ਲੁਧਿਆਣਾ - ਪੰਜਾਬ ਵਿਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਵਧਣ ਕਰਕੇ ਵੱਖ ਵੱਖ ਸੂਬਿਆਂ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕੋਰੋਨਾ ਮਾਮਲਿਆਂ ਨੂੰ ਵੇਖਦੇ ਹੋਏ ਅੱਜ ਲੁਧਿਆਣਾ 'ਚ ਕਰਫ਼ਿਊ ਦੀ ਮਿਆਦ ਇਕ ਹਫ਼ਤਾ ਵਧਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਪਹਿਰ ਇਹ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਦੇਸ਼ ਭਰ ਵਿਚ ਕੋਰੋਨਾ ਦੇ ਕੇਸ ਅੱਗੇ ਨਾਲੋੋ ਘੱਟ ਗਏ ਹਨ ਤੇ ਪਿਛਲੇ 24 ਘੰਟਿਆਂ ਵਿਚ ਨਵੇਂ 3.11 ਲੱਖ ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ 21 ਅਪਰੈਲ ਨੂੰ 2.95 ਲੱਖ ਕਰੋਨਾ ਪਾਜ਼ੇਟਿਵ ਕੇਸ ਸਨ, ਉਸ ਤੋਂ ਬਾਅਦ ਇਹ ਅੰਕੜੇ ਰੋਜ਼ਾਨਾ ਵਧਦੇ ਗਏ।
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਦੇ ਵਰਕਰਾਂ ਵਿਚਾਲੇ ਜੰਮ ਕੇ ਧੱਕਾਮੁੱਕੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸਦੇ ਨਾਲ ਹੀ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਮਾਮੂਲੀ ਸੱਟਾਂ ਵੀ ਲੱਗੀਆਂ। ਦੱਸ ਦੇਈਏ ਕਿ ਇਹ ਝੜਪ ਲੁਧਿਆਣਾ ਤੋਂ ਯੂਥ ਅਕਾਲੀ ਦਲ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਚਕਾਰ ਹੋਈ ਹੈ। ਲੋਕ ਇਨਸਾਫ਼ ਪਾਰਟੀ ਤੇ ਅਕਾਲੀ ਦਲ ਇਸ ਘਟਨਾ ਲਈ ਇੱਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਪੁੱਤਰ ਅਤੇ ਉਸ ਦੇ ਸਾਥੀਆਂ ਵੱਲੋਂ ਭੱਦੀ ਸ਼ਬਦਾਵਲੀ ਦੀ ਵਰਤੋਂ ਅਤੇ ਯੂਥ ਅਕਾਲੀ ਦਲ ਦੇ ਕਈ ਨੌਜਵਾਨਾਂ ਦੀਆਂ ਪੱਗਾਂ ਉਤਾਰੀਆਂ ਗਈਆਂ ਹਨ। ਦੱਸਣਯੋਗ ਹੈ ਕਿ ਕੋਟ ਮੰਗਲ ਸਿੰਘ ਇਲਾਕੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਅੱਜ ਇੱਕ ਉਦਘਾਟਨ ਸਮਾਰੋਹ ਰੱਖਿਆ ਗਿਆ ਸੀ। ਇਸ ਨੂੰ ਲੈ ਕੇ ਯੂਥ ਅਕਾਲੀ ਦਲ ਦੇ ਵਰਕਰ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਦੀ ਅਗਵਾਈ ਹੇਠ ਉੱਥੇ ਪਹੁੰਚੇ ਤੇ ਦੋਵਾਂ ਧਿਰਾਂ ਚ ਹੋਈ ਬਹਿਸਬਾਜ਼ੀ ਮਗਰੋਂ ਹੱਥੋਪਾਈ ਹੋ ਗਈ। ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਥੱਪੜ ਮਾਰੇ ਤੇ ਧੱਕਾ ਮੁੱਕੀ ਕੀਤੀ।
ਮੋਗਾ- ਪੰਜਾਬ ਵਿਚ ਕੋਰੋਨਾ ਮਾਮਲੇ ਲਗਾਤਾਰ ਵਧ ਵੱਧ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਵਿਚ ਨਸ਼ਾ ਵਧਣ ਕਰਕੇ ਵੱਖ ਵੱਖ ਥਾਵਾਂ 'ਤੇ ਨਸ਼ਾ ਛੁਡਾਊ ਕੇਂਦਰ ਬਣਾਏ ਗਏ ਹਨ। ਰੋਜਾਨਾ ਪੰਜਾਬ ਵਿਚ ਨਸ਼ੇ ਕਰਕੇ ਮੌਤਾਂ ਦਾ ਆਂਕੜਾ ਵੱਧ ਰਿਹਾ ਹੈ। ਅੱਜ ਤਾਜਾ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਡਰੋਲੀ ਭਾਈ ਵਿਖੇ ਸਾਹਮਣੇ ਆਈ ਹੈ। ਇੱਥੋਂ ਦੇ ਗੁਰਦੁਆਰਾ ਸਾਹਿਬ ਵਿਚ ਇਕ ਨਸ਼ਾ ਛੁਡਾਊ ਕੇਂਦਰ ਬਣਾਇਆ ਗਿਆ ਹੈ। ਇਸ ਨਸ਼ਾ ਛੁਡਾਊ ਕੇਂਦਰ ਵਿਚ 24 ਸਾਲਾ ਨੌਜਵਾਨ ਸਤਨਾਮ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਆਰਫਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸ਼ੱਕੀ ਹਾਲਤਾਂ ਵਿਚ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਮੁਖ਼ਤਿਆਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਬੇਟੇ ਨੂੰ ਮਾਰਿਆ ਗਿਆ ਹੈ ਪਰ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਸਤਨਾਮ ਸਿੰਘ ਇਕ ਚੰਗਾ ਕਬੱਡੀ ਖਿਡਾਰੀ ਸੀ। ਮ੍ਰਿਤਕ ਸਤਨਾਮ ਸਿੰਘ ਨੂੰ ਨਸ਼ੇ ਦੀ ਲੱਤ ਲੱਗਣ ਕਰਕੇ ਕਰੀਬ ਤਿੰਨ ਹਫ਼ਤੇ ਪਹਿਲਾਂ ਹੀ ਉਸ ਦੇ ਪਰਿਵਾਰਕ ਮੈਂਬਰ ਉਸ ਨਸ਼ਾ ਛੁਡਾਊ ਕੇਂਦਰ ਵਿਚ ਛੱਡ ਕੇ ਗਏ ਸਨ।
ਜਲੰਧਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਬਾਰਡਰਾਂ ਉੱਪਰ ਕਿਸਾਨਾਂ ਦਾ ਧਰਨਾ ਜਾਰੀ ਹੈ। ਗਰਮੀ ਦੇ ਚੱਲਦੇ ਹੇਠਾਂ ਸੌਣ ਵਿਚ ਕਿਸਾਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਅੱਜ ਨਕੋਦਰ ਵਿਖੇ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਆਗੂ ਹਰਜੀਤ ਗਰੇਵਾਲ ਦਾ ਪੁਤਲਾ ਫੂਕਿਆ ਗਿਆ। ਦੱਸ ਦੇਈਏ ਕਿ ਹਰਜੀਤ ਗਰੇਵਾਲ ਕਿਸਾਨਾਂ ਦੇ ਖਿਲਾਫ ਬਿਆਨ ਬਾਜੀ ਕਰਦਾ ਆ ਰਿਹਾ ਹੈ। ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਨੇ ਜੋ ਕਿਸਾਨਾਂ ਦੇ ਖਿਲਾਫ ਕਾਲ਼ੇ ਕਾਨੂੰਨ ਬਣਾਏ ਹਨ ਉਨ੍ਹਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਚਲਦੇ ਰਹਿਣਗੇ।
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕੋਰੋਨਾ ਮਾਮਲਿਆਂ ਵਿਚ ਲਗਾਤਾਰ ਵਾਧਾ ਹੋਣ ਕਰਕੇ ਦਿੱਲੀ ਵਿੱਚ ਲਾਕਡਾਊਨ ਇਕ ਹਫਤਾ ਹੋਰ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਵਿਚ ਹੁਣ ਲਾਕਡਾਊਨ 24 ਮਈ ਤੱਕ ਰਹੇਗਾ। We are extending the lockdown by one more week in Delhi: Delhi Chief Minister Arvind Kejriwal pic.twitter.com/WYrgyquUfZ — ANI (@ANI) May 16, 2021 ...
