ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਲੁਧਿਆਣਾ ਦੇ ਫੋਕਲ ਪੁਆਇੰਟ ਫੇਜ਼-5 ਚ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਨੂੰ ਇਹਨੀ ਜਿਆਦਾ ਭਿਆਨਕ ਅੱਗ ਲੱਗ ਗਈ ਕਿ ਇਸ ਅੱਗ ਦੇ ਕਾਰਨ ਤਿੰਨ ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ।
ਉੱਥੇ ਹੀ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਅੱਗ ਨੂੰ ਬੁਝਾਉਣ ‘ਚ ਲੱਗੀ ਹੋਈ ਹੈ। ਫਿਲਹਾਲ ਫੈਕਟਰੀ ਨੂੰ ਅੱਗ ਕਿਸ ਤਰ੍ਹਾਂ ਲੱਗ ਇਸ ਤਰ੍ਹਾਂ ਦੀ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ।






