ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਲੋਕ ਸਭਾ ਚੋਣਾਂ ਤੋ ਪਹਿਲਾ ਹਰ ਕੋਈ ਆਪਣੀ ਆਪਣੀ ਦਾਅਵੇਦਾਰੀ ਪੇਸ਼ ਕਰ ਰਿਹਾ ਹੈ। ਇਸੇ ਦੇ ਚੱਲਦੇ ਲੋਕ ਸਭਾ ਚੋਣਾਂ ਦੇ ਲਈ ਹਲਕਾ ਗੁਰਦਾਸਪੁਰ ਤੋਂ ਮਰਹੂਮ ਸਾਂਸਦ ਵਿਨੋਦ ਖੰਨਾ ਦੀ ਪਤਨੀ ਨੇ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ ਹੈ।
ਸੂਤਰਾਂ ਤੋ ਪਤਾ ਚਲਿਆ ਹੈ ਕਿ ਵਿਨੋਦ ਖੰਨਾ ਦੀ ਪਤਨੀ ਕਵੀਤਾ ਖੰਨਾ ਨੇ ਆਪਣੀ ਦਾਅਵੇਦਾਰੀ ਪੇਸ਼ ਕਰਦੇ ਹੋਏ ਕਿਹਾ ਹੈ ਕਿ ਉਹ ਆਪਣੇ ਪਤੀ ਦੇ ਅਧੂਰੇ ਸੁਪਨੀਆਂ ਨੂੰ ਪੂਰਾ ਕਰਨਾ ਚਾਹੁੰਦੀ ਹੈ।
ਸੂਤਰਾਂ ਤੋ ਪਤਾ ਚਲਿਆ ਹੈ ਕਿ ਗੁਰਦਾਸਪੁਰ ਜਿਮਣੀ ਚੋਣ ਲਈ ਵੀ ਕਵੀਤਾ ਖੰਨਾ ਨੇ ਚੋਣ ਲੜਨ ਦੀ ਇੱਛਾ ਜਤਾਈ ਸੀ ਪਰ ਭਾਜਪਾ ਨੇ ਸਵਰਨ ਸਲਾਰੀਆਂ ਜਿਮਣੀ ਚੋਣ ਲਈ ਚੁਣਿਆ ਸੀ ਜਿਹਨਾਂ ਨੂੰ ਹਾਰ ਮਿਲੀ ਸੀ।