ਜਗਰਾਉਂ (ਲੁਧਿਆਣਾ): ਪੰਜਾਬ ਦੇ ਲੁਧਿਆਣਾ ਵਿੱਚ ਸਥਿਤ ਜਗਰਾਉਂ ਦੀ ਨਵੀਂ ਦਾਨਮੰਡੀ ਵਿੱਚ ਗੈਂਗਸਟਰਾਂ ਨੇ ਪੰਜਾਬ ਪੁਲਿਸ ਦੀ ਟੀਮ ‘ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਗੈਂਗਸਟਰਾਂ / ਨਸ਼ਾ ਤਸਕਰਾਂ ਦੀ ਗੋਲੀਬਾਰੀ ਵਿੱਚ ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈ) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੀ ਮੌਤ ਹੋ ਗਈ। ਦਲਜਿੰਦਰਜੀਤ ਅਸਲ ਵਿਚ ਤਰਨਤਾਰਨ ਦਾ ਰਹਿਣ ਵਾਲਾ ਸੀ। ਇੱਕ ਪੁਲਿਸ ਮੁਲਾਜ਼ਮ ਰਾਜਵਿੰਦਰ ਸਿੰਘ ਵੀ ਉਸਦੇ ਨਾਲ ਸੀ ਪਰ ਉਸ ਦੀ ਆਪਣੀ ਜ਼ਿੰਦਗੀ ਬਚ ਗਈ ਹੈ। ਫਿਲਹਾਲ ਪੁਲਿਸ ਰਾਜਵਿੰਦਰ ਸਿੰਘ ਤੋਂ ਪੁੱਛਗਿੱਛ ਕਰਨ ਵਿੱਚ ਲੱਗੀ ਹੋਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਤਿੰਨੋ ਮੁਲਾਜ਼ਮ ਸੀਆਈਏ ਸਟਾਫ ਤੋਂ ਕਿਸੇ ਕੇਸ ਦੀ ਤਫਤੀਸ਼ ਕਰਦੇ ਹੋਏ ਦਾਣਾ ਮੰਡੀ ਪਹੁੰਚੇ ਸੀ। ਇਸ ਦੌਰਾਨ ਉਹ ਇਕ ਟੈਂਕਰ ਦੀ ਤਲਾਸ਼ੀ ਲੈ ਰਹੇ ਸੀ ਕਿ ਅਚਾਨਕ ਇਕ ਆਈ 20 ਕਾਰ ਆਈ ਤੇ ਕਾਰ ਸਵਾਰਾਂ ਨੇ ਇਨ੍ਹਾਂ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਣ ਥਾਣੇਦਾਰ ਭਗਵਾਨ ਸਿੰਘ ਤੇ ਥਾਣੇਦਾਰ ਬਲਵਿੰਦਰ ਸਿੰਘ ਦੀ ਗੋਲੀਆਂ ਲੱਗਣ ਕਰਕੇ ਮੌਤ ਹੋ ਗਈ। ਜਦਕਿ ਤੀਸਰਾ ਮੁਲਾਜ਼ਮ ਬਚ ਗਿਆ। ਮੌਕੇ ਤੋਂ ਕਾਰ ਸਵਾਰ ਆਪਣੇ ਸਾਥੀਆਂ ਸਮੇਤ ਟੈਂਕਰ ਲੈ ਕੇ ਫਰਾਰ ਹੋ ਗਏ।
ਮੁੰਬਈ- ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਰਾਜੀਵ ਸਾਤਵ ਦਾ ਅੱਜ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਕੋਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਨੇ 46 ਸਾਲ ਦੀ ਉਮਰ ਵਿਚ ਆਖ਼ਿਰੀ ਸਾਹ ਲਏ ਹਨ। ਆਗੂ ਦੀ ਮੌਤ ਤੋਂ ਬਾਅਦ ਕਾਂਗਰਸ ਪਾਰਟੀ ਵਿਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਰਾਜੀਵ ਸਾਤਵ 22 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਉਸ ਸਮੇਂ ਤੋਂ ਉਹਨਾਂ ਦਾ ਪੁਣੇ ਦੇ ਜਹਾਂਗੀਰ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ। ਉਹ ਵੈਂਟੀਲੇਟਰ 'ਤੇ ਸੀ। ਕੋਰੋਨਾ ਤੋਂ ਪ੍ਰਭਾਵਿਤ ਰਾਜ ਸਭਾ ਮੈਂਬਰ ਰਾਜੀਵ ਸਤਾਵਾ ਨੂੰ ਇਕ ਨਵਾਂ ਵਾਇਰਸ ਫੜਿਆ ਗਿਆ, ਜਿਸ ਕਾਰਨ ਉਸ ਦੀ ਸਥਿਤੀ ਬੇਹੱਦ ਨਾਜ਼ੁਕ ਹੋ ਗਈ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਕਿਹਾ, “ਸਾਤਵ ਹੌਲੀ-ਹੌਲੀ ਠੀਕ ਹੋ ਰਿਹਾ ਸੀ ਪਰ ਉਸ ਦੀ ਸਿਹਤ ਫਿਰ ਵਿਗੜ ਗਈ। ਡਾਕਟਰਾਂ ਨੂੰ ਪਤਾ ਲੱਗਿਆ ਹੈ ਕਿ ਉਹ ਇਕ ਹੋਰ ਵਾਇਰਸ ਨਾਲ ਸੰਕਰਮਿਤ ਹੋ ਗਏ ਸਨ। ਮੀਡੀਆ ਸੂਤਰਾਂ ਦੇ ਅਨੁਸਾਰ, ਸਾਤਵ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਦੇ ਬਹੁਤ ਕਰੀਬੀ ਸਨ। Congress leader Randeep Singh Surjewala expresses grief over the demise of Party's MP Rajeev Satav. pic.twitter.com/R0F2W6PSJM — ANI (@ANI) May 16, 2021 ਇਸ ਤੋਂ ਇਲਾਵਾ ਉਸ ਨੇ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਚੰਗੇ ਸੰਬੰਧ ਰੱਖੇ ਸਨ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਰਾਹੀਂ ਸ਼ੋਕ ਜ਼ਾਹਰ ਕੀਤਾ ਹੈ।...
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਸ਼ੁਰੂ ਹੁੰਦੇ ਹਾਲਾਤ ਬੇਕਾਬੂ ਹੋ ਗਏ ਹਨ। ਬੀਤੇ ਦਿਨੀਂ ਦੇਸ਼ ’ਚ 3 ਲੱਖ 10 ਹਜ਼ਾਰ 580 ਵਿਅਕਤੀਆਂ ’ਚ ਕੋਰੋਨਾ ਕੇਸ ਸਾਹਮਣੇ ਆਏ ਹਨ। ਇਹ ਅੰਕੜਾ ਬੀਤੇ 25 ਦਿਨਾਂ ’ਚ ਸਭ ਤੋਂ ਘੱਟ ਹੈ। ਜੇਕਰ ਅਪ੍ਰੈਲ ਦੀ ਗੱਲ ਕਰੀਏ 'ਤੇ 2 ਲੱਖ 94 ਹਜ਼ਾਰ 378 ਨਵੇਂ ਮਾਮਲਿਆਂ ਆਏ ਸਨ। ਦੇਸ਼ ਵਿੱਚ ਕੱਲ੍ਹ 4,075 ਵਿਅਕਤੀਆਂ ਦੀ ਮੌਤ ਹੋ ਗਈ। India reports 3,11,170 new #COVID19 cases, 3,62,437 discharges and 4,077 deaths in the last 24 hours, as per Union Health Ministry Total cases: 2,46,84,077Total discharges: 2,07,95,335Death toll: 2,70,284Active cases: 36,18,458 Total vaccination: 18,22,20,164 pic.twitter.com/fbSxJtb1vD — ANI (@ANI) May 16, 2021 ਦੱਸਣਯੋਗ ਹੈ ਕਿ ਕਾਰੋਨਾ ਮਾਮਲੇ ਵਧਣ ਕਰਕੇ ਦੇਸ਼ ਦੇ 19 ਰਾਜਾਂ ਵਿੱਚ ਮੁਕੰਮਲ ਲੌਕਡਾਊਨ ਵਰਗੀਆਂ ਪਾਬੰਦੀਆਂ ਹਨ। ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ...
