ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਨਸ਼ਾ ਵਿਰੋਧੀ ਮੁਹਿੰਮ ਤਹਿਤ 1.964 ਕਿੱਲੋਗ੍ਰਾਮ ‘ਆਈਸ’ ਅਤੇ ਕਾਰ ਸਮੇਤ 1 ਕਾਬੂ

ਫਿਰੋਜ਼ਪੁਰ :  ਫਿਰੋਜ਼ਪੁਰ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਉਸ ਸਮੇਂ ਹੋਰ ਵੱਡੀ ਸਫ਼ਲਤਾ ਮਿਲੀ,…

ਫਿਰੋਜ਼ਪੁਰ :  ਫਿਰੋਜ਼ਪੁਰ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਉਸ ਸਮੇਂ ਹੋਰ ਵੱਡੀ ਸਫ਼ਲਤਾ ਮਿਲੀ, ਜਦੋਂ ਥਾਣਾ ਕੁਲਗੜੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਪੁਲਿਸ ਨੇ ਫੜੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ 1.964 ਕਿੱਲੋਗ੍ਰਾਮ ‘ਆਈਸ’, ਇੱਕ ਕਾਰ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ।

ਨਸ਼ਾ ਤਸਕਰੀ ਵਿਰੁੱਧ ਲਗਾਤਾਰ ਸਖ਼ਤ ਐਕਸ਼ਨ

ਜ਼ਿਲ੍ਹੇ ਵਿੱਚ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਨਜ਼ਰ ਆ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਪੁਲਿਸ ਟੀਮ ਨੇ ਸੂਚਨਾ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਤਸਕਰ ਨੂੰ ਦਬੋਚ ਲਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਸਪਲਾਇਰਾਂ ਅਤੇ ਲਿੰਕਾਂ ਦੀ ਭਾਲ ਜਾਰੀ: ਐਸ.ਪੀ.ਡੀ. ਮਨਜੀਤ ਸਿੰਘ

ਪੁਲਿਸ ਬਿਆਨ ਅਨੁਸਾਰ “ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਇਹ ਪਤਾ ਲਗਾਉਣ ਦੀ ਵਿਸ਼ੇਸ਼ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਗਰੁੜ੍ਹ ਨੈੱਟਵਰਕ ਨਾਲ ਹੋਰ ਕਿਹੜੇ-ਕਿਹੜੇ ਲੋਕ ਜੁੜੇ ਹੋਏ ਹਨ ਅਤੇ ਇਹ ਭਾਰੀ ਮਾਤਰਾ ਵਿੱਚ ਨਸ਼ਾ ਕਿੱਥੋਂ ਸਪਲਾਈ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੀ ਸਖ਼ਤ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।”

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Kidnapping and murder case: ਕਿਰਨ ਅਗਵਾ ਅਤੇ ਕਤਲਕਾਂਡ ਦੀ ਗੁੱਥੀ ਸੁਲਝੀ: ਪ੍ਰੇਮੀ ਸਮੇਤ ਦੋ ਗ੍ਰਿਫ਼ਤਾਰ, ਨਹਿਰ ਵਿੱਚੋਂ ਲਾਸ਼ ਬਰਾਮਦ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *