ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਮਾਮਲੇ ਲਗਾਤਾਰ ਵਧਣ ਕਰਕੇ ਸਰਕਾਰ ਵੱਲੋਂ ਸਖ਼ਤੀ ਕਰ ਦਿੱਤੀ ਗਈ ਹੈ। ਇਸ ਵਿਚਾਲੇ ਅੱਜ ਆਂਧਰਾ ਪ੍ਰਦੇਸ਼ ਸਰਕਾਰ ਨੇ ਕੋਰੋਨਾ ਮਹਾਂਮਾਰੀ ਕਰਕੇ ਲਾਕਡਾਊਨ 31 ਮਈ ਤੱਕ ਵਧਾਇਆ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਨੇ ਦਿੱਤੀ ਹੈ। ਸੀ.ਐੱਮ.ਓ. ਨੇ ਕਿਹਾ, ਆਂਧਰਾ ਪ੍ਰਦੇਸ਼ ਵਿੱਚ ਲਗਾਇਆ ਗਿਆ ਕੋਰੋਨਾ ਕਰਫਿਊ ਇਸ ਮਹੀਨੇ ਦੇ ਅੰਤ ਤੱਕ ਭਾਵ 31 ਮਈ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਐਲਾਨ ਕਰਨ ਤੋਂ ਬਾਅਦ ਹੀ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਕਰਫਿਊ 31 ਮਈ ਤੱਕ ਜਾਰੀ ਰਹੇਗਾ।
COVID19 | Curfew imposed in Andhra Pradesh extended till the end of May, says Chief Minister’s Office
(file pic) pic.twitter.com/6N2qPSIt1D
— ANI (@ANI) May 17, 2021
ਗੌਰਤਲਬ ਹੈ ਕਿ ਆਂਧਰਾ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਾਕਡਾਊਨ 5 ਮਈ ਤੋਂ 18 ਮਈ ਤੱਕ ਲਗਾਇਆ ਗਿਆ ਸੀ। ਐਤਵਾਰ ਨੂੰ ਆਂਧਰਾ ਪ੍ਰਦੇਸ਼ ਵਿੱਚ ਕੋਵਿਡ -19 ਦੇ ਰਿਕਾਰਡ 24,171 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ ਇਸ ਦੌਰਾਨ 101 ਮਰੀਜ਼ਾਂ ਦੀ ਮੌਤ ਹੋ ਗਈ।



