ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ: 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ; ਖੇਡ ਮੈਦਾਨਾਂ ਲਈ ਬਣੇਗੀ ਵਿਸ਼ੇਸ਼ ਰਣਨੀਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਬੁੱਧਵਾਰ ਨੂੰ ਇੱਕ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ…

punjab government

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਬੁੱਧਵਾਰ ਨੂੰ ਇੱਕ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਅਨੁਸਾਰ 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਨਿਯੁਕਤੀਆਂ ਵਿੱਚ ਆਦਿਤਿਆ ਡੇਚਲਵਾਲ ਨੂੰ ਰੂਪਨਗਰ ਦਾ ਨਵਾਂ ਡਿਪਟੀ ਕਮਿਸ਼ਨਰ (DC) ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਵਿਜੇ ਨਾਮਦੇਵ ਰਾਓ ਨੂੰ ਵਿੱਤ ਵਿਭਾਗ ਦਾ ਸਕੱਤਰ ਅਤੇ ਵਿਮਲ ਸੇਠੀਆ ਨੂੰ ਗ੍ਰਹਿ ਮਾਮਲਿਆਂ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ।

ਪਿੰਡਾਂ ਵਿੱਚ ਤਿਆਰ ਹੋ ਰਹੇ ਹਨ 3100 ਖੇਡ ਮੈਦਾਨ: ਮੰਤਰੀ ਤਰੁਣਪ੍ਰੀਤ ਸੌਂਧ

ਪ੍ਰਸ਼ਾਸਨਿਕ ਫੇਰਬਦਲ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵੀ ਸਰਗਰਮ ਹੈ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਪਿੰਡਾਂ ਦੇ ਪੱਧਰ ‘ਤੇ 3100 ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਮੈਦਾਨਾਂ ਦੇ ਬਣਨ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣ ਵਿੱਚ ਵੱਡੀ ਮਦਦ ਮਿਲੇਗੀ।

ਨਿਰੀਖਣ ਲਈ ਬਣੇਗੀ ਟੀਮ ਅਤੇ MIS ਪੋਰਟਲ ਹੋਵੇਗਾ ਅਪਗ੍ਰੇਡ

ਖੇਡ ਮੈਦਾਨਾਂ ਦੇ ਨਿਰਮਾਣ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਮੰਤਰੀ ਸੌਂਧ ਨੇ ਕਿਹਾ ਕਿ ਮੈਦਾਨਾਂ ਦੇ ਕੰਮ ‘ਤੇ ਨਜ਼ਰ ਰੱਖਣ ਲਈ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਜਾਵੇਗੀ।  ਪੂਰੀ ਪ੍ਰਕਿਰਿਆ ਦੀ ਨਿਗਰਾਨੀ ਲਈ ਇੱਕ MIS (Management Information System) ਪੋਰਟਲ ਤਿਆਰ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਜੇਕਰ ਪੋਰਟਲ ਨੂੰ ਅਪਡੇਟ ਕਰਨ ਵਿੱਚ ਕੋਈ ਕੋਤਾਹੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ, ਜਦਕਿ ਵਧੀਆ ਕੰਮ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

 ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ‘ਤੇ ਗਾਜ

ਮੰਤਰੀ ਨੇ ਦੱਸਿਆ ਕਿ ਕਈ ਖੇਡ ਮੈਦਾਨਾਂ ਦੀ ਚੈਕਿੰਗ ਦੌਰਾਨ ਜਿੱਥੇ ਵੀ ਕਮੀਆਂ ਪਾਈਆਂ ਗਈਆਂ, ਉੱਥੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਮੈਦਾਨਾਂ ਦੇ ਨਿਰਮਾਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਾਥ ਦੇਣ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 https://livingindianews.co.in/ajnala-firing-open-firing-on-advocates-vehicle-life-saved-by-entering-police-station/

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *