ਲੁਧਿਆਣਾ: ਲੁਧਿਆਣਾ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ ਇਸ ਮੀਟਿੰਗ ਵਿੱਚ ਕਿਸਾਨਾਂ ਦੇ ਮੁੱਦਿਆ ਨੂੰ ਲੈ ਕੇ ਚਰਚਾ ਹੋਈ। ਕਿਸਾਨ ਜਥੇਬੰਦੀਆਂ ਵੱਲੋਂ 20 ਮਾਰਚ ਨੂੰ ਕਿਸਾਨ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਖੇ ਮਹਾਪੰਚਾਇਤ ਕੀਤੀ ਜਾਵੇਗੀ ਜਿਸ ਵਿੱਚ ਦੇਸ਼ ਭਰ ਦੇ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਣਗੀਆਂ।ਮੀਟਿੰਗ ਵਿੱਚ ਐੱਮਐੱਸਪੀ ਸਮੇਤ ਕਈ ਮੁੱਦਿਆ ਉੱਤੇ ਚਰਚਾ ਹੋਵੇਗੀ।
ਦੇਸ਼ ਭਰ ਦੇ ਕਿਸਾਨਾਂ ਵੱਲੋਂ ਐੱਮਐੱਸਪੀ ਸਮੇਤ ਕਈ ਹੋਰ ਮੁੱਦਿਆ ਉੱਤੇ ਚਰਚਾ
ਸੁੰਯਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਦਰਸ਼ਨ ਪਾਲ ਸਿੰਘ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਦੇਸ਼ ਭਰ ਦੇ ਕਿਸਾਨ ਚਾਹੁੰਦੇ ਹਨ ਕਿ ਦਿੱਲੀ ਵਿਖੇ ਮਹਾਪੰਚਾਇਤ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਵੱਲੋਂ 20 ਮਾਰਚ ਨੂੰ ਮਹਾਪੰਚਾਇਤ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 20 ਮਾਰਚ ਨੂੰ ਸਵੇਰੇ 10.00 ਵਜੇ ਤੋਂ ਲੈ ਕੇ 3.30 ਵਜੇ ਤੱਕ ਮਹਾਪੰਚਾਇਤ ਹੋਵੇਗੀ।



