ਪੰਜਾਬ ਅਤੇ ਉੜੀਸਾ ਤੋਂ ਬਾਅਦ ਇਸ ਸੂਬੇ ਵਿਚ ਵੀ 30 ਅਪ੍ਰੈਲ ਤੱਕ ਵਧਾਇਆ ਗਿਆ ਲਾਕਡਾਊਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੂਰੇ ਦੇਸ਼ ਵਿਚੋਂ ਹੁਣ ਤੱਕ 7447 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪੂਰੇ ਦੇਸ਼ ਵਿਚੋਂ ਹੁਣ ਤੱਕ 7447 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਉੱਥੇ ਹੀ ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਇਆ ਹੈ ਜਿਸ ਦੇ ਚੱਲਦਿਆਂ ਸੂਬੇ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ 30 ਅਪ੍ਰੈਲ ਤੱਕ ਲਾਕਡਾਊਨ ਵਧਾਉਣ ਦਾ ਫ਼ੈਸਲਾ ਕੀਤਾ ਹੈ।

ਦਰਅਸਲ ਮਹਾਰਾਸ਼ਟਰ ਵਿਚ ਕੋਰੋਨਾ ਦੇ 1200 ਤੋਂ ਵੱਧ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜੋ ਕਿ ਬਾਕੀ ਸੂਬਿਆਂ ਤੋਂ ਕੀਤੇ ਜਿਆਦਾ ਹੈ ਉੱਥੇ ਹੀ ਮਰਨ ਵਾਲਿਆ ਦਾ ਅੰਕੜਾ ਵੀ ਸੂਬੇ ਵਿਚ 100 ਤੋਂ ਵੱਧ ਹੋ ਚੁੱਕਿਆ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸੀਐਮ ਉੱਧਵ ਠਾਕਰੇ ਨੇ 14 ਅਪ੍ਰੈਲ ਨੂੰ ਖਤਮ ਹੋ ਰਹੇ ਲਾਕਡਾਊਨ ਨੂੰ 30 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਕੇਂਦਰ ਸਰਕਾਰ ਦੁਆਰਾ ਐਲਾਨਿਆ ਗਿਆ 21 ਦਿਨਾਂ ਦਾ ਲਾਕਡਾਊਨ ਆਉਣ ਵਾਲੀ 14 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ ਜਿਸ ਨੂੰ ਅੱਗੇ ਵਧਾਉਣ ਲਈ ਅੱਜ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਨੂੰ ਅਪੀਲ ਕੀਤੀ ਹੈ। ਸੂਤਰਾਂ ਦੀ ਮੰਨੀਏ ਤਾਂ ਕੇਂਦਰ ਸਰਕਾਰ ਸੂਬਿਆਂ ਦੀ ਇਸ ਬੇਨਤੀ ਉੱਤੇ ਵਿਚਾਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਲਾਕਡਾਊਨ ਨੂੰ 30 ਅਪ੍ਰੈਲ ਤੱਕ ਵਧਾਉਣ ਵਾਲਾ ਮਹਾਰਾਸ਼ਟਰ ਦੇਸ਼ ਦਾ ਤੀਜਾ ਸੂਬਾ ਬਣ ਗਿਆ ਹੈ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 30 ਅਪ੍ਰੈਲ ਤੱਕ ਕਰਫਿਊ ਵਧਾਉਣ ਅਤੇ ਉੜੀਸਾ ਨੇ ਵੀ 30 ਤੱਕ ਹੀ ਲਾਕਡਾਊਨ ਵਧਾਉਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *