LPG Cylinder New Price: 1 ਜੂਨ ਨੂੰ ਮਹੀਨੇ ਦੇ ਪਹਿਲੇ ਹੀ ਦਿਨ LPG ਸਿਲੰਡਰ ਦੀ ਕੀਮਤ ‘ਚ ਵੱਡੀ ਕਟੌਤੀ ਦੇਖਣ ਨੂੰ ਮਿਲ ਰਹੀ ਹੈ। ਤੇਲ ਕੰਪਨੀਆਂ ਨੇ 1 ਜੂਨ ਨੂੰ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਰਾਹਤ ਦਿੱਤੀ ਹੈ। ਸਰਕਾਰੀ ਤੇਲ ਕੰਪਨੀਆਂ (OMCs) ਵੱਲੋਂ ਜਾਰੀ ਕੀਤੀ ਗਈ ਕੀਮਤ ਮੁਤਾਬਕ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ 83 ਰੁਪਏ ਦੀ ਕਮੀ ਆਈ ਹੈ। 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਲਈ ਹੁਣ 1773 ਰੁਪਏ ਦੇਣੇ ਪੈਣਗੇ। ਪਹਿਲਾਂ ਇਹ ਸਿਲੰਡਰ 1856.50 ਰੁਪਏ ਦਾ ਸੀ। ਹਾਲਾਂਕਿ ਘਰੇਲੂ ਗੈਸ ਸਿਲੰਡਰ ਪਹਿਲਾਂ ਵਾਂਗ ਹੀ ਕੀਮਤ ‘ਤੇ ਮਿਲੇਗਾ।
ਵਪਾਰਕ ਗੈਸ ਸਿਲੰਡਰਾਂ ਦੀਆਂ ਨਵੀਆਂ ਦਰਾਂ
ਦਿੱਲੀ ‘ਚ ਗੈਸ ਸਿਲੰਡਰ 1856.50 ਰੁਪਏ ਤੋਂ ਘੱਟ ਕੇ 1773 ਰੁਪਏ ‘ਤੇ ਆ ਗਿਆ ਹੈ। ਕੋਲਕਾਤਾ ‘ਚ ਪਹਿਲਾਂ 1960.50 ਰੁਪਏ ਦੇ ਮੁਕਾਬਲੇ ਹੁਣ 1875.50 ਰੁਪਏ ਦੇਣੇ ਪੈਣਗੇ। ਇਸੇ ਤਰ੍ਹਾਂ, ਪਹਿਲਾਂ ਇਹ ਮੁੰਬਈ ਵਿੱਚ 1808.50 ਰੁਪਏ ਵਿੱਚ ਉਪਲਬਧ ਸੀ, ਜੋ ਹੁਣ 1725 ਰੁਪਏ ਵਿੱਚ ਉਪਲਬਧ ਹੋਵੇਗਾ। ਚੇਨਈ ਵਿੱਚ ਕੀਮਤ 2021.50 ਰੁਪਏ ਤੋਂ ਘੱਟ ਕੇ 1937 ਰੁਪਏ ਹੋ ਗਈ ਹੈ।
ATF ਦੀ ਕੀਮਤ ਵਿੱਚ ਭਾਰੀ ਕਟੌਤੀ
ਐਲਪੀਜੀ ਤੋਂ ਇਲਾਵਾ ਤੇਲ ਕੰਪਨੀਆਂ ਨੇ ਵੀ ਏਟੀਐਫ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕੀਤੀ ਹੈ। ਇਕ ਕਿਲੋਲੀਟਰ ਦੀ ਕੀਮਤ 6600 ਰੁਪਏ ‘ਤੇ ਆ ਗਈ ਹੈ। ਦਿੱਲੀ ‘ਚ ATF ਦੀ ਕੀਮਤ ਪਹਿਲਾਂ 95935.34 ਰੁਪਏ ਦੇ ਮੁਕਾਬਲੇ 89,303.09 ਰੁਪਏ ‘ਤੇ ਆ ਗਈ ਹੈ। ਪਹਿਲਾਂ ਮੁੰਬਈ ‘ਚ ਕੀਮਤ 89348.60 ਰੁਪਏ ਪ੍ਰਤੀ ਕਿਲੋਲੀਟਰ ਸੀ, ਜੋ ਹੁਣ 83,413.96 ਰੁਪਏ ਪ੍ਰਤੀ ਕਿਲੋਲੀਟਰ ਦੀ ਦਰ ਨਾਲ ਉਪਲਬਧ ਹੋਵੇਗੀ। ਕੋਲਕਾਤਾ ਵਿੱਚ ਇਹ ਦਰ ਘਟ ਕੇ 95,963.95 ਰੁਪਏ ਪ੍ਰਤੀ ਕਿਲੋਲੀਟਰ ਅਤੇ ਚੇਨਈ ਵਿੱਚ 93,041.33 ਰੁਪਏ ਪ੍ਰਤੀ ਕਿਲੋਲੀਟਰ ਰਹਿ ਗਈ ਹੈ।



