ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਕੁਝ ਸਮੇਂ ਤੋਂ ਆਪਣੇ ਸੰਨਿਆਸ ਲੈਣ ਦੀ ਖਬਰ ਦੇ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਸਨ। ਇਸੇ ਦੌਰਾਨ ਇਕ ਹੋਰ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਕੌਮਾਂਤਰੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਸਿਆਸਤ ‘ਚ ਆਪਣੀ ਕਿਸਮਤ ਅਜਮਾ ਸਕਦੇ ਹਨ।
ਸੂਤਰਾਂ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਸਾਬਕਾ ਕੇਂਦਰੀ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਪਾਸਵਾਨ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟੀਮ ਦਾ ਹਿੱਸਾ ਬਣ ਸਕਦੇ ਹਨ।
ਇਸ ਤੋਂ ਇਲਾਵਾ ਉਹਨਾਂ ਦਾ ਕਹਿਣਾ ਹੈ ਕਿ ਇਸ ਸੰਬੰਧ ‘ਚ ਲੰਬੇ ਸਮੇਂ ਤੋਂ ਗੱਲਬਾਤ ਚੱਲ ਰਹੀ ਹੈ ਕਿ ਧੋਨੀ ਭਾਜਪਾ ਚ ਸ਼ਾਮਲ ਹੋ ਸਕਦੇ ਹਨ। ਫਿਲਹਾਲ ਇਹ ਫੈਸਲਾ ਧੋਨੀ ਦੇ ਸੰਨਿਆਸ ਲੈਣ ਤੋਂ ਬਾਅਦ ਹੀ ਲਿਆ ਜਾ ਸਕੇਗਾ। ਪਰ ਉਹਨਾਂ ਨੂੰ ਪਾਰਟੀ ਦੇ ਨਾਲ ਜੋੜਣ ਦੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਣਯੋਗ ਗੱਲ ਹੈ ਕਿ ਇਸ ਤੋਂ ਪਹਿਲਾ ਮਹਿੰਦਰ ਸਿੰਘ ਧੋਨੀ ਨੇ ਲੋਕਸਭਾ ਚੋਣਾਂ ਤੋਂ ਪਹਿਲਾ ਗ੍ਰਹਿ ਮੰਤਰੀ ਅਮੀਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਸੀ।


