ਮਹਾਰਾਸ਼ਟਰ ਚ ਬਣੇ ਸਮੁੰਦਰ ਕਾਰਨ 16 ਲੋਕਾਂ ਦੀ ਹੋਈ ਮੌਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਮੀਂਹ ਪੈਣ ਕਾਰਨ ਸੂਬੇ ‘ਚ ਦੋ ਜੁਲਾਈ ਨੂੰ ਛੁੱਟੀ ਦਾ ਐਲਾਨ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਹਾਰਾਸ਼ਟਰ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਭਾਰੀ ਮੀਂਹ ਪੈਣ ਕਾਰਨ ਸੂਬੇ ‘ਚ ਦੋ ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

rain

ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਜਨਜੀਵਨ ਕਾਫੀ ਬੇਹਾਲ ਹੋਇਆ ਪਇਆ ਹੈ। ਇਹਨਾਂ ਹੀ ਨਹੀਂ ਰੇਲਵੇ ਤੇ ਹਵਾਈ ਸੇਵਾਵਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਜੋਰਦਾਰ ਪੈ ਰਹੇ ਮੀਂਹ ਦੇ ਕਾਰਨ ਤਕਰੀਬਨ 54 ਉਡਾਣਾਂ ਦਾ ਰੂਟ ਬਦਲ ਦਿੱਤਾ ਗਿਆ ਹੈ।

mumbai floods 2019

ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਮਾਲਾਡ ਈਸਟ ਦੇ ਇਲਾਕੇ ਚ ਇਕ ਕੰਪਲੈਕਸ ਦੀ ਕੰਧ ਡਿੱਗ ਗਈ ਜਿਸ ਕਾਰਨ ਕੰਧ ਡਿੱਗਣ ਦੇ ਕਾਰਨ 16 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਦੇ ਕਾਰਨ 13 ਲੋਕ ਜਖਮੀ ਹੋ ਗਏ। ਇਹਨਾਂ ਹੀ ਨਹੀਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਡਿੱਗ ਕੰਧ ਦੇ ਮਲਬੇ ਥੱਲੇ ਕੁਝ ਹੋ ਲੋਕ ਦੱਬੇ ਹੋ ਸਕਦੇ ਹਨ।

mumbai floods

ਦੱਸਣਯੋਗ ਗੱਲ ਹੈ ਕਿ ਇਸ ਹਾਦਸੇ ਤੋਂ ਪਹਿਲਾ ਵੀ ਮਿੰਨਹਗੜ੍ਹ ਕਾਲਜ ਦੀ ਕੰਧ ਢਹਿ ਗਈ ਸੀ ਜਿਸ ਕਾਰਨ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ।

mumbai water floods ਉੱਥੇ ਹੀ ਸੂਬਾ ਸਰਕਾਰ ਨੇ ਨਿਰਦੇਸ਼ ਦਿੱਤੇ ਹਨ ਕਿ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਸਿਰਫ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

Leave a Reply

Your email address will not be published. Required fields are marked *