ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੋਕ ਸਭਾ ਚੋਣ ਦਾ ਅੱਜ ਤੀਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਦਸ ਦਈਏ ਕਿ ਅੱਜ 15 ਸੂਬਿਆਂ ਦੀ 117 ਸੀਟਾਂ ਦੇ ਲਈ ਵੋਟਿੰਗ ਕੀਤੀ ਜਾ ਰਹੀ ਹੈ।
ਇਸ ਦੌਰਾਨ ਵੋਟਰਾਂ ਅਤੇ ਉਮੀਦਵਾਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਭਾਰੀ ਗਿਣਤੀ ਚ ਮਤਦਾਨ ਕਰਨ ਲਈ ਆ ਰਹੇ ਹਨ।
ਦੱਸਿਆ ਜਾ ਰਿਹਾ ਹੈ ਕਿ 117 ਸੀਟਾਂ ‘ਚ ਗੁਜਰਾਤ, ਕੇਰਲ, ਮਹਾਰਾਸ਼ਟਰ ਅਤੇ ਕਰਨਾਟਕ ਦੀਆਂ 74 ਸੀਟਾਂ ਕਾਫੀ ਮਹੱਤਵਪੂਰਨ ਮੰਨੀਆਂ ਜਾ ਰਹੀਆਂ ਹਨ। ਇਹਨਾਂ ਸੀਟਾਂ ਤੇ ਕਰੀਬ 1612 ਉਮੀਦਵਾਰ ਚੋਣ ਮੈਦਾਨ ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

