Mad Sandhu Murder Case: ਮੁੱਖ ਸ਼ੂਟਰ ਪਰਮਿੰਦਰ ਸਿੰਘ ਕਾਕਾ ਅਹਿਮਦਾਬਾਦ ਤੋਂ ਗ੍ਰਿਫ਼ਤਾਰ, ਗੋਲਡੀ ਢਿੱਲੋਂ ਨਾਲ ਜੁੜੇ ਤਾਰ

ਅੰਮ੍ਰਿਤਸਰ : ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ…

ਅੰਮ੍ਰਿਤਸਰ : ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਇਸ ਅੰਨ੍ਹੇ ਕਤਲ ਕਾਂਡ ਨੂੰ ਅੰਜਾਮ ਦੇਣ ਵਾਲਾ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ ਕਰ ਲਿਆ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਪਰਮਿੰਦਰ ਸਿੰਘ ਉਰਫ਼ ਕਾਕਾ ਵਜੋਂ ਹੋਈ ਹੈ।

ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੁਲਜ਼ਮ ਪਰਮਿੰਦਰ ਸਿੰਘ ਕਾਕਾ ਖ਼ਤਰਨਾਕ ਗੈਂਗਸਟਰ ਗੋਲਡੀ ਢਿੱਲੋਂ ਦਾ ਬੇਹੱਦ ਕਰੀਬੀ ਸਾਥੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕਿਸੇ ਵੱਡੀ ਸਾਜ਼ਿਸ਼ ਤਹਿਤ ਯੋਜਨਾਬੱਧ ਤਰੀਕੇ ਨਾਲ ਕੀਤਾ ਗਿਆ ਸੀ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ ਕਿ ਇਸ ਵਾਰਦਾਤ ਨੂੰ ਪਿੱਛੋਂ ਕੌਣ-ਕੌਣ ਦਿਸ਼ਾ ਨਿਰਦੇਸ਼ ਦੇ ਰਿਹਾ ਸੀ ਅਤੇ ਇਸ ਵਿੱਚ ਕਿਹੜੇ-ਕਿਹੜੇ ਹੋਰ ਗੁਰਗੇ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਨੂੰ ਦਿਨ-ਦਹਾੜੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮੱਚ ਗਿਆ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਇਸ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕਰਕੇ ਅਹਿਮ ਸੁਰਾਗ ਹੱਥ ਲੱਗੇ ਹਨ।

ਮੁੱਖ ਸ਼ੂਟਰ ਪਰਮਿੰਦਰ ਕਾਕਾ ਦੀ ਗ੍ਰਿਫ਼ਤਾਰੀ ਨਾਲ ਇਸ ਕਤਲਕਾਂਡ ਦੇ ਕਈ ਅਹਿਮ ਰਾਜ਼ ਖੁੱਲ੍ਹਣ ਦੀ ਉਮੀਦ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਰਿਮਾਂਡ ‘ਤੇ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਸ ਘਟਨਾ ਪਿੱਛੇ ਲੁਕੇ ਅਸਲ ਮਾਸਟਰਮਾਈਂਡ ਤੱਕ ਪਹੁੰਚਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਡੀਆਈਜੀ ਦਫ਼ਤਰ ਦੇ ਬਾਹਰ ਨੌਜਵਾਨਾਂ ਵੱਲੋਂ ਹੰਗਾਮਾ, ਕਾਰ ਦੀ ਭੰਨਤੋੜ ਅਤੇ ਹਵਾਈ ਫਾਇਰਿੰਗ ਦਾ ਦੋਸ਼

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *