ਭਾਰਤ ਦੇ ਇਸ ਸੂਬੇ ਵਿਚ 14 ਅਪ੍ਰੈਲ ਤੋਂ ਬਾਅਦ ਵੀ ਲਾਕਡਾਊਨ ਰਹੇਗਾ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਸੰਕਰਮਨ ਦੀ ਲੜੀ ਨੂੰ ਤੋੜਨ ਲਈ ਭਾਰਤ ਸਰਕਾਰ ਨੇ ਪੂਰੇ ਦੇਸ਼ ਵਿਚ 21 ਦਿਨਾਂ ਲਈ ਲਾਕਡਾਊਨ ਕੀਤਾ ਹੋਇਆ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਸੰਕਰਮਨ ਦੀ ਲੜੀ ਨੂੰ ਤੋੜਨ ਲਈ ਭਾਰਤ ਸਰਕਾਰ ਨੇ ਪੂਰੇ ਦੇਸ਼ ਵਿਚ 21 ਦਿਨਾਂ ਲਈ ਲਾਕਡਾਊਨ ਕੀਤਾ ਹੋਇਆ ਹੈ ਜੋ ਕਿ ਆਉਣ ਵਾਲੀ 14 ਅਪ੍ਰੈਲ ਨੂੰ ਖਤਮ ਹੋ ਜਾਵੇਗਾ ਪਰ ਭਾਰਤ ਦਾ ਇਕ ਸੂਬਾ ਅਜਿਹਾ ਵੀ ਹੈ ਜਿੱਥੇ ਇਸ ਲਾਕਡਾਊਨ ਦੀ ਮਿਆਦ ਇਸ ਮਹੀਨੇ ਦੇ ਆਖਰ ਤੱਕ ਭਾਵ 30 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ।

Naveen Patnaik completes 19 years as Odisha CM - Moneycontrol.com

ਦਰਅਸਲ ਉੜੀਸ ਸਰਕਾਰ ਨੇ ਆਪਣੇ ਸੂਬੇ ਵਿਚ ਲਾਕਡਾਊਨ ਨੂੰ 30 ਅਪ੍ਰੈਲ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉੜੀਸਾ ਸਰਕਾਰ ਨੇ ਮੰਤਰੀ ਮੰਡਲ ਦੀ ਹੋਈ ਬੈਠਕ ਦੌਰਾਨ ਇਹ ਫੈਸਲਾ ਕੀਤਾ ਕਿ 15 ਅਪ੍ਰਲੈ ਤੋਂ ਬਾਅਦ ਵੀ ਸੂਬੇ ਵਿਚ 30 ਤਰੀਕ ਤੱਕ ਲਾਕਡਾਊਨ ਜਾਰੀ ਰਹੇਗਾ ਅਤੇ ਪਹਿਲਾਂ ਦੀ ਤਰ੍ਹਾਂ ਹੀ ਸਾਰੀਆਂ ਗੈਰ-ਜ਼ਰੂਰੀ ਸੇਵਾਵਾਂ ਉੱਤੇ ਪਾਬੰਦੀ ਲੱਗੀ ਰਹੇਗੀ। ਮੀਟਿੰਗ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਿਆਨ ਜਾਰੀ ਕਰ ਕਿਹਾ ਹੈ ਕਿ ਉੜੀਸਾ ਨੇ ਕੇਂਦਰ ਨੂੰ 30 ਅਪ੍ਰੈਲ ਤੱਕ ਸੂਬੇ ਵਿਚ ਰੇਲ ਅਤੇ ਹਵਾਈ ਉਡਾਣਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਹੈ ਇਸ ਦੇ ਨਾਲ ਹੀ ਸਕੂਲਾਂ ਸਮੇਤ ਸਾਰੇ ਵਿਦਿਅਕ ਅਦਾਰੇ 17 ਜੂਨ ਤੱਕ ਬੰਦ ਰਹਿਣਗੇ।ਸੀਐਮ ਪਟਨਾਇਕ ਨੇ ਕਿਹਾ ਹੈ ਕਿ ਉਹ ਕੋਰੋਨਾ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਨੂੰ ਵਧਾਉਣ ਲਈ ਕੋਈ ਕਮੀ ਨਹੀਂ ਛੱਡਣਗੇ ਅਤੇ ਸੂਬੇ ਵਿਚ ਜਲਦੀ ਤੋਂ ਜਲਦੀ ਇਕ ਲੱਖ ਟੈਸਟ ਕਰਾਉਣ ਦਾ ਪਲਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਉੜੀਸਾ ਵਿਚ ਹੁਣ ਤੱਕ ਕੋਰੋਨਾ ਦੇ 42 ਕੇਸ ਸਾਹਮਣੇ ਆ ਚੁੱਕੇ ਹਨ ਜਦਕਿ ਇਕ ਕੋਰੋਨਾ ਪੀੜਤ ਦੀ ਮੌਤ ਵੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਵੇਲੇ ਪੂਰੇ ਦੇਸ਼ ਵਿਚ ਲਾਕਡਾਊਨ ਦੀ ਮਿਆਦ 14 ਅਪ੍ਰੈਲ ਤੋਂ ਅੱਗੇ ਵਧਾਉਣ ਦੀ ਚਰਚਾ ਜ਼ੋਰਾਂ-ਸ਼ੋਰਾਂ ਉੱਤੇ ਹੈ। ਕਿਹਾ ਜਾ ਰਿਹਾ ਹੈ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਛੇ ਦਿਨ ਬਾਅਦ ਖਤਮ ਹੋ ਰਹੇ ਲਾਕਡਾਊਨ ਨੂੰ ਅੱਗੇ ਵੀ ਜਾਰੀ ਰੱਖ ਸਕਦੀ ਹੈ ਪਰ ਇਸ ਬਾਰੇ ਅਜੇ ਤੱਕ ਕੁੱਝ ਵੀ ਸਪੱਸ਼ਟ ਨਹੀਂ ਹੋ ਪਾਇਆ ਹੈ।

Leave a Reply

Your email address will not be published. Required fields are marked *