ਚੰਡੀਗੜ੍ਹ ਦੇ ਸੈਕਟਰ-8 ਵਿੱਚ ਵੱਡੀ ਵਾਰਦਾਤ: ਰਸੋਈਣ ਨੇ ਖਾਣੇ ਵਿੱਚ ਜ਼ਹਿਰ ਦੇ ਕੇ ਲੁੱਟੇ ਲੱਖਾਂ ਦੇ ਗਹਿਣੇ ਤੇ ਨਕਦੀ

ਚੰਡੀਗੜ੍ਹ : ਚੰਡੀਗੜ੍ਹ ਦੇ ਪੁਸ਼ਤ ਪਣੇ ਇਲਾਕੇ ਸੈਕਟਰ-8 ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਕੋਠੀ ਨੰਬਰ 1124 ਦੀ ਪਹਿਲੀ ਮੰਜ਼ਿਲ ‘ਤੇ ਰਹਿਣ…

ਚੰਡੀਗੜ੍ਹ ਦੇ ਪੁਸ਼ਤ ਪਣੇ ਇਲਾਕੇ ਸੈਕਟਰ-8 ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਕੋਠੀ ਨੰਬਰ 1124 ਦੀ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੀ

ਚੰਡੀਗੜ੍ਹ : ਚੰਡੀਗੜ੍ਹ ਦੇ ਪੁਸ਼ਤ ਪਣੇ ਇਲਾਕੇ ਸੈਕਟਰ-8 ਵਿੱਚ ਇੱਕ ਦਿਲ ਕੰਬਾਊ ਘਟਨਾ ਸਾਹਮਣੇ ਆਈ ਹੈ। ਇੱਥੇ ਕੋਠੀ ਨੰਬਰ 1124 ਦੀ ਪਹਿਲੀ ਮੰਜ਼ਿਲ ‘ਤੇ ਰਹਿਣ ਵਾਲੀ 38 ਸਾਲਾ ਕਿਰਨ ਨੂੰ ਘਰ ਵਿੱਚ ਕੰਮ ਕਰਨ ਵਾਲੀ ਨੇਪਾਲੀ ਮੂਲ ਦੀ ਰਸੋਈਣ ਨੇ ਕਥਿਤ ਤੌਰ ‘ਤੇ ਖਾਣੇ ਵਿੱਚ ਜ਼ਹਿਰੀਲਾ ਪਦਾਰਥ ਮਿਲਾ ਕੇ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਮਹਿਲਾ ਘਰੋਂ ਲੱਖਾਂ ਰੁਪਏ ਕੀਮਤੀ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਈ।

ਕੁਝ ਦਿਨ ਪਹਿਲਾਂ ਹੀ ਰੱਖਿਆ ਸੀ ਕੰਮ ‘ਤੇ

ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਕਿਰਨ ਨੇ ਕੁਝ ਦਿਨ ਪਹਿਲਾਂ ਹੀ ਖਾਣਾ ਬਣਾਉਣ ਲਈ ਇਸ ਨੇਪਾਲੀ ਮੂਲ ਦੀ ਮਹਿਲਾ ਨੂੰ ਨੌਕਰੀ ‘ਤੇ ਰੱਖਿਆ ਸੀ। ਬੀਤੇ ਐਤਵਾਰ ਸ਼ਾਮ ਨੂੰ ਰਸੋਈਣ ਨੇ ਕਥਿਤ ਤੌਰ ‘ਤੇ ਸਾਜ਼ਿਸ਼ ਤਹਿਤ ਖਾਣੇ ਵਿੱਚ ਕੋਈ ਨਸ਼ੀਲਾ ਜਾਂ ਜ਼ਹਿਰੀਲਾ ਪਦਾਰਥ ਮਿਲਾ ਦਿੱਤਾ। ਖਾਣਾ ਖਾਣ ਤੋਂ ਬਾਅਦ ਕਿਰਨ ਦੀ ਹਿਰਾਸਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਈ। ਇਸੇ ਮੌਕੇ ਦਾ ਫ਼ਾਇਦਾ ਉਠਾ ਕੇ ਦੋਸ਼ਣ ਘਰ ਅੰਦਰ ਪਈ ਨਕਦੀ ਅਤੇ ਕੀਮਤਾਂ ਵਸਤੂਆਂ ਲੈ ਕੇ ਉੱਥੋਂ  ਰਫ਼ੂ-ਚੱਕਰ ਹੋ ਗਈ।

ਪੁਲਿਸ ਅਤੇ ਫਾਰੈਂਸਿਕ ਟੀਮ ਮੌਕੇ ‘ਤੇ ਸਰਗਰਮ

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਫਾਰੈਂਸਿਕ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਘਰ ਤੋਂ ਸਬੂਤ ਇਕੱਠੇ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਟੀਮਾਂ ਫਰਾਰ ਹੋਈ ਰਸੋਈਣ ਦੀ ਭਾਲ ਵਿੱਚ ਜੁੱਟ ਗਈਆਂ ਹਨ ਤਾਂ ਜੋ ਉਸ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾ ਸਕੇ।

ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ ਅਜਿਹੇ ਮਾਮਲੇ

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਘਰੇਲੂ ਨੌਕਰਾਂ ਵੱਲੋਂ ਅਜਿਹੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਸੈਕਟਰ-28 ਵਿੱਚ ਇੱਕ ਰਸੋਈਣ ਵੱਲੋਂ ਇਸ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 मुख्यमंत्री भगवंत सिंह मान ने धूरी में छठ महापर्व के समारोह में की शिरकत

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *