ਕਰਤਾਰਪੁਰ ਕੋਰੀਡੋਰ ਰੋਡ ‘ਤੇ ਸਾਈਨ ਬੋਰਡ ਨਾ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ: ਝੋਨੇ ਨਾਲ ਭਰੀ ਟਰਾਲੀ ਪਲਟੀ

ਗੁਰਦਾਸਪੁਰ: ਕਰਤਾਰਪੁਰ ਕੋਰੀਡੋਰ ਤੋਂ ਡੇਰਾ ਬਾਬਾ ਨਾਨਕ ਤੱਕ ਬਣ ਰਹੇ ਚਾਰ ਮਾਰਗੀ ਮਾਰਗ ‘ਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਇੱਕ ਵਾਰ ਫਿਰ ਵੱਡਾ ਹਾਦਸਾ ਵਾਪਰ ਗਿਆ…

ਗੁਰਦਾਸਪੁਰ: ਕਰਤਾਰਪੁਰ ਕੋਰੀਡੋਰ ਤੋਂ ਡੇਰਾ ਬਾਬਾ ਨਾਨਕ ਤੱਕ ਬਣ ਰਹੇ ਚਾਰ ਮਾਰਗੀ ਮਾਰਗ ‘ਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਇੱਕ ਵਾਰ ਫਿਰ ਵੱਡਾ ਹਾਦਸਾ ਵਾਪਰ ਗਿਆ ਹੈ। ਪਿੰਡ ਰਾਏਚੱਕ ਨੇੜੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਝੋਨੇ ਨਾਲ ਭਰੀ ਇੱਕ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਹਾਲਾਂਕਿ ਇਸ ਘਟਨਾ ਵਿੱਚ ਕਿਸੇੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ, ਪਰ ਇਸ ਘਟਨਾ ਨੇ ਸੜਕ ਨਿਰਮਾਣ ਵਿੱਚ ਵਰਤੀ ਜਾ ਰਹੀ ਅਣਗਹਿਲੀ ਨੂੰ ਮੁੜ ਉਜਾਗਰ ਕਰ ਦਿੱਤਾ ਹੈ।

ਸਾਈਨ ਬੋਰਡਾਂ ਦੀ ਘਾਟ ਕਾਰਨ ਵਾਪਰ ਰਹੇ ਹਾਦਸੇ

ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਬਟਾਲਾ ਤੋਂ ਲੈ ਕੇ ਡੇਰਾ ਬਾਬਾ ਨਾਨਕ ਅਤੇ ਕਰਤਾਰਪੁਰ ਕੋਰੀਡੋਰ ਤੱਕ ਸੜਕ ਦਾ ਨਿਰਮਾਣ ਕੰਮ ਚੱਲ ਰਿਹਾ ਹੈ, ਪਰ ਨੈਸ਼ਨਲ ਹਾਈਵੇ ਅਥੋਰਟੀ ਵੱਲੋਂ ਰਸਤੇ ਵਿੱਚ ਕਿਤੇ ਵੀ ਚੇਤਾਵਨੀ ਜਾਂ ਸਾਈਨ ਬੋਰਡ ਨਹੀਂ ਲਗਾਏ ਗਏ। ਇਸ ਕਾਰਨ ਵਾਹਨ ਚਾਲਕਾਂ ਨੂੰ ਅੱਗੇ ਬੰਦ ਰਸਤੇ ਜਾਂ ਖੱਡਿਆਂ ਦਾ ਪਤਾ ਨਹੀਂ ਲੱਗਦਾ, ਜਿਸ ਦੇ ਨਤੀਜੇ ਵਜੋਂ ਇੱਥੇ ਆਏ ਦਿਨ ਗੰਭੀਰ ਹਾਦਸੇ ਵਾਪਰ ਰਹੇ ਹਨ।

ਧੀਮੀ ਰਫ਼ਤਾਰ ਅਤੇ ਅਧਿਕਾਰੀਆਂ ਦੀ ਚੁੱਪੀ ‘ਤੇ ਸਵਾਲ

ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਇਸ ਚਾਰ ਮਾਰਗੀ ਸੜਕ ਦਾ ਕੰਮ ਬਹੁਤ ਹੀ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਸਤੇ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੰਘਦੀਆਂ ਹਨ। ਲੋਕਾਂ ਨੇ ਦੱਸਿਆ ਕਿ ਉਹ ਇਸ ਮੁੱਦੇ ਨੂੰ ਲੈ ਕੇ ਕਈ ਵਾਰ ਨੈਸ਼ਨਲ ਹਾਈਵੇ ਅਥੋਰਟੀ ਦੇ ਦਫ਼ਤਰ ਵੀ ਜਾ ਚੁੱਕੇ ਹਨ, ਪਰ ਅਧਿਕਾਰੀਆਂ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ।

ਪ੍ਰਸ਼ਾਸਨ ਅਤੇ ਡੀਸੀ ਗੁਰਦਾਸਪੁਰ ਤੋਂ ਸਖ਼ਤ ਕਾਰਵਾਈ ਦੀ ਮੰਗ

ਕਿਸਾਨ ਆਗੂ ਜਸਬੀਰ ਸਿੰਘ ਅਤੇ ਹੋਰ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਖਾਸ ਕਰਕੇ ਡੀਸੀ ਗੁਰਦਾਸਪੁਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਲਾਪਰਵਾਹੀ ਲਈ ਜ਼ਿੰਮੇਵਾਰ ਵਿਭਾਗ ਅਤੇ ਠੇਕੇਦਾਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਹੈ ਕਿ ਹਾਦਸਿਆਂ ਨੂੰ ਰੋਕਣ ਲਈ ਤੁਰੰਤ ਢੁਕਵੇਂ ਸਾਈਨ ਬੋਰਡ ਲਗਾਏ ਜਾਣ ਅਤੇ ਅਧੂਰੇ ਪਏ ਇਸ ਮਾਰਗ ਦਾ ਨਿਰਮਾਣ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਕੀਮਤੀ ਜਾਨ ਦਾ ਨੁਕਸਾਨ ਨਾ ਹੋਵੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

CM Bhagwant Singh Mann Gifts Clean Drinking Water To 316 Villages In Patiala

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *