Jagraon Firing : ਜਿਮ ਬਾਹਰ ਫਾਇਰਿੰਗ ਕਰਨ ਵਾਲਾ ਮੁੱਖ ਆਰੋਪੀ 2 ਸਾਥੀਆਂ ਸਣੇ ਗ੍ਰਿਫ਼ਤਾਰ, 3 ਪਿਸਤੌਲ ਤੇ ਕਾਰਤੂਸ ਬਰਾਮਦ

ਜਗਰਾਓਂ: ਹਲਕਾ ਜਗਰਾਓਂ ਦੇ ਅਧੀਨ ਪੈਂਦੇ ਪਿੰਡ ਮਾਣੂੰਕੇ ਵਿਖੇ ਇੱਕ ਜਿਮ ਦੇ ਬਾਹਰ ਹੋਈ ਅੰਨ੍ਹੇਵਾਹ ਗੋਲੀਬਾਰੀ ਦੇ ਮਾਮਲੇ ਵਿੱਚ ਥਾਣਾ ਹਠੂਰ ਦੀ ਪੁਲਿਸ ਨੇ ਵੱਡੀ…

ਹਲਕਾ ਜਗਰਾਓਂ ਦੇ ਅਧੀਨ ਪੈਂਦੇ ਪਿੰਡ ਮਾਣੂੰਕੇ ਵਿਖੇ ਇੱਕ ਜਿਮ ਦੇ ਬਾਹਰ ਹੋਈ ਅੰਨ੍ਹੇਵਾਹ ਗੋਲੀਬਾਰੀ ਦੇ ਮਾਮਲੇ ਵਿੱਚ ਥਾਣਾ ਹਠੂਰ ਦੀ ਪੁਲਿਸ ਨੇ ਵੱਡੀ ਸਫਲਤਾ

ਜਗਰਾਓਂ: ਹਲਕਾ ਜਗਰਾਓਂ ਦੇ ਅਧੀਨ ਪੈਂਦੇ ਪਿੰਡ ਮਾਣੂੰਕੇ ਵਿਖੇ ਇੱਕ ਜਿਮ ਦੇ ਬਾਹਰ ਹੋਈ ਅੰਨ੍ਹੇਵਾਹ ਗੋਲੀਬਾਰੀ ਦੇ ਮਾਮਲੇ ਵਿੱਚ ਥਾਣਾ ਹਠੂਰ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਮੁੱਖ ਆਰੋਪੀ ਪ੍ਰਗਟ ਸਿੰਘ ਨੂੰ ਉਸ ਦੇ ਦੋ ਸਾਥੀਆਂ ਸਮੇਤ ਦਬੋਚ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੇ ਕਬਜ਼ੇ ਵਿੱਚੋਂ ਪੁਲਿਸ ਨੇ 3 ਦੇਸੀ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਗੈਂਗਵਾਰ ਵਰਗੀ ਸਥਿਤੀ ਟਲ ਗਈ ਹੈ।

ਪੁਰਾਣੀ ਰੰਜਿਸ਼ ਰਹੀ ਵਜ੍ਹਾ

ਮਾਮਲੇ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਜਗਰਾਓਂ ਦੇ ਡੀ.ਐੱਸ.ਪੀ. (ਡੀ) ਸਾਗਰ ਕੁਮਾਰ ਨੇ ਦੱਸਿਆ ਕਿ ਇਹ ਪੂਰਾ ਮਾਮਲਾ ਆਪਸੀ ਰੰਜਿਸ਼ ਅਤੇ ਬਦਲਾਖੋਰੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਬੀਤੀ 10 ਜੂਨ ਨੂੰ ਕੁਝ ਨੌਜਵਾਨਾਂ ਵੱਲੋਂ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਸਨ। ਇਸੇ ਗੱਲ ਦਾ ਬਦਲਾ ਲੈਣ ਲਈ ਪ੍ਰਗਟ ਸਿੰਘ ਨੇ ਆਪਣੇ ਘਰ ‘ਤੇ ਹਮਲਾ ਕਰਨ ਵਾਲੇ ਵਿਰੋਧੀਆਂ ਦੇ ਦੋਸਤ ਗਗਨਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ ਅਤੇ ਜਿਮ ਦੇ ਬਾਹਰ ਉਸ ‘ਤੇ ਫਾਇਰਿੰਗ ਕਰ ਦਿੱਤੀ। ਹਾਲਾਂਕਿ, ਇਸ ਜਾਨਲੇਵਾ ਹਮਲੇ ਵਿੱਚ ਗਗਨਦੀਪ ਸਿੰਘ ਦਾ ਬਾਲ-ਬਾਲ ਬਚਾਅ ਹੋ ਗਿਆ ਸੀ।

ਆਰੋਪੀ ਦਾ ਇਕਬਾਲੀਆ ਬਿਆਨ

ਪੁਲਿਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੀਡੀਆ ਸਾਹਮਣੇ ਪੇਸ਼ ਹੋਏ ਮੁੱਖ ਆਰੋਪੀ ਪ੍ਰਗਟ ਸਿੰਘ ਨੇ ਆਪਣਾ ਜ਼ੁਰਮ ਕਬੂਲ ਕਰਦਿਆਂ ਹਮਲੇ ਦੇ ਪਿੱਛੇ ਦੀ ਵਜ੍ਹਾ ਦੱਸੀ। ਪ੍ਰਗਟ ਸਿੰਘ ਨੇ ਦਾਅਵਾ ਕੀਤਾ ਕਿ ਜਿਸ ਗਗਨਦੀਪ ਸਿੰਘ ‘ਤੇ ਉਸਨੇ ਗੋਲੀਆਂ ਚਲਾਈਆਂ ਹਨ, ਉਸਨੇ ਕੁਝ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਮਿਲ ਕੇ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਇਸੇ ਕੁੱਟਮਾਰ ਅਤੇ ਅਪਮਾਨ ਦਾ ਬਦਲਾ ਲੈਣ ਦੇ ਜਨੂੰਨ ਵਿੱਚ ਉਸਨੇ ਗਗਨਦੀਪ ‘ਤੇ ਜਾਨਲੇਵਾ ਹਮਲਾ ਕੀਤਾ ਸੀ।

ਪੁਲਿਸ ਰਿਮਾਂਡ ਦੌਰਾਨ ਹੋਣਗੇ ਕਈ ਹੋਰ ਵੱਡੇ ਖੁਲਾਸੇ

ਡੀ.ਐੱਸ.ਪੀ. ਸਾਗਰ ਕੁਮਾਰ ਨੇ ਦੱਸਿਆ ਕਿ ਫਿਲਹਾਲ ਤਿੰਨਾਂ ਆਰੋਪੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਆਰੋਪੀਆਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਾਜਾਇਜ਼ ਹਥਿਆਰ ਕਿੱਥੋਂ ਲੈ ਕੇ ਆਏ ਸਨ ਅਤੇ ਇਸ ਵਾਰਦਾਤ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ। ਪੁਲਿਸ ਮੁਤਾਬਕ ਜਾਂਚ ਤੋਂ ਬਾਅਦ ਕੇਸ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

‘Heavenly Palace’ ਤੋਂ 2 ਨਾਬਾਲਗ ਕੁੜੀਆਂ ਫਿਰ ਲਾਪਤਾ, ਸੁਰੱਖਿਆ ਪ੍ਰਬੰਧਾਂ ‘ਤੇ ਉੱਠੇ ਵੱਡੇ ਸਵਾਲ, ਪੁਲਿਸ ਵੱਲੋਂ ਮਾਮਲਾ ਦਰਜ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *