ਕਰੋੜ ਰੁਪਏ ਸੀ ਅਤੇ ਕਰਜ਼ 170 ਲੱਖ ਕਰੋੜ ਰੁਪਏ । ਹਾਲਾਂਕਿ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਸੀਨੀਅਰ ਅਧਿਕਾਰੀਆਂ ਨੇ ਉਮੀਦ ਜ਼ਾਹਿਰ ਕੀਤੀ ਹੈ ਕਿ ਅਰਥਵਿਵਸਥਾ ਸਹੀ ਹੋਣ ਤੋਂ ਬਾਅਦ ਇਹ ਅਨੁਪਾਤ 80 ਫੀਸਦ ਤੱਕ ਹੋ ਸਕਦਾ ਹੈ । ਆਮ ਤੌਰ ਤੇ ਕਿੰਨਾ ਹੁੰਦਾ ਹੈ ਅਨੁਪਾਤ ਅਕਸਰ ਦੇਖਿਆ ਗਿਆ ਹੈ ਕਿ ਵਿਕਾਸਸੀਲ ਦੇਸ਼ਾਂ ਦਾ ਕਰਜ਼ GDP ਅਨੁਮਾਨ 40 ਤੋਂ 50 ਫੀਸਦ ਹੁੰਦਾ ਹੈ, ਜਦੋਂ ਸਾਲ 2014-15 ‘ਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ NDA ਸਰਕਾਰ ਸੱਤਾ ‘ਚ ਆਈ ਸੀ ਤਾਂ ਦੇਸ਼ ਦਾ ਕਰਜ਼ GDP ਅਨੁਮਾਨ ਕਰੀਬ 67 ਫੀਸਦ ਸੀ ਇੱਥੇ ਇੱਕ ਧਿਆਨ ਦੇਣ ਯੋਗ ਗੱਲ ਇਹ ਵੀ ਹੈ ਕਿ ਭਾਰਤ ਸਰਕਾਰ ਦੇ ਬਜਟ ਅਨੁਸਾਰ ਇਸ ਸਾਲ ਕੇਂਦਰ ਦੇ ਖ਼ਰਚ ਹੋਏ 1 ਰੁਪਏ ਵਿੱਚੋਂ ਕਰੀਬ 20 ਪੈਸੇ ਕਰਜ਼ ਦਾ ਵਿਆਜ਼ ਮੋੜਣ ਵਿੱਚ ਚਲੇ ਜਾਂਦੇ ਹਨ...

1111

ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਗੁਰੂ ਸਾਹਿਬ ਦਾ ਪ੍ਰਕਾਸ਼ਪੁਰਬ- ਕੈਪਟਨ ਚੰਡੀਗੜ੍ਹ ( ਨਿਊਜ਼ ਡੈਸਕ) : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈਕੇ ਵੀਡੀਓ ਕਾਨਫਰੰਸਿੰਗ ਰਾਹੀਂ ਉੱਚ-ਪੱਧਰੀ ਕਮੇਟੀ ਦੀ ਅਹਿਮ ਬੈਠਕ ਹੋਈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਇਸ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਿਲ ਹੋਏ । ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾਂ ਪ੍ਰਕਾਸ਼ਪੁਰਬ ਮਨਾਉਣ ਲਈ ਅਸੀਂ ਸਾਰੇ ਵਚਨਵੱਧ ਹਾਂ ਤੇ ਗੁਰੂ ਪਾਤਸ਼ਾਹ ਦਾ ਪ੍ਰਕਾਸ਼ਪੁਰਬ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ

balbir sidhu

ਸਿਆਸੀ ਲੋਕ ਫੈਲਾਅ ਰਹੇ ਨੇ ਕੋਰੋਨਾ- ਬਲਬੀਰ ਸਿੱਧੂ ‘ਕੋਰੋਨਾ ਤੋਂ ਬਚਾਅ ਲਈ ਚੁੱਕੇ ਜਾ ਰਹੇ ਨੇ ਸਖ਼ਤ ਕਦਮ’ਅੰਮ੍ਰਿਤਸਰ (ਮਨਜਿੰਦਰ ਸਿੰਘ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਇਸ ਮੌਕੇ ਸਿਹਤ ਮੰਤਰੀ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ ‘ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।  ਕੋਰੋਨਾ ਦੇ ਵਧਦੇ ਮਾਮਲਿਆ ਤੇ ਚਿੰਤਾ ਜਾਹਿਰ ਕਰਦਿਆ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਸਰੀ ਸਟੇਜ ਕਾਫੀ ਖਤਰਨਾਕ ਹੈ ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਮਾਸਕ ਦੀ ਵਰਤੋਂ ਤੋਂ ਇਲਾਵਾ ਸ਼ੋਸਲ ਡਿਸਟੈਂਸਿਗ ਦਾ ਵੀ ਵਿਸ਼ੇਸ ਧਿਆਨ ਰੱਖਣਾ ਚਾਹੀਦਾ, ਸਿਹਤ ਮੰਤਰੀ ਨੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਕੁੱਝ ਲੋਕਾਂ ਜਨਤਕ ਥਾਵਾਂ ਤੇ ਜਾਣ ਵੇਲੇ ਮਾਸਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਜਿਸ ਕਰਕੇ ਕੋਰੋਨਾ ਦੇ ਮਾਮਲਿਆਂ ‘ਚ ਇਜਾਫ਼ਾ ਹੋ ਸਕਦਾ ਹੈ   ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਸਿਆਸੀ ਪਾਰਟੀਆਂ ਨੂੰ ਵੀ ਆੜੇ ਹੱਥੀਂ ਲਿਆ ਉਨ੍ਹਾਂ ਕਿਹਾ ਕਿ ਕੁੱਝ ਸਿਆਸੀ ਦਲ ਵੱਡੀ ਵੱਡੀ ਰੈਲੀ ਕਰਕੇ ਲੋਕਾਂ ਨੂੰ ਕੋਰੋਨਾ ਦਾ ਸ਼ਿਕਾਰ ਬਣਾ ਰਹੇ ਹਨ ਜਿਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਹੁਕਮ ਲਾਗੂ ਕੀਤੇ ਗਏ ਹਨ ਤਾਂ ਕਿ ਕੋਰੋਨਾ ਮਹਾਮਾਰੀ ਤੋਂ ਜ਼ਿਆਦਾ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