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਹਾਲਤ ਬੇਕਾਬੂ ਹੋ ਗਏ ਹਨ। ਇਸ ਵਿਚਕਾਰ ਅੱਜ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕੋਰੋਨਾ ਟੀਕਾਕਰਨ ਨੂੰ ਲੈ ਕੇ ਟਵੀਟ ਕਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਨਾਸ਼ਕਾਰੀ ਵੈਕਸੀਨ ਰਣਨੀਤੀ ਤੀਜੀ ਲਹਿਰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਕ ਉਚਿਤ ਵੈਕਸੀਨ ਰਣਨੀਤੀ ਦੀ ਲੋੜ ਹੈ। GOI’s vaccine policy is compounding the problem. Vaccine purchase should be centralised and distribution decentralised. India cannot afford this. — Rahul Gandhi (@RahulGandhi) May 14, 2021 ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ 'ਭਾਰਤ ਸਰਕਾਰ ਦੀ ਵਿਨਾਸ਼ਕਾਰੀ ਵੈਕਸੀਨ ਰਣਨੀਤੀ ਇਕ ਵਿਨਾਸ਼ਕਾਰੀ ਤੀਜੀ ਲਹਿਰ ਯਕੀਨੀ ਬਣਾਵੇਗੀ। ਇਸ ਨੂੰ ਦੁਹਰਾਇਆ ਨਹੀਂ ਜਾ ਸਕਦਾ। ਭਾਰਤ ਨੂੰ ਇਕ ਉੱਚਤ ਵੈਕਸੀਨ ਰਣਨੀਤੀ ਦੀ ਲੋੜ ਹੈ।' ਇਸ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਗੰਗਾ ਵਿਚ ਲਾਸ਼ਾਂ ਨਾਲ ਵਹਾਉਣ ਬਾਰੇ ਵੀ ਪ੍ਰਧਾਨ ਮੰਤਰੀ ਮੋਦੀ ‘ਤੇ ਹਮਲਾ ਕੀਤਾ ਸੀ। ਬੀਤੇ ਦਿਨੀ ਵੀ ਰਾਹੁਲ ਗਾਂਧੀ ਨ...
ਸ਼ਿਮਲਾ: ਦੇਸ਼ਭਰ ਵਿਚ ਕਾਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਵੱਖ ਵੱਖ ਸੂਬਿਆਂ ਵਿਚ ਕੋਰੋਨਾ ਕਰਫਿਊ ਅਤੇ ਲਾਕਡਾਉਨ ਲਗਾਇਆ ਗਿਆ ਹੈ। ਇਸ ਵਿਚਾਲੇ ਅੱਜ ਹਿਮਾਚਲ ਸਰਕਾਰ ਨੇ ਵੀ ਮੰਤਰੀ ਮੰਡਲ ਦੀ ਬੈਠਕ ਵਿਚ ਅਹਿਮ ਫੈਸਲੇ ਲਏ ਹਨ। ਇਸ ਫੈਸਲੇ ਤਹਿਤ ਸੂਬੇ ਵਿਚ ਲਾਗੂ ਕੀਤੇ ਗਏ ਕੋਰੋਨਾ ਕਰਫਿਊ 26 ਮਈ ਨੂੰ ਸਵੇਰੇ 7 ਵਜੇ ਤੱਕ ਵਧਾਇਆ ਗਿਆ ਹੈ। ਇਹ ਬੈਠਕ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ ਅਤੇ ਕੋਰੋਨਾ ਕਰਫਿਊ ਵਧਾਉਣ ਬਾਰੇ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਈ ਨੂੰ ਸਵੇਰੇ ਛੇ ਵਜੇ ਕੋਰੋਨਾ ਕਰਫਿਊ ਲਗਾਇਆ ਗਿਆ ਸੀ। ਮੰਤਰੀ ਮੰਡਲ ਨੇ ਫੈਸਲਾ ਲਿਆ ਕਿ ਹੁਣ ਹਫ਼ਤੇ ਵਿਚ ਤਿੰਨ ਘੰਟੇ, ਹਾਰਡਵੇਅਰ ਦੀਆਂ ਦੁਕਾਨਾਂ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਦੋ ਦਿਨਾਂ ਲਈ ਹੀ ਖੁੱਲ੍ਹੀਆਂ ਰਹਿਣਗੀਆਂ।
ਲਖਨਊ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀ ਮਾਲੇਰਕੋਟਲਾ ਨੂੰ ਨਵਾਂ ਜ਼ਿਲ੍ਹਾ ਐਲਾਨਿਆ ਹੈ। ਨਵਾਂ ਜ਼ਿਲ੍ਹਾ ਦੇ ਐਲਾਨ ਕਰਨ ਮਗਰੋਂ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ (Yogi Adityanath) ਨੇ ਕੈਪਟਨ ਸਰਕਾਰ (Captain Amarinder Singh) 'ਤੇ ਹਮਲਾ ਕੀਤਾ ਹੈ। ਯੋਗੀ ਆਦਿੱਤਿਆਨਾਥ ਨੇ ਪੰਜਾਬ ਸਰਕਾਰ ਤੇ ਟਵੀਟ ਕਰ ਨਿਸ਼ਾਨਾ ਸਾਧਿਆ ਹੈ। मत और मजहब के आधार पर किसी प्रकार का विभेद भारत के संविधान की मूल भावना के विपरीत है।इस समय, मलेरकोटला (पंजाब) का गठन किया जाना कांग्रेस की विभाजनकारी नीति का परिचायक है। — Yogi Adityanath (@myogiadityanath) May 15, 2021 ਉਨ੍ਹਾਂ ਨੇ ਟਵੀਟ ਕਰ ਕਿਹਾ,''ਧਰਮ ਅਤੇ ਮਜ਼ਹਬ ਦੇ ਅਧਾਰ ‘ਤੇ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਕਰਨਾ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਇਸ ਸਮੇਂ ਮਾਲੇਰਕੋਟਲਾ (ਪੰਜਾਬ) ਦਾ ਗਠਨ ਕਾਂਗਰਸ ਦੀ ਫੁੱਟ ਪਾਓ ਨੀਤੀ ਦਾ ਪ੍ਰਤੀਬਿੰਬ ਹੈ।'' ਗੌਰਤਲਬ ਹੈ ਕਿ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਹੈ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਈਦ ਦੇ ਮੌਕੇ ਉਸ ਨੂੰ ਨਵਾਂ ਜ਼ਿਲ੍ਹਾ ਐਲਾਨਿਆ ਅਤੇ ਕਈ ਵਿਕਾਸ ਪ੍ਰੋਜੈਕਟ ਬਣਾਉਣ ਦਾ ਵੀ ਐਲਾਨ ਕੀਤਾ। ...
ਚੰਡੀਗੜ੍ਹ: ਬੇਅਦਬੀ ਮਾਮਲੇ ਨੂੰ ਲੈ ਕੇ ਰੋਜਾਨਾ ਸਿਆਸੀ ਆਗੂ ਬਿਆਨਬਾਜ਼ੀ ਕਰ ਰਹੇ ਹਨ। ਇਸ ਵਿਚਾਲੇ ਬੇਅਦਬੀ ਕਾਂਡ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਤੋਂ ਟਵੀਟ ਕਰ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਸਰਕਾਰ ਵੱਲੋਂ ਇੱਕ ਨਵੀਂ ਐਸਆਈਟੀ ਵੀ ਬਣਾਈ ਗਈ ਹੈ ਪਰ ਇਸ ਦੇ ਬਾਅਦ ਵੀ ਸਿੱਧੂ ਲਗਾਤਾਰ ਉਹੀ ਸਵਾਲ ਚੁੱਕ ਰਹੇ ਹਨ। ਨਵਜੋਤ ਸਿੰਘ ਸਿੱਧੂ ਦਾ ਟਵੀਟ ਟਵੀਟ ਵਿੱਚ ਸਿੱਧੂ ਨੇ ਲਿਖਿਆ, ''6 ਸਾਲਾਂ ਬਾਅਦ ਵੀ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਹੋਰ ਐਸਆਈਟੀ ਦਾ ਗਠਨ ਕਰਨਾ ਪਿਆ। ਜਦੋਂ ਕਿ ਕੇਸਾਂ ਸੰਬੰਧੀ ਢੁਕਵੇਂ ਸਬੂਤ ਸਨ ਅਤੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ।'' ਇਸ ਵੀਡੀਓ ਵਿਚ ਸਿੱਧੂ ਸੁਨੀਲ ਜਾਖੜ ਦੇ ਨਾਲ ਬੈਠੇ ਹਨ ਜਿਸ ਵਿਚ ਸਿੱਧੂ ਕਹਿ ਰਹੇ ਹਨ ਕਿ ਬੇਅਦਬੀ ਦੇ ਮਾਮਲਿਆਂ ਬਾਰੇ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ। Why after 6 Yrs we are still awaiting another Investigation by a SIT. Since cognizable evidence is available- Why not immediately arrest the main accused?? Police can easily take action in normal course!Statement from 2018, visiting families of victims with Senior Party Leaders. pic.twitter.com/KwgFTCHvE0 — Navjot Singh Sidhu (@sherryontopp) May 14, 2021...
ਨਵੀਂ ਦਿੱਲੀ (ਇੰਟ.)- ਝਾਰਖੰਡ ਦੀ ਨੌਜਵਾਨ ਵਿਕਟਕੀਪਰ ਬੱਲੇਬਾਜ਼ ਇੰਦਰਾਣੀ ਰਾਏ ਨੂੰ ਅਗਲੇ ਹਫਤੇ ਹੋਣ ਵਾਲੇ ਇੰਗਲੈਂਡ ਦੌਰੇ ਲਈ ਪਹਿਲੀ ਵਾਰ ਭਾਰਤ ਦੀ ਟੈਸਟ ਅਤੇ ਵਨ ਡੇਅ ਮਹਿਲਾ ਟੀਮ ਵਿਚ ਚੁਣਿਆ ਗਿਆ ਹੈ। ਹਾਲਾਂਕਿ, ਸੱਟ ਕਾਰਣ ਖੱਬੇ ਹੱਥ ਦੀ ਸੀਨੀਅਰ ਸਪਿਨਰ ਰਾਜੇਸ਼ਵਰੀ ਗਾਇਕਵਾੜ ਨੂੰ ਟੀਮ ਵਿਚ ਥਾਂ ਨਹੀਂ ਮਿਲੀ ਹੈ। ਨੀਤੂ ਡੇਵਿਡ ਦੀ ਅਗਵਾਈ ਵਾਲੀ ਕਮੇਟੀ ਨੇ ਨੌਜਵਾਨ ਬੱਲੇਬਾਜ਼ੀ ਸਨਸਨੀ ਸ਼ੇਫਾਲੀ ਵਰਮਾ ਅਤੇ ਤੇਜ਼ ਗੇਂਦਬਾਜ਼ ਸ਼ਿਖਾ ਪਾਂਡੇ ਨੂੰ ਤਿੰਨਾਂ ਫਾਰਮੈੱਟਾਂ ਦੀ ਟੀਮ ਵਿਚ ਥਾਂ ਦਿੱਤੀ ਹੈ। ਮਿਤਾਲੀ ਰਾਜ ਦੌਰੇ 'ਤੇ ਹੋਣ ਵਾਲੇ ਇਕੋ ਇਕ ਟੈਸਟ ਅਤੇ ਤਿੰਨ ਵਨ ਡੇਅ ਮੈਚਾਂ ਵਿਚ ਕਪਤਾਨੀ ਕਰੇਗੀ। ਜਦੋਂ ਕਿ ਹਰਮਨਪ੍ਰੀਤ ਕੌਰ ਟੀ-20 ਟੀਮ ਦੀ ਕਪਤਾਨ ਹੋਵੇਗੀ।ਨਿਊਜ਼ ਏਜੰਸੀ ਪੀ.ਟੀ.ਆਈ. ਮੁਤਾਬਕ ਚੋਣ ਕਮੇਟੀ ਨੇ ਉੱਤਰ ਪ੍ਰਦੇਸ਼ ਦੀ ਸ਼ਵੇਤਾ ਵਰਮਾ ਦੇ ਨਾਂ 'ਤੇ ਚਰਚਾ ਕੀਤੀ, ਪਰ ਉਨ੍ਹਾਂ ਨੇ ਸੈਸ਼ਨ ਵਿਚ 200 ਦੌੜਾਂ ਵੀ ਨਹੀਂ ਬਣਾਈਆਂ ਹਨ। ਮੋਨਿਕਾ ਪਟੇਲ ਅਤੇ ਸੀ ਪ੍ਰਤਿਊਸ਼ਾ ਨੂੰ ਡ੍ਰਾਪ ਕਰ ਦਿੱਤਾ ਗਿਆ ਹੈ। ਨੈਸ਼ਨਲ ਵਨਡੇ ਕੰਪੀਟਿਸ਼ਨ ਵਿਚ ਇੰਦਰਾਨੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਛੱਤੀਸਗੜ੍ਹ ਨੇ 103 ਦੌੜਾਂ ਦੀ ਪਾਰੀ ਖੇਡੀ। ਕਰਨਾਟਕ ਦੇ ਖਿਲਾਫ 86 ਅਤੇ ਰੇਲਵੇ ਦੇ ਖਿਲਾਫ ਫਾਈਨਲ ਵਿਚ 49 ਦੌੜਾਂ ਬਣਾਈਆਂ। ਇਹ ਦੌਰਾ 16 ਜੂਨ ਤੋਂ 15 ਜੁਲਾਈ ਵਿਚਾਲੇ ਹੋਵੇਗਾ। ਇਸ ਦੌਰਾਨ ਦੋਵੇਂ ਟੀਮਾਂ 16 ਜੂਨ ਤੋਂ ਟੈਸਟ ਮੈਚ ਖੇਡਣਗੀਆਂ। ਇਸ ਤੋਂ ਬਾਅਦ 27 ਜੂਨ ਤੋਂ ਵਨਡੇ ਖੇਡੇ ਜਾਣਗੇ। ਬ੍ਰਿਸਟਲ, ਟਾਟਨ ਅਤੇ ਵਾਰਸੇਟਰ ਵਿਚ ਤਿੰਨ ਮੈਚ ਹੋਣਗੇ। ਇਸ ਤੋਂ ਬਾਅਦ 9 ਜੁਲਾਈ ਤੋਂ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਨਾਰਥੈਂਪਟਨ, ਹੋਵ ਅਤੇ ਚੇਮਸਫੋਰਡ ਵਿਚ ਇਹ ਮੈਚ ਹੋਣਗੇ।ਮਿਤਾਲੀ ਰਾਜ (ਕਪਤਾਨ), ਸਮ੍ਰਿਤੀ ਮੰਧਾਨਾ, ਹਰਮਨਪ੍ਰੀਤ ਕੌਰ (ਉਪ ਕਪਤਾਨ), ਪੂਨਮ ਰਾਊਤ, ਪ੍ਰਿਯਾ ਪੂਨੀਆ, ਦੀਪਤੀ ਸ਼ਰਮਾ, ਜੇਮਿਮਾਹ ਰੋਡ੍ਰਿਗਸ, ਸ਼ੇਫਾਲੀ ਵਰਮਾ, ਸਨੇਹ ਰਾਣਾ, ਤਾਨੀਆ ਭਾਟੀਆ (ਵਿਕਟਕੀਪਰ) ਇੰਦਰਾਨੀ ਰਾਏ (ਵਿਕਟਕੀਪਰ), ਝੂਲਨ ਗੋਸਵਾਮੀ, ਸ਼ਿਖਾ ਪਾਂਡੇ, ਪੂਜਾ ਵਸਤ੍ਰਾਕਰ, ਅਰੁਂਧਤੀ ਰੇੱਡੀ, ਪੂਨਮ ਯਾਦਵ, ਏਕਤਾ ਬਿਸ਼ਟ, ਰਾਧਾ ਯਾਦਵ। ਟੀ-20 ਟੀਮਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ ਕਪਤਾਨ), ਦੀਪਤੀ ਸ਼ਰਮਾ, ਜੇਮਿਮਾਹ ਰੋਡ੍ਰਿਗਸ, ਸ਼ੇਫਾਲੀ ਵਰਮਾ, ਰਿਚਾ ਘੋਸ਼, ਹਰਲੀਨ ਦਿਓਲ, ਸਨੇਹ ਰਾਣਾ, ਤਾਨੀਆ ਭਾਟੀਆ (ਵਿਕਟ ਕੀਪਰ), ਇੰਦਰਾਨੀ ਰਾਏ (ਵਿਕਟ ਕੀਪਰ) ਸ਼ਿਖਾ ਪਾਂਡੇ, ਪੂਜਾ ਵਸਤ੍ਰਾਕਰ, ਅਰੁਂਧਤੀ ਰੇੱਡੀ, ਪੂਨਮ ਯਾਦਵ, ਏਕਤਾ ਬਿਸ਼ਟ, ਰਾਧਾ ਯਾਦਵ, ਸਿਮਰਨ ਦਿਲ ਬਹਾਦੁਰ।
ਅੰਮ੍ਰਿਤਸਰ : ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਹਰ ਦਿਨ ਤਿੰਨ ਲੱਖ ਤੋਂ ਵੱਧ ਨਵੇਂ ਕੇਸ ਆ ਰਹੇ ਹਨ ਅਤੇ ਲਗਭਗ ਚਾਰ ਹਜ਼ਾਰ ਸੰਕਰਮਿਤ ਲੋਕ ਮਾਰੇ ਜਾ ਰਹੇ ਹਨ। ਹਾਲਤ ਨੂੰ ਵੇਖਦੇ ਸਾਬਕਾ ਵਿਦੇਸ਼ ਰਾਜ ਮੰਤਰੀ ਰਘੂਨੰਦਨ ਲਾਲ ਭਾਟੀਆ ਦੀ ਅੱਜ ਸਵੇਰੇ ਕੋਰੋਨਾ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਕੋਰੋਨਾ ਪਾਜ਼ੇਟਿਵ ਹੋਣ ਮਗਰੋਂ ਉਨ੍ਹਾਂ ਨੂੰ ਫੌਰਟਿਸ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਸੀ। ਰਘੂਨੰਦਨ ਲਾਲ ਭਾਟੀਆ ਨੇ 100 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਆਰ.ਐੱਲ. ਭਾਟੀਆ ਨੇ ਸੰਸਦ ਵਿਚ ਲੰਬੇ ਸਮੇਂ ਗੁਰੂਨਗਰੀ ਅੰਮ੍ਰਿਤਸਰ ਦੀ ਪ੍ਰਤੀਨਿਧਤਾ ਕੀਤੀ। ਦੱਸਣਯੋਗ ਹੈ ਕਿ ਭਾਟੀਆ ਅੰਮ੍ਰਿਤਸਰ ਤੋਂ ਛੇ ਵਾਰ MP ਰਹਿ ਚੁੱਕੇ ਹਨ ਤੇ ਉਸ ਤੋਂ ਬਾਅਦ ਇਹ ਜਿੱਤ ਦਾ ਸਿਲਸਿਲਾ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਦੀ ਟਿਕਟ 'ਤੇ ਚੋਣ ਲੜ ਕੇ ਤੋੜਿਆ ਸੀ।
