ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਕੱਲ ਵੋਟਿੰਗ ਹੋਣ ਵਾਲੀ ਹੈ। ਉਥੇ ਹੀ ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਕਮਲਜੀਤ ਕੌਰ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ CM ਚੰਨੀ ਨੂੰ ਲੋਕਾਂ ਦਾ ਪਿਆਰ ਤੇ ਸਮਰਥਨ ਮਿਲ ਰਿਹਾ ਹੈ।
Also Read: ਕੀ ਯੂਕਰੇਨ ‘ਤੇ ਹਵਾਈ ਹਮਲੇ ਦੀ ਤਿਆਰੀ ਕਰ ਰਿਹੈ ਰੂਸ? ਸੈਟੇਲਾਈਟ ਤਸਵੀਰਾਂ ਤੋਂ ਮਿਲੇ ਸੰਕੇਤ
We are very positive about the upcoming Punjab elections. Channi Ji has got love and support from the people of Punjab and this is the reason Congress high command has appointed him CM face: Kamaljit Kaur, Punjab CM Charanjit Singh Channi’s wife pic.twitter.com/OhCITGNvBP
— ANI (@ANI) February 19, 2022
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪਤਨੀ ਕਮਲਜੀਤ ਕੌਰ ਨੇ ਕਿਹਾ ਹੈ ਕਿ ਅਸੀਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਹੀ ਸਾਕਾਰਾਤਮਕ ਹਾਂ। ਚੰਨੀ ਜੀ ਨੂੰ ਪੰਜਾਬ ਦੇ ਲੋਕਾਂ ਦਾ ਪਿਆਰ ਤੇ ਸਮਰਥਨ ਮਿਲਿਆ ਹੈ। ਇਹੀ ਕਾਰਨ ਹੈ ਕਿ ਕਾਂਗਰਸ ਆਲਾਕਮਾਨ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਲਈ ਚਿਹਰਾ ਬਣਾਇਆ ਹੈ।
Also Read: ‘ਸੇਸ਼ੇਲਸ ਟ੍ਰਿਪ ਪਲਾਨ ਕਰ ਰਿਹਾ ਹਾਂ, ਤੁਹਾਨੂੰ ਸਵੀਮਿੰਗ ਆਉਂਦੀ ਹੈ…’ ‘ਯੋਗੀ’ ਤੇ ਚਿੱਤਰਾ ਦੀ ਸੀਕ੍ਰੇਟ ਚੈਟ
ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਦੇ ਲਈ ਪ੍ਰਚਾਰ ਸ਼ੁੱਕਰਵਾਰ 18 ਫਰਵਰੀ ਦੀ ਸ਼ਾਮ ਨੂੰ ਖਤਮ ਹੋ ਗਿਆ। ਸਿਆਸੀ ਦਲਾਂ ਨੇ 20 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪ੍ਰਚਾਰ ਦੇ ਆਖਰੀ ਦਿਨ ਵੀ ਆਪਣੇ ਉਮੀਦਵਾਰਾਂ ਦੇ ਲਈ ਸਮਰਥਨ ਹਾਸਲ ਕਰਨ ਲਈ ਕੋਈ ਕਸਰ ਨਹੀਂ ਛੱਡੀ। ਕਾਂਗਰਸ ਨੇ ਦਿਨ ਵਿਚ ਪਹਿਲਾਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਵਿਚ ਸੂਬੇ ਵਿਚ ਸੱਤਾ ਵਿਚ ਪਰਤਣ ਉੱਤੇ ਮਹਿਲਾਵਾਂ ਦੇ ਲਈ ਵਿੱਤੀ ਸਹਾਇਤਾ, ਇਕ ਲੱਖ ਸਰਕਾਰੀ ਨੌਕਰੀਆਂ ਤੇ ਸ਼ਰਾਬ ਦੀ ਵਿੱਕਰੀ ਤੇ ਰੇਤ ਖਨਨ ਦੇ ਲਈ ਨਿਗਮਾਂ ਦੇ ਨਿਰਮਾਣ ਦਾ ਵਾਅਦਾ ਕੀਤਾ ਗਿਆ ਹੈ।
Also Read: ਬੋਰੀ ਭਰ ਸਿੱਕੇ ਲੈ ਸਕੂਟਰ ਖਰੀਦਣ ਸ਼ੋਅਰੂਮ ਪਹੁੰਚਿਆ ਵਿਅਕਤੀ, ਜਾਣੋ ਫਿਰ ਕੀ ਹੋਇਆ
ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਐਤਵਾਰ ਨੂੰ ਹੋਣ ਵਾਲੀ ਵੋਟਿੰਗ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਤੇ ਤਕਰੀਬਨ 2.14 ਕਰੋੜ ਵੋਟਰ 117 ਸੀਟਾਂ ਉੱਤੇ ਕਿਸਮਤ ਅਜ਼ਮਾ ਰਹੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਉਮੀਦਵਾਰਾਂ ਵਿਚ 93 ਮਹਿਲਾਵਾਂ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਦਫਤਰ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਵੇਗੀ ਤੇ ਸ਼ਾਮ 6 ਵਜੇ ਤੱਕ ਚੱਲੇਗੀ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿਚ ਇਸ ਵਾਰ ਕਾਂਗਰਸ, ਆਪ, ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ, ਭਾਜਪਾ-ਪੀ.ਐੱਲ.ਸੀ.-ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਤੇ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਬਣਾਈ ਗਈ ਸਿਆਸੀ ਇਕਾਈ ਸੰਯੁਕਤ ਸਮਾਜ ਮੋਰਚਾ ਦੇ ਵਿਚਾਲੇ ਫਸਵਾਂ ਮੁਕਾਬਲਾ ਹੈ।



