ਬਠਿੰਡਾ ‘ਚ ਵੱਡੀ ਵਾਰਦਾਤ, ਨਿੱਜੀ ਹਸਪਤਾਲ ‘ਚ ਮਹਿਲਾ ਨਾਲ ਸਮੂਹਿਕ ਜਬਰ-ਜ਼ਨਾਹ

ਬਠਿੰਡਾ: ਬਠਿੰਡਾ ਵਿਚ ਵੱਡੀ ਵਾਰਦਾਤ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਇਕ ਮਹਿਲਾ ਨਾਲ ਸਮੂਹਿਕ ਜ਼ਬਰ ਦਾ ਮਾਮਲਾ ਸਾਹਮਣੇ ਆਇਆ…

ਬਠਿੰਡਾ: ਬਠਿੰਡਾ ਵਿਚ ਵੱਡੀ ਵਾਰਦਾਤ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਕ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਇਕ ਮਹਿਲਾ ਨਾਲ ਸਮੂਹਿਕ ਜ਼ਬਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Also Read: ਕਰਜ਼ੇ ਤੋਂ ਦੁਖੀ ਪਿੰਡ ਸ਼ਾਹਪੁਰ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਹਸਪਤਾਲ ਵਿਚ ਆਪ੍ਰੇਸ਼ਨ ਲਈ ਆਈ ਸੀ। ਮਹਿਲਾ ਵਲੋਂ ਲਾਏ ਦੋਸ਼ ਮੁਤਾਬਕ ਹਸਪਤਾਲ ਦੇ ਸਟਾਫ ਵਲੋਂ ਉਸ ਨਾਲ ਜ਼ਬਰ-ਜਨਾਹ ਕੀਤਾ ਗਿਆ ਹੈ। ਮਹਿਲਾ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਤੋਂ ਪਹਿਲਾਂ ਉਸ ਨੂੰ ਸੁੰਨ ਕਰਨ ਵਾਲਾ ਟੀਕਾ ਲਾਇਆ ਗਿਆ ਸੀ ਤੇ ਇਸ ਦੌਰਾਨ ਹਸਪਤਾਲ ਦੇ 6 ਕੰਪਾਊਂਡਰਾਂ ਨੇ ਉਸ ਨਾਲ ਜ਼ਬਰ-ਜਨਾਹ ਕੀਤਾ। ਘਟਨਾ ਦੇ ਸਬੰਧ ਵਿਚ ਥਾਣਾ ਸਿਵਲ ਲਾਈਨ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Also Read: ਪੰਜਾਬ ‘ਚ ਵਧਿਆ ਬਿਜਲੀ ਸੰਕਟ, ਪੰਜ ਯੂਨਿਟ ਹੋਏ ਬੰਦ

Leave a Reply

Your email address will not be published. Required fields are marked *