ਅੰਮ੍ਰਿਤਸਰ- ਅੰਮ੍ਰਿਤਸਰ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਹਲਕਾ ਪੂਰਬੀ ਅਧੀਨ ਪੈਂਦੇ ਇਲਾਕੇ 100 ਫੁਟੀ ਰੋਡ ਵਿਖੇ ਨਵੇਂ ਬਣ ਰਹੇ ਰਾਮ ਮੰਦਰ ਗੇਟ ਦਾ ਸੁੰਦਰੀਕਰਨ ਦਾ ਅੱਜ ਉਦਘਾਟਨ ਕਰਨ ਪਹੁੰਚੇ ਸਨ।
ਪੜੋ ਹੋਰ ਖਬਰਾਂ: ਚੰਡੀਗੜ੍ਹ ‘ਚ ਹਰਿਆਣਾ ਮੁੱਖ ਮੰਤਰੀ ਦਾ ਵਿਰੋਧ, ਪੁਲਿਸ ਨੇ ਸੰਭਾਲਿਆ ਮੋਰਚਾ
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਮੌਕੇ ਉੱਤੇ ਪਹੁੰਚਣ ਉੱਤੇ ਕੁਝ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਹਲਕਾ ਪੂਰਬੀ ਤੋਂ ਕਾਂਗਰਸੀ ਵਿਧਾਇਕ ਵੀ ਹਨ।
ਪੜੋ ਹੋਰ ਖਬਰਾਂ: ਰਾਤੀ ਗਲਤੀ ਨਾਲ TV ਰਹਿ ਗਿਆ ਚਾਲੂ, ਪਤੀ ਨੇ ਕਰ ਦਿੱਤਾ ਪਤਨੀ ਦਾ ਕਤਲ


