ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਹਾਨ ਸਿੰਘ ਗੇਟ ਇਲਾਕੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਮਸ਼ਹੂਰ ਲਾਟਰੀ ਦੀ ਦੁਕਾਨ ਉੱਤੇ ਲੱਗੇ ਜਨਰੇਟਰ ਵਿੱਚੋਂ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਹਫੜਾ-ਦਫੜੀ ਮੱਚ ਗਈ। ਮਿਲੀ ਜਾਣਕਾਰੀ ਮੁਤਾਬਕ ਜਿਸ ਸਮੇਂ ਇਹ ਗੈਸ ਲੀਕ ਹੋਈ, ਉਸ ਸਮੇਂ ਕੁਝ ਲੋਕ ਦੁਕਾਨ ਦੇ ਨੇੜੇ ਹੀ ਬੈਠ ਕੇ ਖਾਣਾ ਖਾ ਰਹੇ ਸਨ।
ਇੱਕ ਵਿਅਕਤੀ ਦੀ ਮੌਤ, 4 ਲੋਕਾਂ ਦੀ ਹਾਲਤ ਗੰਭੀਰ
ਜ਼ਹਿਰੀਲੀ ਗੈਸ ਦੀ ਚਪੇਟ ਵਿੱਚ ਆਉਣ ਕਾਰਨ ਕੁੱਝ ਲੋਕ ਅਚਾਨਕ ਬੇਹੋਸ਼ ਹੋ ਗਏ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਇੱਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ (ਉਮਰ 55 ਸਾਲ), ਜੋ ਕਿ ਅੰਮ੍ਰਿਤਸਰ ਦੇ ਦੇਹਾਤੀ ਇਲਾਕੇ ਖਾਸਾ ਦਾ ਰਹਿਣ ਵਾਲਾ ਸੀ। ਹਾਦਸੇ ਵਿੱਚ ਪ੍ਰਭਾਵਿਤ ਹੋਏ ਬਾਕੀ ਚਾਰ ਲੋਕਾਂ ਦਾ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਇਲਾਜ ਚੱਲ ਰਿਹਾ ਹੈ।
ਪੁਲਿਸ ਪ੍ਰਸ਼ਾਸਨ ਦੀ ਕਾਰਵਾਈ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ‘ਬੀ ਡਿਵੀਜ਼ਨ’ ਪੁਲਿਸ ਸਟੇਸ਼ਨ ਦੇ ਏ.ਐਸ.ਆਈ. (ASI) ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਵਿਅਕਤੀਆਂ ਦੀ ਸਿਹਤ ਉੱਤੇ ਵੀ ਨਜ਼ਰ ਰੱਖੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



