ਲੁਧਿਆਣਾ ‘ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਇਹ ਘਟਨਾ ਸਿਵਲ ਹਸਪਤਾਲ ਦੇ ਬਾਹਰ ਵਾਪਰੀ। ਨਿਹੰਗ ਸਿੰਘਾਂ ਦੇ ਪਹਿਰਾਵੇ ‘ਚ ਆਏ ਚਾਰ ਮੁਲਜ਼ਮਾਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ ਸੰਦੀਪ ਥਾਪਰ ਗੋਰਾ ਆਪਣੇ ਗੰਨਮੈਨ ਨਾਲ ਸਿਵਲ ਹਸਪਤਾਲ ‘ਚ ਚੱਲ ਰਹੇ ਸੰਵੇਦਨਾ ਟਰੱਸਟ ਦੇ ਮੁਖੀ ਰਵਿੰਦਰ ਅਰੋੜਾ ਦੀ ਬਰਸੀ ਸਮਾਗਮ ‘ਚ ਆਏ ਸਨ। ਜਿਵੇਂ ਹੀ ਉਹ ਮੱਥਾ ਟੇਕ ਕੇ ਬਾਹਰ ਨਿਕਲਿਆ ਤਾਂ ਨਿਹੰਗਾਂ ਦੀ ਸਜਾਵਟ ਵਾਲੇ ਚਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦਾ ਗੰਨਮੈਨ ਮੂਕ ਦਰਸ਼ਕ ਬਣ ਕੇ ਇਕ ਪਾਸੇ ਖੜ੍ਹਾ ਰਿਹਾ ਅਤੇ ਗੋਰਾ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ।
ਖੂਨ ਨਾਲ ਲੱਥਪੱਥ ਹਾਲਤ ‘ਚ ਗੋਰਾ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਉਧਰ, ਵੱਖ-ਵੱਖ ਨਾਕਿਆਂ ਉਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
Ludhiana : ਸ਼ਿਵ ਸੈਨਾ ਆਗੂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਨਿਹੰਗਾਂ ਦੇ ਬਾਣੇ ‘ਚ ਆਏ ਮੁਲਜ਼ਮ, ਮੂਕ ਦਰਸ਼ਕ ਬਣਿਆ ਰਿਹਾ ਬਾਡੀ ਗਾਰਡ,
ਲੁਧਿਆਣਾ ‘ਚ ਸ਼ਿਵ ਸੈਨਾ ਪੰਜਾਬ ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਇਹ ਘਟਨਾ ਸਿਵਲ ਹਸਪਤਾਲ ਦੇ ਬਾਹਰ ਵਾਪਰੀ। ਨਿਹੰਗ ਸਿੰਘਾਂ ਦੇ…
