Ludhiana Factory Fire: ਲੁਧਿਆਣਾ ‘ਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ: ਲੁਧਿਆਣਾ ਵਿੱਚ ਇਕ ਕੱਪੜਾ ਫੈਕਟਰੀ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀਆਂ ਲਪਟਾਂ ਨੂੰ ਦੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ…

ਲੁਧਿਆਣਾ: ਲੁਧਿਆਣਾ ਵਿੱਚ ਇਕ ਕੱਪੜਾ ਫੈਕਟਰੀ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਦੀਆਂ ਲਪਟਾਂ ਨੂੰ ਦੇਖ ਕੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਦੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। 
 
ਜ਼ਿਕਰਯੋਗ ਹੈ ਕਿ ਸ਼ਹਿਰ ਦੀਆਂ ਗਲੀਆਂ ਤੰਗ ਹੋਣ ਕਰਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਕਟਰੀ ਦੇ ਆਸੇ ਪਾਸੇ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਅੱਗ ਬੁਝਾਓ ਦਸਤੇ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਗਲੀਆਂ ਤੰਗ ਹੋਣ ਕਰਕੇ ਗੱਡੀਆਂ ਨੂੰ ਲੈ ਕੇ ਆਉਣ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਅਪਡੇਟ ਜਾਰੀ….
 

 

Leave a Reply

Your email address will not be published. Required fields are marked *