ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿਚ ਵੱਡੀ ਕਾਰਵਾਈ, ਅੰਮ੍ਰਿਤਸਰ ਤੋਂ ਇਕ ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ…

ਪੰਜਾਬ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਵਰਨਦੀਪ ਸਿੰਘ ਵਾਸੀ ਪ੍ਰੀਤਮ ਐਨਕਲੇਵ, ਗੋਲਡਨ ਗੇਟ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ ਸਵਰਨਦੀਪ ਸਿੰਘ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਵਿਚ ਸ਼ਾਮਿਲ ਸ਼ੂਟਰਾਂ ਨੂੰ ਰਹਾਇਸ਼ ਮੁਹੱਈਆ ਕਰਵਾਇਆ ਸੀ। ਕਤਲ ਤੋਂ ਬਾਅਦ ਤੋਂ ਹੀ ਉਹ ਫਰਾਰ ਸੀ, ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਉਕਤ ਮੁਲਜ਼ਮ ਨੂੰ ਗੋਵਿੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ ‘ਚ ਚੱਲ ਰਹੇ ਟੂਰਨਾਮੈਂਟ ‘ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਕਰੀਬ 20 ਰਾਉਂਡ ਫਾਇਰ ਕਰਕੇ ਵਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।

Leave a Reply

Your email address will not be published. Required fields are marked *