ਸਮਰਾਲਾ : ਦੇਰ ਰਾਤ 1 ਵਜੇ ਸਮਰਾਲਾ ਦੇ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਲੁਧਿਆਣਾ ਈਸਟ ਦੇ ਏ. ਸੀ. ਪੀ. ਅਤੇ ਉਨ੍ਹਾਂ ਦੇ ਗੰਨਮੈਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਦਿਆਲਪੁਰਾ ਤੇ ਕੋਲ ਬਣੇ ਫਲਾਈਓਵਰ ‘ਤੇ ਵਾਪਰਿਆ। ਇਸ ਹਾਦਸੇ ਵਿਚ ਡਰਾਈਵਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਏਸੀਪੀ ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਫਾਰਚੂਨਰ ਗੱਡੀ ਵਿਚ ਸਵਾਰ ਹੋ ਕੇ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਆਪਣੇ ਗਨਮੈਨ ਅਤੇ ਡਰਾਈਵਰ ਨਾਲ ਚੰਡੀਗੜ੍ਹ ਤੋਂ ਆ ਰਹੇ ਸੀ ਕਿ ਸਮਰਾਲਾ ਕੋਲ ਦਿਆਲਪੁਰਾ ਪਿੰਡ ਦੇ ਨੇੜੇ ਬਣੇ ਫਲਾਈਓਵਰ ‘ਤੇ ਇਕ ਓਵਰਟੇਕ ਕਰ ਰਹੀ ਸਕਾਰਪਿਓ ਗੱਡੀ ਨਾਲ ਭਿਆਨਕ ਟੱਕਰ ਹੋ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਤਿੰਨਾਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਪਰਮਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜ਼ਖ਼ਮੀ ਡਰਾਈਵਰ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਟੱਕਰ ਇੰਨੀ ਭਿਆਨਕ ਸੀ ਕਿ ਫਰਚੂਨਰ ਗੱਡੀ ਨੂੰ ਅੱਗ ਲੱਗ ਗਈ ਅਤੇ ਮਿੰਟਾਂ ਦੇ ਵਿਚ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।
ਇੰਨਾ ਭਿਆਨਕ ਹਾਦਸਾ ਕਿ ਫਾਰਚਿਊਨਰ ਗੱਡੀ ਵੇਖੋ ਕੀ ਬਣ ਗਿਆ ਹਾਲ, ਲੁਧਿਆਣਾ ਦੇ ਏਸੀਪੀ ਤੇ ਗੰਨਮੈਨ ਦੀ ਮੌ.ਤ
ਸਮਰਾਲਾ : ਦੇਰ ਰਾਤ 1 ਵਜੇ ਸਮਰਾਲਾ ਦੇ ਕੋਲ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਲੁਧਿਆਣਾ ਈਸਟ ਦੇ ਏ. ਸੀ. ਪੀ. ਅਤੇ ਉਨ੍ਹਾਂ ਦੇ ਗੰਨਮੈਨ ਦੀ…
