Major action by Nakodar police: ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਦੋ ਮਾਮਲੇ ਦਰਜ, ਭਾਰੀ ਮਸ਼ੀਨਰੀ ਅਤੇ ਵਾਹਨ ਬਰਾਮਦ

ਨਕੋਦਰ:  ਇਲਾਕੇ ਵਿੱਚ ਨਾਜਾਇਜ਼ ਰੇਤ ਮਾਈਨਿੰਗ ਨੂੰ ਨੱਥ ਪਾਉਣ ਲਈ ਨਕੋਦਰ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ…

ਨਕੋਦਰ:  ਇਲਾਕੇ ਵਿੱਚ ਨਾਜਾਇਜ਼ ਰੇਤ ਮਾਈਨਿੰਗ ਨੂੰ ਨੱਥ ਪਾਉਣ ਲਈ ਨਕੋਦਰ ਪੁਲਿਸ ਨੇ ਸਖ਼ਤ ਕਦਮ ਚੁੱਕਦਿਆਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਖ਼ਿਲਾਫ਼ ਸਖ਼ਤ ਰੁਖ ਅਪਨਾਉਂਦਿਆਂ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ ਅਤੇ ਮੌਕੇ ਤੋਂ ਭਾਰੀ ਮਸ਼ੀਨਰੀ ਸਮੇਤ ਕਈ ਵਾਹਨ ਬਰਾਮਦ ਕੀਤੇ ਗਏ ਹਨ।

ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਗਵਾਈ ਹੇਠ ਛਾਪੇਮਾਰੀ

ਇਹ ਸਾਰੀ ਕਾਰਵਾਈ ਡੀ.ਐਸ.ਪੀ. ਨਕੋਦਰ ਉਂਕਾਰ ਸਿੰਘ ਬਰਾੜ ਅਤੇ ਸਦਰ ਥਾਣਾ ਦੇ ਐਸ.ਐਚ.ਓ. ਪਲਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਟੀਮਾਂ ਨੇ ਗੁਪਤ ਸੂਚਨਾ ਅਤੇ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਦੇ ਇਸ ਗੋਰਖ ਧੰਦੇ ਦਾ ਪਰਦਾਫਾਸ਼ ਕੀਤਾ ਹੈ।

ਮੁਲਜ਼ਮ ਗ੍ਰਿਫ਼ਤਾਰ ਅਤੇ ਸਖ਼ਤ ਚੇਤਾਵਨੀ

ਕਾਰਵਾਈ ਦੌਰਾਨ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੇਰਾ ਪੁੱਤਰ ਪ੍ਰਤਾਪ ਸਿੰਘ, ਵਾਸੀ ਨਕੋਦਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡੀ.ਐਸ.ਪੀ. ਉਂਕਾਰ ਸਿੰਘ ਬਰਾੜ ਨੇ ਸਪੱਸ਼ਟ ਕੀਤਾ ਕਿ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀ ਹੀ ਸਖ਼ਤ ਮੁਹਿੰਮ ਜਾਰੀ ਰਹੇਗੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਗੁਰਦਾਸਪੁਰ ਵਿੱਚ ਭਿਆਨਕ ਝੜਪ: ਸੰਤ ਨਗਰ ਵਿੱਚ ਨੂੰਹ ਅਤੇ ਸਹੁਰੇ ਪਰਿਵਾਰ ਵਿਚਕਾਰ ਚੱਲੇ ਦਾਤਰ, CCTV ਵੀਡੀਓ ਵਾਇਰਲ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *