ਲੁਧਿਆਣਾ ਵਿਚ ਮੰਗਲਵਾਰ ਸ਼ਾਮ ਨੂੰ ਇਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੇਵਾਮੁਕਤ ਡੀਐਸਪੀ ਨੇ ਖੁਦ ਸਿਰ ਵਿਚ ਗੋਲੀ ਮਾਰ ਲਈ। ਉਹ ਕਰੀਬ ਇਕ ਸਾਲ ਪਹਿਲਾਂ ਸੇਵਾਮੁਕਤ ਹੋਏ ਸਨ, ਜਿਨ੍ਹਾਂ ਦੀ ਪਛਾਣ ਬਰਜਿੰਦਰ ਸਿੰਘ ਭੁੱਲਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ ਸਥਿਤ ਗ੍ਰੀਨ ਐਵੀਨਿਊ ਸਥਿਤ ਅਪਣੇ ਘਰ ‘ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਉਹ ਇੱਥੇ ਆਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਅਤੇ ਬੱਚੇ ਵਿਦੇਸ਼ ਵਿਚ ਰਹਿੰਦੇ ਹਨ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਿਵੇਂ ਹੀ ਮਾਤਾ-ਪਿਤਾ ਉਸ ਦੇ ਕਮਰੇ ‘ਚ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਬਰਜਿੰਦਰ ਸਿੰਘ ਭੁੱਲਰ ਦੀ ਖੂਨ ਨਾਲ ਲੱਥਪੱਥ ਲਾਸ਼ ਕੁਰਸੀ ਦੇ ਕੋਲ ਪਈ ਸੀ। ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੰਭਾਲਿਆ ਤੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਮਿਲਣ ‘ਤੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ। ਥਾਣਾ ਸਰਾਭਾ ਨਗਰ ਦੇ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦਸਿਆ ਕਿ ਭੁੱਲਰ ਮਾਨਸਿਕ ਤੌਰ ’ਤੇ ਬਿਮਾਰ ਸੀ। ਮਾਮਲੇ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਭੁੱਲਰ 3 ਭਾਰਤੀ ਰਿਜ਼ਰਵ ਬਟਾਲੀਅਨ (IRB) ਤੋਂ 2023 ਵਿਚ ਸੇਵਾਮੁਕਤ ਹੋਏ। ਉਹ ਲੁਧਿਆਣਾ ਵਿਚ ਐਸਐਚਓ ਵਜੋਂ ਵੀ ਕੰਮ ਕਰ ਚੁੱਕੇ ਹਨ। ਵਿਦੇਸ਼ ਵਿਚ ਰਹਿੰਦੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਸੂਚਨਾ ਦੇ ਦਿਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਜਾਵੇਗੀ।
Ludhiana : ਕੁਰਸੀ ਉਤੇ ਬੈਠ ਸਿਰ ਉਤੇ ਤਾਣੀ ਬੰਦੂਕ, ਚਲਾ ਦਿੱਤੀ ਗੋਲ਼ੀ, ਸਾਬਕਾ DSP ਦੀ ਮੌਤ
ਲੁਧਿਆਣਾ ਵਿਚ ਮੰਗਲਵਾਰ ਸ਼ਾਮ ਨੂੰ ਇਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੇਵਾਮੁਕਤ ਡੀਐਸਪੀ ਨੇ ਖੁਦ ਸਿਰ ਵਿਚ ਗੋਲੀ ਮਾਰ…