ਚੰਡੀਗੜ੍ਹ: ਪੰਜਾਬ ਵਿਚ ਹੀ ਨਹੀਂ ਦੇਸ਼ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੇ ਦਿਨੀ ਪੰਜਾਬ ਵਿੱਚ ਕੋਰੋਨਾ ਦੇ 8,068 ਨਵੇਂ ਕੇਸ ਸਾਹਮਣੇ ਆਏ, ਜਿਸ ਨਾਲ ਰਾਜ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 4,83,984 ਹੋ ਗਈ, ਜਦਕਿ 180 ਹੋਰ ਮਰੀਜ਼ਾਂ ਦੀ ਲਾਗ ਕਾਰਨ ਮੌਤ ਹੋ ਗਈ, ਰਾਜ ਵਿੱਚ ਮੌਤਾਂ ਦੀ ਗਿਣਤੀ 11,477 ਹੋ ਗਈ। ਸਭ ਤੋਂ ਚੰਗੀ ਗੱਲ ਇਹ ਹੈ ਕਿ 8,446 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ, ਜਿਸ ਨਾਲ ਰਾਜ ਵਿੱਚ ਅਜੇ ਤੱਕ ਠੀਕ ਨਹੀਂ ਹੋਏ ਲੋਕਾਂ ਦੀ ਗਿਣਤੀ ਵਧ ਕੇ 3,93,148 ਹੋ ਗਈ ਹੈ। ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ 421 ਗੰਭੀਰ ਮਰੀਜ਼ ਵੈਂਟੀਲੇਟਰ ਸਪੋਰਟ 'ਤੇ ਹਨ ਜਦਕਿ 9,820 ਆਕਸੀਜਨ ਸਪੋਰਟ 'ਤੇ ਹਨ। ਇਸ ਦੌਰਾਨ ਚੰਡੀਗੜ੍ਹ ਵਿੱਚ ਕੋਰੋਨਾ ਦੇ 650 ਨਵੇਂ ਕੇਸ ਆਉਣ ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਕੁੱਲ ਕੇਸਾਂ ਦੀ ਗਿਣਤੀ ਵਧ ਕੇ 54,043 ਹੋ ਗਈ ਹੈ, ਜਦਕਿ ਅੱਠ ਹੋਰ ਮਰੀਜ਼ਾਂ ਦੀ ਮੌਤ ਹੋਣ ਦੀ ਗਿਣਤੀ 617 ਹੋ ਗਈ ਹੈ।
ਕੋਲਕਾਤਾ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਪੱਛਮੀ ਬੰਗਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਰਾਜ ਵਿੱਚ 16 ਤੋਂ 30 ਮਈ ਤੱਕ ਮੁਕੰਮਲ ਤਾਲਾਬੰਦੀ ਕਰ ਦਿੱਤੀ ਗਈ ਹੈ। ਇਸ ਦੌਰਾਨ ਸਿਰਫ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਭ ਕੁਝ ਬੰਦ ਰਹੇਗਾ। ਕਰਿਆਨੇ ਤੇ ਸਬਜ਼ੀ ਦੀਆਂ ਦੁਕਾਨਾਂ ਸਵੇਰ ਸੱਤ ਵਜੇ ਤੋਂ 10 ਵਜੇ ਤਕ ਖੁੱਲ੍ਹਣਗੀਆਂ। ਜਦਕਿ ਸਵੇਰ 10 ਵਜੇ ਤੋਂ ਦੁਪਹਿਰ 2 ਵਜੇ ਤਕ ਬੈਂਕ ਖੁੱਲ੍ਹਣਗੇ। West Bengal announces restrictions, to be imposed from 6 am on May 16 to 6 pm on May 30Schools, govt/pvt offices, malls, cinema halls, restaurants, gyms to be closed; metro, intra-state transportation suspended; movement of pvt vehicles prohibited. Emergency services exempted. pic.twitter.com/bitlbn3jQ3 — ANI (@ANI) May 15, 2021...
ਨਵੀਂ ਦਿੱਲੀ- ਕੋਰੋਨਾ ਵਾਇਰਸ ਨੂੰ ਨਾ ਦਿਸਣ ਵਾਲਾ ਦੁਸ਼ਮਨ ਦੱਸਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 100 ਸਾਲ ਬਾਅਦ ਇੰਨੀ ਭਿਆਨਕ ਮਹਾਮਾਰੀ ਦੁਨੀਆ ਦੀ ਪ੍ਰੀਖਿਆ ਲਾ ਰਹੀ ਹੈ। ਇਸ ਨਾ ਦਿਸਣ ਵਾਲੇ ਦੁਸ਼ਮਣ ਕਾਰਣ ਆਪਣੇ ਨੇੜਲਿਆਂ ਨੂੰ ਅਸੀਂ ਗੁਆ ਚੁੱਕੇ ਹਾਂ। ਜਿਸ ਦੁੱਖ ਨੂੰ ਦੇਸ਼ ਨੇ ਸਹਿਣ ਕੀਤਾ ਹੈ। ਕਈ ਲੋਕ ਜਿਸ ਦਰਦ ਵਿਚੋਂ ਲੰਘ ਰਹੇ ਹਨ, ਉਹ ਮੈਂ ਵੀ ਮਹਿਸੂਸ ਕਰ ਰਿਹਾ ਹਾਂ। ਮਹਾਮਾਰੀ ਦੀ ਦੂਜੀ ਲਹਿਰ ਦਾ ਮੁਕਾਬਲਾ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਵਿਸ਼ਵਾਸ ਦੇ ਨਾਲ ਕਿਹਾ ਕਿ ਭਾਰਤ ਹਿੰਮਤ ਹਾਰਣ ਵਾਲਾ ਦੇਸ਼ ਨਹੀਂ ਹੈ। ਅਸੀਂ ਲੜਾਂਗੇ ਅਤੇ ਜਿੱਤਾਂਗੇ। ਤਿੰਨੋ ਫੌਜਾਂ ਪੂਰੀ ਸ਼ਕਤੀ ਨਾਲ ਕੰਮ ਵਿਚ ਲੱਗੀਆਂ ਹਨ। ਆਕਸੀਜਨ ਰੇਲ ਨੇ ਕੋਰੋਨਾ ਦੇ ਖਿਲਾਫ ਲੜਾਈ ਨੂੰ ਵੱਡੀ ਤਾਕਤ ਦਿੱਤੀ ਹੈ। ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ। ਡਾਕਟਰ, ਨਰਸਿੰਗ ਸਟਾਫ, ਲੈਬ ਟੈਕਨੀਸ਼ੀਅਨ ਅਤੇ ਸਫਾਈ ਮੁਲਾਜ਼ਮ ਸਾਰੇ ਮੋਰਚੇ 'ਤੇ ਡਟੇ ਹੋਏ ਹਨ। ਫਾਰਮਾ ਸੈਕਟਰ ਨੇ ਜ਼ਰੂਰੀ ਦਵਾਈਆਂ ਦਾ ਉਤਪਾਦਨ ਵਧਾਇਆ ਹੈ। ਜ਼ਰੂਰੀ ਮੈਡੀਕਲ ਯੰਤਰਾਂ ਅਤੇ ਹੋਰ ਵਸਤਾਂ ਦੀ ਦਰਾਮਦਗੀ ਵੀ ਹੋ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਨੂੰ ਵਰਚੂਅਲ ਤਰੀਕੇ ਨਾਲ ਦੇਸ਼ ਦੇ 9.5 ਕਰੋੜ ਕਿਸਾਨਾਂ ਲਈ 18 ਹਜ਼ਾਰ ਕਰੋੜ ਰੁਪਏ ਦੀ ਪੀ.ਐੱਮ. ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨ ਤੋਂ ਬਾਅਦ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਭਾਰਤ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਦਾ ਸੰਖੇਪ ਵੇਰਵਾ ਦਿੰਦੇ ਹੋਏ ਕਿਹਾ ਕਿ ਕੋਰੋਨਾ ਦੀ ਇਸ ਦੂਜੀ ਲਹਿਰ ਦਾ ਮੁਕਾਬਲਾ ਕਰਨ ਲਈ ਸੰਸਾਧਨ ਮੁਹੱਈਆ ਕਰਵਾਉਣ ਦੇ ਰਸਤੇ ਸਾਰੇ ਮਸਲੇ ਦੂਰ ਕੀਤੇ ਜਾ ਰਹੇ ਹਨ।ਸਰਕਾਰ ਦੇ ਸਾਰੇ ਵਿਭਾਗ, ਸੰਸਾਧਨ, ਸੁਰੱਖਿਆ ਦਸਤੇ, ਵਿਗਿਆਨੀ ਸਮੇਤ ਹਰ ਕੋਈ ਦਿਨ-ਰਾਤ ਕੋਵਿਡ ਦੀ ਚੁਣੌਤੀ ਦਾ ਮੁਕਾਬਲਾ ਕਰ ਰਿਹਾ ਹੈ। ਨਾਰਾਜ਼ਗੀ ਭਰੇ ਲਹਿਜੇ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਮਹਾਮਾਰੀ ਵਿਚ ਜਮਾਖੋਰੀ ਅਤੇ ਕਾਲਾਬਾਜ਼ਾਰੀ ਦੇ ਖੁਦ ਦੇ ਸਵਾਰਥ ਵਿਚ ਕੁਝ ਲੋਕ ਲੱਗੇ ਹਨ। ਅਜਿਹੇ ਲੋਕਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅਸੀਂ ਸਾਰੇ ਸੂਬਿਆਂ ਨੂੰ ਕਿਹਾ ਹੈ ਕਿ ਅਜਿਹੇ ਲੋਕਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।
ਨਵੀਂ ਦਿੱਲੀ (ਇੰਟ.)-ਕੋਰੋਨਾ ਵਿਰੁੱਧ ਲੜਾਈ ਵਿਚ ਦੇਸ਼ ਨੂੰ ਇਕ ਹੋਰ ਵੈਕਸੀਨ ਮਿਲ ਗਈ ਹੈ। ਡਾ. ਰੇੱਡੀਜ਼ ਲੈਬੋਰਟ੍ਰੀਜ਼ ਨੇ ਦੇਸ਼ ਵਿਚ ਰੂਸੀ ਵੈਕਸੀਨ ਸਪੁਤਨਿਕ-ਵੀ ਦੀ ਅੱਜ ਤੋਂ ਡਿਲਵਰੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹੈਦਰਾਬਾਦ ਵਿਚ ਇਹ ਵੈਕਸੀਨ ਪਾਇਲਟ ਪ੍ਰੋਜੈਕਟ ਦੇ ਤਹਿਤ ਸੀਮਤ ਮਿਆਦ ਲਈ ਮੁਹੱਈਆ ਕਰਵਾਈ ਜਾ ਰਹੀ ਹੈ। ਡਾ. ਰੈੱਡੀਜ਼ ਨੇ ਸਪੁਤਨਿਕ-ਵੀ ਦੀ ਇਕ ਡੋਜ਼ ਦੀ ਕੀਮਤ 995.40 ਰੁਪਏ ਤੈਅ ਕੀਤੀ ਹੈ।ਡਾ. ਰੇੱਡੀਜ਼ ਨੇ ਕਿਹਾ ਹੈ ਕਿ ਉਹ ਅਜੇ 948 ਰੁਪਏ ਪ੍ਰਤੀ ਡੋਜ਼ ਦੀ ਦਰ ਨਾਲ ਵੈਕਸੀਨ ਮੰਗਵਾ ਰਹੀ ਹੈ। ਇਸ 'ਤੇ 5 ਫਈਸਦੀ ਦੀ ਦਰ ਨਾਲ ਜੀ.ਐੱਸ.ਟੀ. ਵਸੂਲਿਆ ਜਾ ਰਿਹਾ ਹੈ। ਇਸ ਤੋਂ ਬਾਅਦ ਵੈਕਸੀਨ ਦੀ ਕੀਮਤ 995.4 ਰੁਪਏ ਪ੍ਰਤੀ ਡੋਜ਼ ਹੋ ਜਾਂਦੀ ਹੈ। ਸ਼ੁੱਕਰਵਾਰ ਨੂੰ ਹੈਦਰਾਬਾਦ ਵਿਚ ਡਾ. ਰੇੱਡੀਜ਼ ਲੈਬੋਰੇਟ੍ਰੀਜ਼ ਵਿਚ ਕਸਟਮ ਫਾਰਮਾ ਸਰਵੀਸਿਜ਼ ਦੇ ਗਲੋਬਲ ਹੈੱਡ ਦੀਪਕ ਸਪ੍ਰਾ ਨੂੰ ਸਪੁਤਨਿਕ ਵੀ ਦੀ ਪਹਿਲੀ ਡੋਜ਼ ਲਗਾਈ ਗਈ। ਡਾ. ਰੈੱਡੀਜ਼ ਲੈਬੋਰੇਟ੍ਰੀਜ਼ ਰਸ਼ੀਅਨ ਡਾਇਰੈਕਟ ਇਨਵੈਸਟਮੈਂਟ ਫੰਡ (ਆਰ.ਡੀ.ਆਈ.ਐੱਫ.) ਦੀ ਭਾਰਤੀ ਪਾਰਟਨਰ ਹੈ। ਰੂਸੀ ਵੈਕਸੀਨ ਸਪੁਤਨਿਕ ਵੀ ਦਾ ਭਾਰਤ ਵਿਚ ਪ੍ਰੋਡਕਸ਼ਨ ਡਾ. ਰੈੱਡੀਜ਼ ਲੈਬੋਰਟ੍ਰੀਜ਼ ਹੀ ਕਰੇਗੀ।