ਮਹਿੰਗਾਈ ਦੀ ਵੱਡੀ ਮਾਰ, ਮੁੜ ਮਹਿੰਗਾ ਹੋਇਆ LPG ਸਿਲੰਡਰ, ਦੇਸ਼ ਭਰ ‘ਚ ਲਾਗੂ ਹੋਈ ਨਵੀਂ ਕੀਮਤ

ਨਵੀਂ ਦਿੱਲੀ : ਦੇਸ਼ ਭਰ ਵਿੱਚ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਰਿਵਾਈਜ਼ ਕੀਤਾ ਜਾਂਦਾ ਹੈ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ…

ਨਵੀਂ ਦਿੱਲੀ : ਦੇਸ਼ ਭਰ ਵਿੱਚ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਰਿਵਾਈਜ਼ ਕੀਤਾ ਜਾਂਦਾ ਹੈ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਇੱਕ ਵਾਰ ਫਿਰ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ ‘ਚ 21 ਰੁਪਏ ਦਾ ਵਾਧਾ ਹੋਇਆ ਹੈ। ਜਦਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਸਥਿਰ ਹਨ। ਹੁਣ ਰਾਜਧਾਨੀ ਦਿੱਲੀ ‘ਚ 19 ਕਿਲੋ ਦਾ ਗੈਸ ਸਿਲੰਡਰ 1,797.50 ਰੁਪਏ ‘ਚ ਮਿਲੇਗਾ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 103 ਰੁਪਏ ਦਾ ਵਾਧਾ ਕੀਤਾ ਗਿਆ ਸੀ। ਰਾਜਧਾਨੀ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ ਹੋ ਗਈ ਹੈ। ਨਵੰਬਰ ‘ਚ ਇਨ੍ਹਾਂ ਦੀ ਕੀਮਤ 1775.50 ਰੁਪਏ ਸੀ।ਦੇਸ਼ ‘ਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 1 ਦਸੰਬਰ 2023 ਨੂੰ ਵੀ ਇਨ੍ਹਾਂ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਇਸ ਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ ‘ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 903 ਰੁਪਏ ਹੈ।

Leave a Reply

Your email address will not be published. Required fields are marked *