ਫਗਵਾੜਾ ਵਿੱਚ ਦਿਨ-ਦਹਾੜੇ ਵੱਡੀ ਵਾਰਦਾਤ: ਸਵਿਫਟ ਕਾਰ ਸਵਾਰ ਲੁਟੇਰਿਆਂ ਨੇ ਸੁਨਿਆਰੇ ਤੋਂ ਲੱਖਾਂ ਦੀ ਨਗਦੀ ਅਤੇ ਸੋਨੇ ਦੇ ਗਹਿਣੇ ਖੋਹੇ

ਫਗਵਾੜਾ :  ਫਗਵਾੜਾ ਵਿੱਚ ਅਪਰਾਧੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਦਿਨ ਢਲਦਿਆਂ ਹੀ ਲੁਟੇਰਿਆਂ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇੱਕ…

ਫਗਵਾੜਾ :  ਫਗਵਾੜਾ ਵਿੱਚ ਅਪਰਾਧੀਆਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਦਿਨ ਢਲਦਿਆਂ ਹੀ ਲੁਟੇਰਿਆਂ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇੱਕ ਸੁਨਿਆਰੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਉਸ ਕੋਲੋਂ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।

ਐਕਟਿਵਾ ਨੂੰ ਟੱਕਰ ਮਾਰ ਕੇ ਦਿੱਤਾ ਵਾਰਦਾਤ ਨੂੰ ਅੰਜਾਮ

ਪੀੜਤ ਸੁਨਿਆਰੇ ਗੁਰਜੀਤ ਸਿੰਘ ਦੇ ਭਰਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਦੀ ਪਿੰਡ ਪਲਾਹੀ ਵਿਖੇ ‘ਦਯਾ ਜਿਊਲਰ ਐਂਡ ਸਨਜ਼’ ਨਾਮ ਦੀ ਦੁਕਾਨ ਹੈ। ਰੋਜ਼ਾਨਾ ਦੀ ਤਰ੍ਹਾਂ ਜਦੋਂ ਗੁਰਜੀਤ ਸਿੰਘ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਐਕਟਿਵਾ ਰਾਹੀਂ ਵਾਪਸ ਫਗਵਾੜਾ ਆ ਰਿਹਾ ਸੀ, ਤਾਂ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਕੋਲ ਸਿਲਵਰ ਰੰਗ ਦੀ ਸਵਿਫਟ ਕਾਰ ਵਿੱਚ ਆਏ 3 ਤੋਂ 4 ਨਕਾਬਪੋਸ਼ ਲੁਟੇਰਿਆਂ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ।

ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਪਿਸਤੋਲ ਦੀ ਨੋਕ ‘ਤੇ 5 ਤੋਂ 7 ਲੱਖ ਰੁਪਏ ਦੀ ਨਗਦੀ ਅਤੇ 10 ਤੋਂ 12 ਤੋਲੇ ਸੋਨੇ ਦੇ ਗਹਿਣੇ ਲੁੱਟ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਨੂੰ ਸੂਚਨਾ ਮਿਲਣ ‘ਤੇ ਉਨ੍ਹਾਂ ਨੇ ਜ਼ਖ਼ਮੀ ਗੁਰਜੀਤ ਸਿੰਘ ਨੂੰ ਫਗਵਾੜਾ ਦੇ ਝਾਵਰ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੁਨਿਆਰਿਆਂ ਨੂੰ ਜਲਦੀ ਹਥਿਆਰਾਂ ਦੇ ਲਾਇਸੈਂਸ ਜਾਰੀ ਕੀਤੇ ਜਾਣ।

ਪੁਲਿਸ ਅਤੇ ਸਥਾਨਕ ਆਗੂਆਂ ਨੇ ਲਿਆ ਸਥਿਤੀ ਦਾ ਜਾਇਜ਼ਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੀ ਐੱਸ.ਐੱਚ.ਓ. ਅਮਨਦੀਪ ਕੌਰ ਆਪਣੀ ਪੁਲਿਸ ਪਾਰਟੀ ਸਮੇਤ ਤੁਰੰਤ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਮੌਕੇ ਕੌਂਸਲਰ ਪਰਮਜੀਤ ਸਿੰਘ ਖੁਰਾਣਾ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਅਜਿਹੀਆਂ ਵਾਰਦਾਤਾਂ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਪਰਾਧੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਜਲਦੀ ਤੋਂ ਜਲਦੀ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Dengue Outbreak : ਗੁਰਦਾਸਪੁਰ ਦੇ ਇਸ ਇਲਾਕੇ ਵਿੱਚ ਸਿਹਤ ਵਿਭਾਗ ਵੱਲੋਂ ਛਾਪੇਮਾਰੀ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *