Major action by Sultanpur Lodhi Police: 140 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਮਹਿਲਾ ਤਸਕਰ ਗ੍ਰਿਫ਼ਤਾਰ

ਸੁਲਤਾਨਪੁਰ ਲੋਧੀ  : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਂਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ…

Sultanpur Lodhi Police

ਸੁਲਤਾਨਪੁਰ ਲੋਧੀ  : ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਥਾਂਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ ਮਹਿਲਾ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੇ ਦੀ ਕਮਾਈ (ਡਰੱਗ ਮਨੀ) ਸਮੇਤ ਕਾਬੂ ਕੀਤਾ। ਇਹ ਕਾਰਵਾਈ ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ ਹੈ।

ਨਾਕੇਬੰਦੀ ਦੌਰਾਨ ਬਿੱਲੋਚੜ੍ਹੀ ਪੁਲਿਸ ਅੜਿੱਕੇ

ਥਾਣਾ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਦੀ ਅਗਵਾਈ ਹੇਠ ਚੌਕੀ ਇੰਚਾਰਜ ਮੋਠਾਂਵਾਲ ਏ.ਐੱਸ.ਆਈ. ਪੂਰਨ ਚੰਦ ਅਤੇ ਪੁਲਿਸ ਪਾਰਟੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ ‘ਤੇ ਰਮਨਦੀਪ ਕੌਰ ਉਰਫ਼ ਬਿੱਲੋ (ਪਤਨੀ ਅਮਰਪ੍ਰੀਤ ਸਿੰਘ) ਨਿਵਾਸੀ ਪਿੰਡ ਲਾਟੀਆਂਵਾਲ ਨੂੰ ਰੋਕਿਆ। ਤਲਾਸ਼ੀ ਲੈਣ ‘ਤੇ ਉਕਤ ਮਹਿਲਾ ਕੋਲੋਂ 140 ਗ੍ਰਾਮ ਹੈਰੋਇਨ ਅਤੇ 15,000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਪੈਸੇ ਦੇ ਲਾਲਚ ਵਿੱਚ ਬਣੀ ਤਸਕਰ, ਪਹਿਲਾਂ ਵੀ ਦਰਜ ਹਨ ਮਾਮਲੇ

ਥਾਣਾ ਪ੍ਰਭਾਰੀ ਹਰਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਮਹਿਲਾ ਨੇ ਕਬੂਲਿਆ ਹੈ ਕਿ ਉਹ ਸਿਰਫ਼ ਪੈਸੇ ਦੇ ਲਾਲਚ ਕਾਰਨ ਨਸ਼ੇ ਦੇ ਕਾਰੋਬਾਰ ਵਿੱਚ ਪਈ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਰਮਨਦੀਪ ਕੌਰ ਖ਼ਿਲਾਫ਼ ਪਹਿਲਾਂ ਵੀ NDPS ਐਕਟ ਦੇ ਤਹਿਤ ਦੋ ਮਾਮਲੇ ਦਰਜ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਉਹ ਪੇਸ਼ੇਵਰ ਤਰੀਕੇ ਨਾਲ ਇਸ ਧੰਦੇ ਨਾਲ ਜੁੜੀ ਹੋਈ ਹੈ।

ਕਾਨੂੰਨੀ ਕਾਰਵਾਈ ਅਤੇ ਅਗਲੇਰੀ ਜਾਂਚ

ਪੁਲਿਸ ਨੇ ਮੁਲਜ਼ਮ ਮਹਿਲਾ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿਖੇ ਮੁਕੱਦਮਾ ਨੰਬਰ 27 ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ  ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿੱਥੋਂ ਲਿਆਉਂਦੀ ਸੀ ਅਤੇ ਅੱਗੇ ਕਿਨ੍ਹਾਂ ਲੋਕਾਂ ਨੂੰ ਸਪਲਾਈ ਕਰਦੀ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

ਦੋਰਾਂਗਲਾ ਦੇ ਸਰਕਾਰੀ ਸਕੂਲ ਅੱਗੇ ਗੰਦੇ ਪਾਣੀ ਦਾ ਜਮਾਵ; ਬੱਚੇ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *