ਕਰਨਾਲ (ਇੰਟ.)- 7 ਸਤੰਬਰ ਨੂੰ ਕਰਨਾਲ ਅਨਾਜ ਮੰਡੀ ਵਿਚ ਕਿਸਾਨਾਂ ਵਲੋਂ ਵੱਡਾ ਇਕੱਠ ਕਰਨ ਅਤੇ ਉਨ੍ਹਾਂ ਵਲੋਂ ਸਕੱਤਰੇਤ ਦਾ ਘਿਰਾਓ ਕਰਨ ਦੇ ਨਾਲ ਹੀ 27 ਸਤੰਬਰ ਨੂੰ ਭਾਰਤ ਬੰਦ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਰਾਰਤੀ ਅਨਸਰਾਂ ਵਲੋਂ ਜ਼ਿਲਾ ਕਰਨਾਲ ਵਿਚ ਸਰਕਾਰ, ਗੈਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ। ਇਸ ਦੇ ਨਾਲ ਰਾਸ਼ਟਰੀ, ਸੂਬਾ ਕੌਮੀਮਾਰਗ ਨੂੰ ਜਾਮ ਕਰਨ ਅਤੇ ਜ਼ਿਲੇ ਵਿਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਫੈਲਾ ਕੇ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ, ਜਿਸ ਨੂੰ ਲੈ ਕੇ ਪੁਲਿਸ ਅਧਿਕਾਰੀ ਕਰਨਾਲ ਨੇ ਜ਼ਿਲਾ ਮੈਜਿਸਟ੍ਰੇਟ ਨੂੰ ਅਪੀਲ ਕੀਤੀ ਹੈ ਕਿ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਕਰਨਾਲ ਜ਼ਿਲਾ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਧਾਰਾ 144 ਸੀ.ਆਰ.ਪੀ.ਸੀ. ਦੇ ਤਹਿਤ ਹੁਕਮ ਪਾਸ ਕੀਤੇ ਜਾਣ।
Read more- ਰਾਜਪੁਰਾ ਦਫਤਰ ਭੰਨੇ ਜਾਣ ਦਾ ਮਾਮਲਾ : ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕੀਤਾ ਹਾਈ ਕੋਰਟ ਦਾ ਰੁਖ
ਖਬਰਾਂ ਦੀ ਮੰਨੀਏ ਤਾਂ ਪੁਲਿਸ ਅਧਿਕਾਰੀ ਗੰਗਾ ਰਾਮ ਪੂਨੀਆ ਦੇ ਤੱਥਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਭਾਰਤੀ ਸਜ਼ਾ ਯਾਫਤਾ ਨਿਯਮਾਵਲੀ 1973 ਦੀ ਧਾਰਾ 144 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਕਰਨਾਲ ਵਿਚ ਕਾਨੂੰਨ ਅਤੇ ਸ਼ਾਂਤੀ ਵਿਵਸਥਾ ਦੀ ਸਥਿਤੀ ਨੂੰ ਭੰਗ ਕਰਨ ਦੇ ਮਕਸਦ ਨਾਲ 5 ਜਾਂ 5 ਤੋਂ ਜ਼ਿਆਦਾ ਵਿਅਕਤੀਆਂ ਦੇ ਇਕੋ ਥਾਂ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਰਨਾਲ ਵਿਚ ਰਾਤ 12 ਵਜੇ ਤੋਂ ਇੰਟਰਨੈੱਟ ਸੇਵਾਵਾਂ ਵੀ ਬੰਦ ਰਹਿਣਗੀਆਂ।




