ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੁੰਦੇ ਹੋਏ ਨਜਰ ਆ ਰਹੇ ਹਨ। ਪੰਜਾਬ ਪੁਲਿਸ ਦੀ ਢੀਲੀ ਕਾਰਗੁਜਾਰੀ ਦੇ ਕਾਰਨ ਲੁਟੇਰੇ ਕਈ ਵੱਡੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰਾਂ ਦਾ ਇਕ ਹੋਰ ਤਾਜਾ ਮਾਮਲਾ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਨਾਭਾ ਪਟਿਆਲਾ ਰੋਡ ਤੇ ਪੈਂਦੇ ਰਿਲਾਇੰਸ ਪੈਟਰੋਲ ਪੰਪ ਤੇ ਬਦਮਾਸ਼ਾ ਨੇ ਵੱਡੀ ਰਕਮ ਤੇ ਆਪਣਾ ਹੱਥ ਸਾਫ ਕੀਤਾ ਹੈ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਰਿਲਾਇੰਸ ਪੈਟਰੋਲ ਪੰਪ ਦੇ ਕਰੀਬ 10 ਲੱਖ 45 ਹਜਾਰ ਲੂੱਟ ਕੇ ਫਰਾਰ ਹੋ ਗਏ ਹਨ। ਫਿਲਹਾਲ ਮੌਕੇ ਤੋ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੋ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

