ਬੰਗਲੁਰੂ: ਦੇਸ਼ ਵਿਚ (Corona)ਕੋਰੋਨਾ ਮਾਮਲਿਆਂ ਦੀ ਰਫ਼ਤਾਰ ਲਗਾਤਾਰ ਵਧਣ ਕਰਕੇ ਵੱਖ- ਵੱਖ ਸੂਬਿਆਂ ਵਿਚ (lockdown) ਲਾਕਡਾਊਨ ਵਧਾਇਆ ਜਾ ਰਿਹਾ ਹੈ। ਇਸ ਵਿਚਾਲੇ ਅੱਜ (Karnataka)ਕਰਨਾਟਕ ਨੇ ਕੋਰੋਨਾ ਦੇ ਵਧਦੇ ਕਹਿਰ ਕਰਕੇ 7 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ (BS Yediyurappa) ਨੇ ਦਿੱਤੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ Karnataka ਵਿਚ 7 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਹੈ। ਯੇਦੀਯੁਰੱਪਾ ਨੇ ਕਿਹਾ ਕਿ ਸਾਡੀ ਸੀਨੀਅਰ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਮੀਟਿੰਗ ਹੋਈ ਸੀ। ਅਸੀਂ lockdown ‘ਤੇ ਫੈਸਲਾ ਲਿਆ ਹੈ। ਸਾਡੇ ‘ਤੇ 24 ਮਈ ਤੱਕ ਸਖ਼ਤ ਪਾਬੰਦੀਆਂ ਸੀ। ਮਾਹਰਾਂ ਦੀ ਸਲਾਹ ਮੁਤਾਬਕ ਅਸੀਂ ਪਾਬੰਦੀਆਂ 7 ਜੂਨ ਤੱਕ ਸਵੇਰੇ 6 ਵਜੇ ਵਧਾ ਰਹੇ ਹਾਂ।
ਇੱਥੇ ਪੜੋ ਹੋਰ ਖ਼ਬਰਾਂ: ਫਿਰ ਮਹਿੰਗਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੱਥੇ ਕਿੰਨਾ ਹੋਇਆ ਵਾਧਾ
ਪਿਛਲੇ 24 ਘੰਟਿਆਂ ਦੌਰਾਨ ਰਾਜ ਵਿੱਚ 32,218 ਨਵੇਂ ਕੇਸ ਦਰਜ ਹੋਏ ਹਨ ਜਦੋਂ ਕਿ 353 ਵਿਅਕਤੀਆਂ ਦੀ ਲਾਗ ਕਾਰਨ ਮੌਤ ਹੋ ਗਈ ਹੈ। ਇਸ ਦੇ ਨਾਲ, ਰਾਜ ਵਿੱਚ ਹੁਣ ਤੱਕ ਕੁੱਲ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 23,67,742 ਤੱਕ ਪਹੁੰਚ ਗਈ ਹੈ, ਜਦੋਂਕਿ ਕੋਰੋਨਾ ਕਾਰਨ ਕੁਲ 24,207 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ: ਭਾਰਤ ਦਾ ਇਹ ਵਿਅਕਤੀ ਬਣਿਆ ਏਸ਼ੀਆ ਦਾ ਦੂਜਾ ਸਭ ਤੋਂ ਅਮੀਰ ਵਿਅਕਤੀ, ਜਾਣੋ ਟੌਪ 10 ਲਿਸਟ
ਗੌਰਤਲਬ ਹੈ ਕਿ ਪਿਛਲੇ 24 ਘੰਟਿਆਂ ‘ਚ 257, 299 ਨਵੇਂ (Coronavirus)ਕੋਰੋਨਾ ਕੇਸ ਆਏ ਤੇ 4194 ਇਨਫੈਕਟਡ ਮਰੀਜ਼ਾਂ ਦੀ ਜਾਨ ਚਲੀ ਗਈ।ਕੋਰੋਨਾ ਕਰਕੇ 3,57,630 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀਰਵਾਰ 2.59 ਲੱਖ ਨਵੇਂ ਕੇਸ ਦਰਜ ਕੀਤੇ ਗਏ ਸਨ ਤੇ 4,209 ਮਰੀਜ਼ਾਂ ਦੀ ਜਾਨ ਗਈ ਸੀ। 21 ਮਈ ਤਕ ਦੇਸ਼ ਭਰ ‘ਚ 19 ਕਰੋੜ, 33 ਲੱਖ, 72 ਹਜ਼ਾਰ, 819 ਕੋਰੋਨਾ ਡੋਜ਼ ਦਿੱਤੇ ਜਾ ਚੁੱਕੇ ਹਨ।





