ਲੁਧਿਆਣਾ- ਖੇਤੀਬਾੜੀ ਵਿਭਾਗ ਵੱਲੋਂ ਲੁਧਿਆਣਾ ਦੇ ਗਿੱਲ ਰੋਡ ਉੱਤੇ ਦਾਣਾ ਮੰਡੀ ਨੇੜੇ ਕ੍ਰਿਸਟਲ ਕੰਪਨੀ ਉੱਤੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਕੀਮਤ ਦੀਆਂ ਕੀਟਨਾਸ਼ਕ ਦਵਾਈਆਂ ਬਰਾਮਦ ਕੀਤੀਆਂ। ਖੇਤੀਬਾੜੀ ਵਿਭਾਗ ਵੱਲੋਂ ਇਹ ਛਾਪੇਮਾਰੀ ਗੁਪਤ ਢੰਗ ਨਾਲ ਕੀਤੀ ਗਈ ਅਤੇ ਵੱਡੀ ਤਦਾਦ ਵਿਚ ਦਵਾਈਆਂ ਬਰਾਮਦ ਕਰ ਕੇ ਕੰਪਨੀ ਦੇ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ। ਅਗਲੇਰੀ ਕਾਰਵਾਈ ਲਈ ਪੁਲਿਸ ਕੋਲ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ।
Also Read: ਕਿਸਾਨਾਂ ਵਲੋਂ DC ਦਫਤਰਾਂ ਦਾ ਘੇਰਾਓ, ਖੇਤੀ ਕਾਨੂੰਨ ਰੱਦ ਕਰਨ ਦੀ ਕਰ ਰਹੇ ਮੰਗ
ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਚੰਡੀਗੜ੍ਹ ਅਤੇ ਲੁਧਿਆਣਾ ਦੇ ਖੇਤੀਬਾੜੀ ਵਿਭਾਗ ਵੱਲੋਂ ਸੰਯੁਕਤ ਰੂਪ ਵਿਚ ਮਾਰੀ ਗਈ ਸੀ ਅਤੇ ਲਗਾਤਾਰ ਪੰਜਾਬ ਦੇ ਅੰਦਰ ਨਕਲੀ ਪੈਸਟੀਸਾਈਡ ਸੰਬੰਧੀ ਕਿਸਾਨਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ। ਵਿਭਾਗ ਇਸ ਉੱਤੇ ਲੰਮੇ ਸਮੇਂ ਤੋਂ ਨਜ਼ਰਸਾਨੀ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ 76 ਇੱਕ ਲੱਖ ਰੁਪਏ ਦੀ ਕੀਮਤ ਦੀਆਂ ਅਜਿਹੀਆਂ ਕੀਟਨਾਸ਼ਕ ਦਵਾਈਆਂ ਬਰਾਮਦ ਹੋਈਆਂ ਜਿਨ੍ਹਾਂ ਨੂੰ ਹਾਲੇ ਤੱਕ ਵਿਭਾਗ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਇਸ ਸਬੰਧੀ ਲੁਧਿਆਣਾ ਦੇ ਚੀਫ ਖੇਤੀਬਾੜੀ ਅਫਸਰ ਨਰਿੰਦਰ ਬੈਨੀਪਾਲ ਨੇ ਕਿਹਾ ਕਿ ਇਹ ਸਾਰੀ ਦਵਾਈਆਂ ਗ਼ੈਰ-ਕਾਨੂੰਨੀ ਸਨ ਅਤੇ ਜੋ ਗੋਦਾਮ ਸੀ ਉਹ ਵੀ ਗ਼ੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ, ਜਿਸ ਕਰਕੇ ਕਾਰਵਾਈ ਕੀਤੀ ਗਈ ਹੈ।
Also Read: ਲਖੀਮਪੁਰ ਖੇੜੀ ਹਿੰਸਾ: ਗਵਾਹਾਂ ਦੇ ਬਿਆਨਾਂ ਨੂੰ ਲੈ ਕੇ ਫਿਰ ਫਸਿਆ ਪੇਚ, ਸੁਣਵਾਈ 8 ਨਵੰਬਰ ਤੱਕ ਮੁਲਤਵੀ



