ਲਖੀਮਪੁਰ ਹਿੰਸਾ ਮਾਮਲੇ ‘ਚ ਵੱਡੀ ਕਾਰਵਾਈ, ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਖਿਲਾਫ FIR ਦਰਜ

ਲਖੀਮਪੁਰ : ਲਖੀਮਪੁਰ ਹਿੰਸਾ ਤੋਂ ਬਾਅਦ ਕਿਸਾਨ ਅਤੇ ਸਰਕਾਰ ਦਰਮਿਆਨ ਲੜਾਈ ਦਾ ਦੌਰ ਹੋਰ ਵਧ ਗਿਆ ਹੈ ।  ਇਸ ਹਿੰਸਾ ਵਿੱਚ ਹੁਣ ਤੱਕ ਕੁੱਲ ਅੱਠ…

ਲਖੀਮਪੁਰ : ਲਖੀਮਪੁਰ ਹਿੰਸਾ ਤੋਂ ਬਾਅਦ ਕਿਸਾਨ ਅਤੇ ਸਰਕਾਰ ਦਰਮਿਆਨ ਲੜਾਈ ਦਾ ਦੌਰ ਹੋਰ ਵਧ ਗਿਆ ਹੈ ।  ਇਸ ਹਿੰਸਾ ਵਿੱਚ ਹੁਣ ਤੱਕ ਕੁੱਲ ਅੱਠ ਲੋਕਾਂ ਦੀ ਜਾਨ ਚਲੀ ਗਈ ਹੈ। ਜਿਸ ਦੇ ਚਲਦਿਆਂ ਕਿਸਾਨਾਂ ‘ਤੇ ਗੱਡੀ ਚੜ੍ਹਾਉਣ ਦੇ ਦੋਸ਼ ਹੇਠ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਖ਼ਿਲਾਫ਼ ਤਿਕੋਣੀਆ ਥਾਣੇ ‘ਚ ਐੱਫ. ਆਈ. ਆਰ. (FIR) ਦਰਜ ਹੋਈ ਹੈ।  

Also Read : ਲਖੀਮਪੁਰ ਖੀਰੀ ਪਹੁੰਚੇ ਰਾਕੇਸ਼ ਟਿਕੈਤ, ਸਰਕਾਰ ਨੂੰ ਦਿੱਤਾ ਅਲਟੀਮੇਟਮ

ਦੱਸਣਯੋਗ ਹੈ ਕਿ ਉਸ ‘ਤੇ ਇਹ ਦੋਸ਼ ਲੱਗੇ ਸਨ ਕਿ ਜਿਸ ਸਮੇਂ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ, ਉਸ ਸਮੇਂ ਉਨ੍ਹਾਂ ਨੂੰ ਗੱਡੀ ਨਾਲ ਕੁਚਲ ਦਿੱਤਾ ਗਿਆ। ਇਸ ਦੌਰਾਨ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ।

 

 

Leave a Reply

Your email address will not be published. Required fields are marked *