ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਧਿਆਪਕ ਦੇ ਟਰਾਂਸਫਰ ਪਾਲਿਸੀ ਵਿੱਚ ਵੱਡਾ ਬਦਲਾਅ ਕੀਤਾ ਹੈ। ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਪੈਸ਼ਲ ਸਮੱਸਿਆਵਾਂ ਨਾਲ ਜੂਝ ਰਹੇ ਅਧਿਆਪਕਾਂ ਨੂੰ ਹਰ ਮਹੀਨੇ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਐਲਾਨ ਕੀਤਾ ਹੈ ਜਦੋਂਕਿ ਮੌਜੂਦਾ ਟਰਾਂਸਫਰ ਪਾਲਿਸੀ ਵਿਚ ਅਧਿਆਪਕਾਂ ਨੂੰ ਸਾਲ ‘ਚ ਸਿਰਫ ਇਕ ਨਿਸ਼ਚਿਤ ਸਮੇਂ ਦੇ ਬਾਅਦ ਹੀ ਟਰਾਂਸਫਰ ਲਈ ਅਪਲਾਈ ਕਰਨ ਦਾ ਮੌਕਾ ਮਿਲਦਾ ਹੈ ਜਦੋਂ ਕਿ ਨਵੀਂ ਨੀਤੀ ਤਹਿਤ ਅਧਿਆਪਕਾਂ ਨੂੰ ਹਰ ਮਹੀਨੇ ਇਹ ਸਹੂਲਤ ਮਿਲੇਗੀ।
ਵਿਧਵਾ ਮਹਿਲਾ ਅਧਿਆਪਕ ਲਈ ਵਿਸ਼ੇਸ਼ ਸਹੂਲਤ
ਮਿਲੀ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਤਲਾਕਸ਼ੁਦਾ ਜਾਂ ਵਿਧਵਾ ਮਹਿਲਾ ਅਧਿਆਪਕਾਂ ਲਈ ਘਰ ਦੇ ਨੇੜੇ ਸਕੂਲ ਵਿਚ ਤੇਜ਼ੀ ਨਾਲ ਤਬਾਦਲੇ ਦੀ ਸਹੂਲਤ ਦਾ ਐਲਾਨ ਕੀਤਾ ਹੈ। ਜੇਕਰ ਉਨ੍ਹਾਂ ਦੇ ਮਾਤਾ-ਪਿਤਾ ਗੰਭੀਰ ਤੌਰ ਤੋਂ ਬੀਮਾਰ ਹਨ ਜਾਂ ਉਹ ਖੁਦ ਗੰਭੀਰ ਬੀਮਾਰ ਹਨ। ਇਨ੍ਹਾਂ ਅਧਿਆਪਕਾਂ ਨੂੰ ਆਪਣੇ ਘਰ ਦੇ ਨੇੜੇ ਰਹਿਣ ਅਤੇ ਆਪਣੀ ਤੇ ਆਪਣੇ ਪਰਿਵਾਰ ਦੀ ਦੇਖਭਾਲ ਕਰਨ ਦੀ ਆਗਿਆ ਹੋਵੇਗੀ।
ਜ਼ਰੂਰਤਮੰਦ ਅਧਿਆਪਕਾਂ ਨੂੰ ਤਬਾਦਲਿਆਂ ਲਈ ਕਿਸੇ ਦੇ ਹਾੜੇ ਕੱਢਣ ਦੀ ਨਹੀਂ ਲੋੜ, ਤੁਹਾਡੀ ਸਰਕਾਰ ਤੁਹਾਡੇ ਨਾਲ ਹੈ#Transfer #TransferPolicy #Teachers #GovernmentSchools #Punjab #punjabeducationrevolution #AAPPunjab #CMBhagwantMann #HarjotSinghBains pic.twitter.com/Ea1INKcEYo
— Harjot Singh Bains (@harjotbains) September 7, 2023
ਸਿੱਖਿਆ ਮੰਤਰੀ ਬੈਂਸ ਦਾ ਬਿਆਨ
ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਅਧਿਆਪਕਾਂ ਨੂੰ ਹਰ ਮਹੀਨੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਆਧਾਰ ‘ਤੇ ਨੇੜਲੇ ਸਕੂਲ ਵਿਚ ਤਬਾਦਲੇ ਲਈ ਅਪਲਾਈ ਕਰਨ ਦਾ ਮੌਕਾ ਮਿਲੇਗਾ। ਇਸ ਲਈ ਕਿਸੇ ਸਿਫਾਰਸ਼ ਦੀ ਲੋੜ ਨਹੀਂ ਹੋਵੇਗੀ। ਦਾਇਰ ਦਸਤਾਵੇਜ਼ਾਂ ਮੁਤਾਬਕ ਜੇਕਰ ਉਨ੍ਹਾਂ ਦਾ ਕੇਸ ਸਹੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਜਲਦ ਤੋਂ ਜਲਦ ਘਰ ਦੇ ਨੇੜੇ ਸਕੂਲ ‘ਤੇ ਤਾਇਨਾਤ ਕਰ ਦਿੱਤਾ ਜਾਵੇਗਾ।



