Major accident in Bhakra canal: 17 ਸਾਲਾ ਨੌਜਵਾਨ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ, ਗੋਤਾਖੋਰਾਂ ਵੱਲੋਂ ਭਾਲ ਜਾਰੀ

ਪਟਿਆਲਾ :  ਪਟਿਆਲਾ ਦੀ ਨਾਭਾ ਰੋਡ ਨੇੜੇ ਭਾਖੜਾ ਨਹਿਰ ਵਿੱਚੋਂ ਇੱਕ 17 ਸਾਲਾ ਨੌਜਵਾਨ ਦੇ ਪਾਣੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ…

ਪਟਿਆਲਾ ਦੀ ਨਾਭਾ ਰੋਡ ਨੇੜੇ ਭਾਖੜਾ ਨਹਿਰ ਵਿੱਚੋਂ ਇੱਕ 17 ਸਾਲਾ ਨੌਜਵਾਨ ਦੇ ਪਾਣੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ

ਪਟਿਆਲਾ :  ਪਟਿਆਲਾ ਦੀ ਨਾਭਾ ਰੋਡ ਨੇੜੇ ਭਾਖੜਾ ਨਹਿਰ ਵਿੱਚੋਂ ਇੱਕ 17 ਸਾਲਾ ਨੌਜਵਾਨ ਦੇ ਪਾਣੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਿੱਕੀ ਵਜੋਂ ਹੋਈ ਹੈ, ਜੋ ਆਪਣੇ ਕੁਝ ਦੋਸਤਾਂ ਨਾਲ ਨਹਿਰ ਕੋਲ ਆਇਆ ਸੀ। ਝਾਲ ਦੇ ਨਜ਼ਦੀਕ ਪਾਣੀ ਦਾ ਵਹਾਅ ਬਹੁਤ ਤੇਜ਼ ਹੋਣ ਕਾਰਨ ਵਿੱਕੀ ਅਚਾਨਕ ਪਾਣੀ ਵਿੱਚ ਡਿੱਗ ਕੇ ਰੁੜ੍ਹ ਗਿਆ, ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਫੈਲ ਗਈ। ਪਰਿਵਾਰ ਦਾ ਕਹਿਣਾ ਹੈ ਕਿ ਵਿੱਕੀ ਆਪਣੇ ਦੋਸਤਾਂ ਨਾਲ ਨਹਿਰ ‘ਤੇ ਨਹਾਉਣ ਗਿਆ ਸੀ, ਜਦੋਂ ਕਿ ਦੋਸਤਾਂ ਦਾ ਦਾਅਵਾ ਹੈ ਕਿ ਉਹ ਕੁਝ ਸਮੇਂ ਬਾਅਦ ਵਿੱਕੀ ਨੂੰ ਪਾਰਕ ਕੋਲ ਛੱਡ ਕੇ ਚਲੇ ਗਏ ਸਨ। ਇਸ ਵਿਰੋਧਾਭਾਸ ਨੂੰ ਦੇਖਦਿਆਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵਿੱਕੀ ਨਾਲ ਆਏ ਤਿੰਨਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਸਖ਼ਤ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੂਚਨਾ ਮਿਲਦਿਆਂ ਹੀ ਗੋਤਾਖੋਰਾਂ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਨੌਜਵਾਨ ਦੀ ਭਾਲ ਲਈ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ। ਗੋਤਾਖੋਰ ਟੀਮ ਦੇ ਮੁਖੀ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਭਾਖੜਾ ਨਹਿਰ ਵਿੱਚ ਪਾਣੀ ਦਾ ਵਹਾਅ ਬਹੁਤ ਖ਼ਤਰਨਾਕ ਅਤੇ ਤੇਜ਼ ਹੈ। ਉਨ੍ਹਾਂ ਨੇ ਮਾਪਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਖ਼ਤਰਨਾਕ ਸਥਾਨਾਂ ਅਤੇ ਨਹਿਰਾਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ। ਫ਼ਿਲਹਾਲ ਪੁਲਿਸ ਅਤੇ ਗੋਤਾਖੋਰ ਟੀਮ ਵੱਲੋਂ ਵਿੱਕੀ ਦੀ ਭਾਲ ਲਗਾਤਾਰ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

जुलाना में सफाई व फायर ब्रिगेड कर्मचारियों की हड़ताल 5वें दिन भी जारी ,शहर की सफाई व्यवस्था चरमराई

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *