ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰਿਆਣਾ ’ਚ 6 ਸਤੰਬਰ ਤੱਕ ਵਧਾਈ ਗਈ ਤਾਲਾਬੰਦੀ

ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਐਤਵਾਰ ਨੂੰ ਕੋਵਿਡ-19 ਤਾਲਾਬੰਦੀ ਦਾ ਸਮਾਂ 15 ਦਿਨ ਲਈ ਵਧਾਉਣ ਦਾ ਫ਼ੈਸਲਾ ਲਿਆ ਹੈ ਅਤੇ ਪਹਿਲਾਂ ਤੋਂ ਦਿੱਤੀ ਗਈ ਢਿੱਲ ਜਾਰੀ…

ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਐਤਵਾਰ ਨੂੰ ਕੋਵਿਡ-19 ਤਾਲਾਬੰਦੀ ਦਾ ਸਮਾਂ 15 ਦਿਨ ਲਈ ਵਧਾਉਣ ਦਾ ਫ਼ੈਸਲਾ ਲਿਆ ਹੈ ਅਤੇ ਪਹਿਲਾਂ ਤੋਂ ਦਿੱਤੀ ਗਈ ਢਿੱਲ ਜਾਰੀ ਰੱਖਣ ਦੀ ਆਗਿਆ ਦਿੱਤੀ। ਸੂਬੇ ਵਿਚ ਰੈਸਟੋਰੈਂਟ, ਬਾਰ, ਮਾਲ, ਕਲੱਬ ਹਾਊਸ ਅਤੇ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ। 

ਪੜੋ ਹੋਰ ਖਬਰਾਂ: ਤੁਹਾਡਾ ਵੀ ਹੈ ਇਨ੍ਹਾਂ ਬੈਂਕਾਂ ਵਿਚ ਖਾਤਾ ਤਾਂ ਜਾਣ ਲਓ ਨਿਕਾਸੀ ਹੱਦ

 

ਮੁੱਖ ਸਕੱਤਰ ਵਿਜੇ ਵਰਧਨ ਨੇ ਐਤਵਾਰ ਨੂੰ ਜਾਰੀ ਆਦੇਸ਼ ਵਿਚ ਕਿਹਾ ਹੈ ਕਿ ਹਰਿਆਣਾ ਸੂਬੇ ਵਿਚ ‘ਮਹਾਮਾਰੀ ਅਲਰਟ ਸੁਰੱਖਿਅਤ ਹਰਿਆਣਾ’ ਨੂੰ ਅਗਲੇ ਇਕ ਹੋਰ ਪੰਦਵਾੜੇ, 23 ਅਗਸਤ ਤੋਂ 6 ਸਤੰਬਰ ਸ਼ਾਮ 5 ਵਜੇ ਤੱਕ ਲਈ ਤਾਲਾਬੰਦੀ ਦਾ ਸਮਾਂ ਵਧਾਇਆ ਗਿਆ ਹੈ। ਇਸ ਦੇ ਨਾਲ ਪਹਿਲਾਂ ਤੋਂ ਜਾਰੀ ਆਦੇਸ਼ਾਂ ਵਿਚ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਹਰਿਆਣਾ ਵਿਚ ਪਹਿਲਾਂ ਜਿਨ੍ਹਾਂ ਗਤੀਵਿਧੀਆਂ ਦੀ ਆਗਿਆ ਸੀ, ਉਸ ’ਚ ਵੱਖ-ਵੱਖ ਯੂਨੀਵਰਸਿਟੀਆਂ, ਸੰਸਥਾਵਾਂ ਜਾਂ ਸਰਕਾਰੀ ਵਿਭਾਗਾਂ ਵਲੋਂ ਆਯੋਜਿਤ ਪ੍ਰਵੇਸ਼ ਅਤੇ ਭਰਤੀ ਪ੍ਰੀਖਿਆਵਾਂ ਕਰਵਾਉਣ ਦੀ ਆਗਿਆ ਸੀ। ਆਦੇਸ਼ ਵਿਚ ਕਿਹਾ ਗਿਆ ਕਿ ਸਮਾਜਿਕ ਦੂਰੀ, ਸਾਫ਼-ਸਫਾਈ ਅਤੇ ਬੈਠਣ ਦੀ ਸਮਰੱਥਾ ਦੇ ਸੰਬੰਧ ਵਿਚ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨਾ ਹੋਵੇਗਾ। 

ਪੜੋ ਹੋਰ ਖਬਰਾਂ: ਸੁਖਬੀਰ ਸਿੰਘ ਬਾਦਲ ਖਾਸ ਤੌਰ ‘ਤੇ ਰੱਖੜੀ ਬਨਵਾਉਣ ਪਹੁੰਚੇ ਜ਼ੀਰਕਪੁਰ

 

ਸੂਬੇ ਦੀਆਂ ਯੂਨੀਵਰਸਿਟੀਆਂ ਦੇ ਕੁਲਪਤੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅਗਲੇ ਸਿੱਖਿਅਕ ਸੈਸ਼ਨ ਤੋਂ ਯੂਨੀਵਰਸਿਟੀਆਂ ਨੂੰ ਮੁੜ ਤੋਂ ਖੋਲ੍ਹਣ ਦੀ ਯੋਜਨਾ ਬਣਾਉਣ ਅਤੇ ਪ੍ਰੋਗਰਾਮ ਨੂੰ ਸੂਬਾ ਸਰਕਾਰ ਦੇ ਸੰਬੰਧਤ ਵਿਭਾਗ ਨਾਲ ਸਾਂਝਾ ਕਰਨ। ਦੱਸ ਦੇਈਏ ਕਿ ਸੂਬਾ ਸਰਕਾਰ ਨੇ ਤਾਲਾਬੰਦੀ ਨੂੰ ‘ਮਹਾਮਾਰੀ ਅਲਰਟ ਸੁਰੱਖਿਆ ਹਰਿਆਣਾ’ ਦਾ ਨਾਂ ਦਿੱਤਾ ਹੈ। ਸਭ ਤੋਂ ਪਹਿਲਾਂ 3 ਮਈ ਨੂੰ ਤਾਲਾਬੰਦੀ ਲਾਈ ਗਈ ਸੀ, ਜਿਸ ਤੋਂ ਬਾਅਦ ਇਸ ਨੂੰ ਅੱਗੇ ਵਧਾਇਆ ਗਿਆ। 

ਪੜੋ ਹੋਰ ਖਬਰਾਂ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਗੁਰਦੁਆਰਾ ਕਮੇਟੀ ਮੈਬਰਾਂ ‘ਚ ਜਮ ਕੇ ਚੱਲੇ ਘਸੁੰਨ-ਮੁੱਕੇ, ਘਟਨਾ ਸੀਸੀਟੀਵੀ ‘ਚ ਕੈਦ

Leave a Reply

Your email address will not be published. Required fields are marked *