ਡਾ. ਰੈੱਡੀਜ਼ ਦਾ ਕਹਿਣਾ ਹੈ ਕਿ ਸਪੁਤਨਿਕ ਵੀ ਦੀ ਪਹਿਲੀ ਖੇਪ 1 ਮਈ ਨੂੰ ਭਾਰਤ ਪਹੁੰਚੀ ਸੀ। ਇਸ ਖੇਪ ਨੂੰ ਸੈਂਟਰਲ ਡਰੱਗ ਲੈਬੋਰਟ੍ਰੀਜ਼ ਕਸੌਲੀ ਤੋਂ 13 ਮਈ ਨੂੰ ਰੈਗੂਲੇਟਰੀ ਕਲੀਅਰੈਂਸ ਮਿਲਿਆ ਹੈ। ਆਉਣ ਵਾਲੇ ਮਹੀਨਿਆਂ ਵਿਚ ਵੈਕਸੀਨ ਦੀ ਹੋਰ ਖੇਪ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਭਾਰਤ ਵਿਚ ਹੀ ਸਪੁਤਨਿਕ-ਵੀ ਦਾ ਪ੍ਰੋਡਕਸ਼ਨ ਕੀਤਾ ਜਾਵੇਗਾ। ਭਾਰਤ ਵਿਚ ਬਣਾਈ ਜਾਣ ਵਾਲੀ ਵੈਕਸੀਨ ਦੀ ਕੀਮਤ ਘੱਟ ਹੋ ਸਕਦੀ ਹੈ।ਡਾ. ਰੈੱਡੀਜ਼ ਦਾ ਕਹਿਣਾ ਹੈ ਕਿ ਦੇਸ਼ ਦੀ ਵੈਕਸੀਨ ਜ਼ਰੂਰਤਾਂ ਦੀ ਪੂਰਤੀ ਲਈ ਕੰਪਨੀ 6 ਮੈਨਿਊਫੈਕਚਰਰਸ ਨਾਲ ਗੱਲਬਾਤ ਕਰ ਰਹੀ ਹੈ। ਨਾਲ ਹੀ ਕੰਪਨੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦੇ ਵੈਕਸੀਨੇਸ਼ਨ ਲਈ ਸਰਕਾਰ ਅਤੇ ਪ੍ਰਾਈਵੇਟ ਸੈਕਟਰ ਦੇ ਨਾਲ ਕੰਮ ਕਰ ਰਹੀ ਹੈ। ਡਾ. ਰੈੱਡੀਜ਼ ਦੇ ਕੋ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਜੀ.ਵੀ. ਪ੍ਰਸਾਦ ਦਾ ਕਹਿਣਾ ਹੈ ਕਿ ਦੇਸ਼ ਵਿਚ ਕੋਵਿਡ ਦੇ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅਜਿਹੇ ਵਿਚ ਕੋਵਿਡ-19 ਦੇ ਖਿਲਾਫ ਲੜਾਈ ਵਿਚ ਵੈਕਸੀਨੇਸ਼ਨ ਸਭ ਤੋਂ ਜ਼ਿਆਦਾ ਪ੍ਰਭਾਵੀ ਹਥਿਆਰ ਹੈ। ਭਾਰਤੀਆਂ ਦਾ ਵੈਕਸੀਨੇਸ਼ਨ ਇਸ ਵੇਲੇ ਸਾਡੀ ਸਭ ਤੋਂ ਵੱਡੀ ਪਹਿਲ ਹੈ।
ਨਵੀਂ ਦਿੱਲੀ (ਇੰਟ.)- ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਡਾਕਟਰ ਵੈਕਸੀਨੇਸ਼ਨ ਨੂੰ ਲੈ ਕੇ ਪੈਦਾ ਹੋ ਰਹੇ ਭਰਮ ਨੂੰ ਹੁਣ ਆਪਣੇ ਤਜ਼ਰਬੇ ਦੇ ਆਧਾਰ 'ਤੇ ਦੂਰ ਕਰ ਰਹੇ ਹਨ। ਅਜਿਹੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਕਿ ਵੈਕਸੀਨੇਸ਼ਨ ਕਰਵਾਉਣ ਵਾਲਿਆਂ ਵਿਚ ਵੀ ਇਕਦਮ ਨਾਲ ਕੋਰੋਨਾ ਦੇ ਲੱਛਣ ਦਿਖਾਈ ਦਿੱਤੇ। ਅਜਿਹੇ ਕਈ ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਹਸਪਤਾਲ ਵਿਚ ਦਾਖਲ ਵੀ ਕਰਵਾਉਣਾ ਪਿਆ। ਕੁਝ ਅਜਿਹੇ ਮਰੀਜ਼ਾਂ ਦੀ ਮੌਤ ਵੀ ਹੋ ਰਹੀ ਹੈ ਜਿਨ੍ਹਾਂ ਨੇ ਵੈਕਸੀਨ ਦੀ ਡਬਲ ਡੋਜ਼ ਵੀ ਲੈ ਲਈ ਹੈ। ਡਾਕਟਰ ਮੰਨ ਰਹੇ ਹਨ ਕਿ ਵੈਕਸੀਨ ਦੀ ਪਹਿਲੀ ਜਾਂ ਦੂਜੀ ਡੋਜ਼ ਲੈਣ ਤੋਂ ਬਾਅਦ ਵੀ ਕੋਰੋਨਾ ਇਨਫੈਕਸ਼ਨ ਹੋ ਰਿਹਾ ਹੈ ਜੇਕਰ ਜ਼ਿਆਦਾਤਰ ਤਜ਼ਰਬੇਕਾਰ ਡਾਕਟਰ ਕਹਿ ਰਹੇ ਹਨ ਕਿ ਜਿਨ੍ਹਾਂ ਨੂੰ ਵੈਕਸੀਨੇਸ਼ਨ ਤੋਂ ਬਾਅਦ ਵੀ ਇਨਫੈਕਸ਼ਨ ਹੋਇਆ ਹੈ, ਉਨ੍ਹਾਂ ਵਿਚੋਂ ਜ਼ਿਆਦਾਤਰ ਨੇ ਆਪਣੇ ਸਰੀਰ ਵਿਚ ਕੋਰੋਨਾ ਵਾਇਰਸ ਦੇ ਵਿੰਡੋ ਪੀਰੀਅਡ ਵਿਚ ਹੀ ਵੈਕਸੀਨੇਸ਼ਨ ਕਰਵਾਇਆ ਸੀ। ਡਾਕਟਰ ਵਿੰਡੋ ਪੀਰੀਅਡ ਉਸ ਹਾਲਤ ਨੂੰ ਨਾਮ ਦੇ ਰਹੇ ਹਨ ਜਦੋਂ ਕੋਰੋਨਾ ਵਾਇਰਸ ਦੇ ਸਰੀਰ ਵਿਚ ਸ਼ੁਰੂਆਤੀ ਲੱਛਣ ਹੋਣ। ਪਹਿਲੀ ਜਾਂ ਦੂਜੀ ਡੋਜ਼ ਲੈ ਕੇ ਇਨਫੈਕਟਿਡ ਹੋਏ ਮਰੀਜ਼ਾਂ ਤੋਂ ਇਕੱਠੀ ਕੀਤੀ ਜਾਣਕਾਰੀ ਦੇ ਆਧਾਰ ਦੇ ਆਧਾਰ 'ਤੇ ਫਰੀਦਾਬਾਦ ਜ਼ਿਲਾ ਬਾਦਸ਼ਾਹ ਖਾਨ ਸਰਕਾਰੀ ਹਸਪਤਾਲ ਦੇ ਸੀਨੀਅਰ ਡਾਕਟਰ ਵਿਨੇ ਗੁਪਤਾ ਦੱਸਦੇ ਹਨ ਕਿ ਜ਼ਿਆਦਾਤਰ ਨੇ ਖਾਂਸੀ, ਜ਼ੁਕਾਮ, ਸਿਰ ਦਰਦ, ਬਦਨ ਦਰਦ, ਬੁਖਾਰ ਜਾਂ ਥਕਾਵਟ ਰਹਿੰਦੇ ਹੋਏ ਵੈਕਸੀਨੇਸ਼ਨ ਕਰਵਾਇਆ ਸੀ। ਇਸ ਲਈ ਵੈਕਸੀਨ ਲਗਵਾਉਣ ਵਾਲਿਆਂ ਨੂੰ ਇਹ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਪਹਿਲਾਂ ਆਪਣਾ ਕੋਰੋਨਾ ਟੈਸਟ ਕਰਵਾਉਣ, ਇਸ ਤੋਂ ਬਾਅਦ ਇੰਜੈਕਸ਼ਨ ਕਰਵਾਏ। ਸਾਨੂੰ ਧਿਆਨ ਰੱਖਣਾ ਹੋਵੇਗਾ ਕਿ ਕੋਰੋਨਾ ਵਾਇਰਸ ਅਜਿਹਾ ਸੂਖਮ ਵਿਸ਼ਾਣੂ ਹੈ ਜਿਸ ਦੀ ਨਾ ਬਾਡੀ ਹੈ ਜਿਸ ਦੀ ਨਾ ਬਾਡੀ ਹੈ ਅਤੇ ਨਾ ਦਿਮਾਗ ਪਰ ਇਸ ਦੇ ਸਾਹਮਣੇ ਦੁਨੀਆ ਦਾ ਸਭ ਤੋਂ ਜ਼ਿਆਦਾ ਦਿਮਾਗ ਰੱਖਣ ਵਾਲਾ ਮਾਨਵ ਜੀਵ ਵੀ ਮੁਕਾਬਲਾ ਕਰਨ ਵਿਚ ਸਮਰੱਥ ਨਹੀਂ ਹੈ। ਵੈਕਸੀਨੇਸ਼ਨ ਇਸੇ ਵਿਸ਼ਾਣੂ ਨਾਲ ਜੰਗ ਲੜਣ ਨੂੰ ਹੈ ਇਸ ਲਈ ਪੂਰਨ ਤੌਰ 'ਤੇ ਸਿਹਤਮੰਦ ਵਿਅਕਤੀ ਹੀ ਵੈਕਸੀਨੇਸ਼ਨ ਕਰਵਾਏ ਕਿਉਂਕਿ ਕੁਝ ਮਰੀਜ਼ਾਂ ਦੇ ਇਲਾਜ ਦੌਰਾਨ ਅਜਿਹੀ ਗੱਲ ਸਾਹਮਣੇ ਆ ਰਹੀ ਹੈ ਕਿ ਸਰੀਰ ਵਿਚ ਇਨਫੈਕਸ਼ਨ ਦੇ ਸ਼ੁਰੂਆਤੀ ਦੌਰ ਵਿਚ ਟੀਕਾ ਲਗਵਾਉਣ ਨਾਲ ਇਨਫੈਕਸ਼ਨ ਇਕੋਦਮ ਵੱਧ ਜਾਂਦਾ ਹੈ। ਵੈਸੇ ਟੀਕਾ ਲਗਵਾਉਣ ਤੋਂ ਬਾਅਦ ਲੋਕ ਭੀੜ-ਭਾੜ ਵਾਲੇ ਖੇਤਰਾਂ ਵਿਚ ਵੀ ਕੁਝ ਦਿਨ ਜਾਣ ਤੋਂ ਪਰਹੇਜ਼ ਕਰਨ।
ਨਵੀਂ ਦਿੱਲੀ (ਇੰਟ.)- ਭਾਰਤੀ ਕ੍ਰਿਕਟ ਟੀਮ ਦੇ ਓਪਨਰ ਬੱਲੇਬਾਜ਼ ਪ੍ਰਿਥਵੀ ਸ਼ਾਅ ਇਨ੍ਹੀ ਦਿਨੀਂ ਪੂਰੀ ਤਰ੍ਹਾਂ ਨਾਲ ਫ੍ਰੀ ਹਨ। ਆਈ.ਪੀ.ਐੱਲ. 2021 ਵਿਚ ਉਹ ਦਿੱਲੀ ਕੈਪੀਟਲਸ ਦਾ ਹਿੱਸਾ ਸਨ ਅਤੇ ਇਸ ਲੀਗ ਨੂੰ ਕੋਵਿਡ-19 ਮਹਾਮਾਰੀ ਦੀ ਵਜ੍ਹਾ ਨਾਲ ਵਿਚਾਲੇ ਹੀ ਮੁਲਤਵੀ ਕਰ ਦਿੱਤਾ ਗਿਆ ਸੀ। ਪ੍ਰਿਥਵੀ ਸ਼ਾ ਨੂੰ ਇੰਗਲੈਂਡ ਦੌਰੇ ਲਈ ਵੀ ਭਾਰਤੀ ਟੈਸਟ ਟੀਮ ਵਿਚ ਸ਼ਾਮਲ ਨਹੀਂ ਕੀਤਾ ਗਿਆ। ਅਜਿਹੇ ਵਿਚ ਉਨ੍ਹਾਂ ਨੇ ਆਪਣੇ ਦੋਸਤਾਂ ਨਾਲ ਗੋਆ ਜਾਣ ਦਾ ਪਲਾਨ ਬਣਾਇਆ। ਉਹ ਗੋਆ ਲਈ ਭਾਇਆ ਕੋਲਹਾਪੁਰ ਰੋਡ ਤੋਂ ਹੀ ਨਿਕਲ ਪਏ, ਪਰ ਪੁਲਸ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਅੰਬੋਲੀ ਵਿਚ ਹੀ ਰੋਕ ਦਿੱਤਾ। ਪੁਲਸ ਨੇ ਉਨ੍ਹਾਂ ਨੂੰ ਇਸ ਵਜ੍ਹਾ ਨਾਲ ਰੋਕ ਦਿੱਤਾ ਕਿਉਂਕਿ ਉਨ੍ਹਾਂ ਕੋਲ ਯਾਤਰਾ ਕਰਨ ਲਈ ਜ਼ਰੂਰੀ ਈ-ਪਾਸ ਨਹੀਂ ਸਨ। ਪੁਲਸ ਵਲੋਂ ਰੋਕੇ ਜਾਣ ਤੋਂ ਬਾਅਦ ਪ੍ਰਿਥਵੀ ਸ਼ਾਅ ਨੇ ਪੁਲਸ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਜਾਣ ਦਿੱਤਾ ਜਾਵੇ, ਪਰ ਉਨ੍ਹਾਂ ਦੀ ਇਕ ਨਹੀਂ ਸੁਣੀ ਗਈ। ਦਰਅਸਲ ਇਨ੍ਹੀ ਦਿਨੀਂ ਕੋਵਿਡ-19 ਦੀ ਵਜ੍ਹਾ ਨਾਲ ਕਈ ਸੂਬਿਆਂ ਵਿਚ ਲਾਕਡਾਊਨ ਹੈ ਅਤੇ ਯਾਤਰਾ ਕਰਨ ਲਈ ਈ-ਪਾਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਪੁਲਸ ਵਲੋਂ ਮਨਾ ਕੀਤੇ ਜਾਣ ਤੋਂ ਬਾਅਦ ਪ੍ਰਿਥਵੀ ਸ਼ਾ ਨੇ ਈ-ਪਾਸ ਲਈ ਆਪਣੇ ਮੋਬਾਇਲ ਰਾਹੀਂ ਅਪਲਾਈ ਕੀਤਾ ਅਤੇ ਇਕ ਘੰਟੇ ਬਾਅਦ ਉਨ੍ਹਾਂ ਨੂੰ ਇਸ ਦੇ ਲਈ ਕਲੀਅਰੈਂਸ ਮਿਲੀ ਅਤੇ ਫਿਰ ਉਹ ਗੋਆ ਲਈ ਰਵਾਨਾ ਹੋਏ। ਤੁਹਾਨੂੰ ਦੱਸ ਦਈਏ ਕਿ ਪ੍ਰਿਥਵੀ ਸ਼ਾ ਨੇ ਇਸ ਸਾਲ ਵਿਜੇ ਹਜ਼ਾਰੇ ਟ੍ਰਾਫੀ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 800 ਤੋਂ ਜ਼ਿਆਦਾ ਦੌੜਾਂ ਬਣਾਈਆਂ ਸਨ ਅਤੇ ਇਸ ਤੋਂ ਬਾਅਦ ਆਈ.ਪੀ.ਐੱਲ. ਵਿਚ ਵੀ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਸੀ, ਪਰ ਫਿਰ ਵੀ ਉਨ੍ਹਾਂ ਨੂੰ ਭਾਰਤੀ ਟੈਸਟ ਟੀਮ ਵਿਚ ਨਹੀਂ ਚੁਣਿਆ ਗਿਆ। ਕੁਝ ਦਿਨ ਪਹਿਲਾਂ ਟਾਈਮਜ਼ ਆਫ ਇੰਡੀਆ ਦੀ ਇਕ ਰਿਪੋਰਟ ਮੁਤਾਬਕ ਉਨ੍ਹਾਂ ਨੂੰ ਬੀ.ਸੀ.ਸੀ.ਆਈ. ਨੇ ਕਿਹਾ ਸੀ ਕਿ ਉਹ ਪਹਿਲਾਂ ਆਪਣੇ ਭਾਰ ਨੂੰ ਘੱਟ ਕਰਨ। ਉਨ੍ਹਾਂ ਸਾਹਮਣੇ ਰਿਸ਼ਭ ਪੰਤ ਦਾ ਉਦਾਹਰਣ ਵੀ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਜਦੋਂ ਉਹ ਵਾਪਸੀ ਕਰ ਸਕਦੇ ਹਨ ਤਾਂ ਤੁਸੀਂ ਵੀ ਅਜਿਹਾ ਕਰ ਸਕਦੇ ਹੋ। ਬੋਰਡ ਦੇ ਇਕ ਸੂਤਰ ਮੁਤਾਬਕ ਉਨ੍ਹਾਂ ਨੂੰ ਇਕ ਚੰਗੀ ਸੀਰੀਜ਼ ਵਿਚ ਪ੍ਰਦਰਸ਼ਨ ਦੇ ਆਧਾਰ 'ਤੇ ਟੀਮ ਵਿਚ ਥਾਂ ਮਿਲਦੀ ਹੈ, ਪਰ ਫਿਰ ਉਹ ਦੌੜਾਂ ਬਣਾਉਣ ਲਈ ਸੰਘਰਸ਼ ਕਰਨ ਲੱਗਦੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर