Major incident in Jalandhar : ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ

ਜਲੰਧਰ: ਜਲੰਧਰ ਦੇ ਸਭ ਤੋਂ ਪੁਰਅਮਨ ਇਲਾਕੇ ਮਾਡਲ ਟਾਊਨ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ…

Major incident in Jalandhar

ਜਲੰਧਰ: ਜਲੰਧਰ ਦੇ ਸਭ ਤੋਂ ਪੁਰਅਮਨ ਇਲਾਕੇ ਮਾਡਲ ਟਾਊਨ ਵਿੱਚ ਅੱਜ ਸਵੇਰੇ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਫਾਈਨਾਂਸਰ ਸਤਿੰਦਰ ਪਾਲ ਸਿੰਘ ਜੋਗੀ ਉਰਫ਼ ਲੱਕੀ ਓਬਰਾਏ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਾਰਾਂ ਨੇ ਇਸ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਲੱਕੀ ਓਬਰਾਏ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਹੋਏ ਸਨ।

ਅੰਨ੍ਹੇਵਾਹ ਫਾਇਰਿੰਗ: ਥਾਰ ਗੱਡੀ ‘ਚ ਸਵਾਰ ਆਗੂ ‘ਤੇ ਚਲਾਈਆਂ 8-9 ਗੋਲੀਆਂ

ਮਿਲੀ ਜਾਣਕਾਰੀ ਅਨੁਸਾਰ, ਅੱਜ ਸਵੇਰੇ ਕਰੀਬ 8:15 ਵਜੇ ਲੱਕੀ ਓਬਰਾਏ ਰੋਜ਼ਾਨਾ ਦੀ ਤਰ੍ਹਾਂ ਆਪਣੀ ਥਾਰ ਗੱਡੀ ਵਿੱਚ ਸਵਾਰ ਹੋ ਕੇ ਗੁਰਦੁਆਰਾ ਸਾਹਿਬ ਪਹੁੰਚੇ ਸਨ। ਜਿਵੇਂ ਹੀ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਪਹੁੰਚੇ, ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਰੀਬ 8 ਤੋਂ 9 ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਕਈ ਗੋਲੀਆਂ ਲੱਕੀ ਦੀ ਛਾਤੀ ਅਤੇ ਸਿਰ ਵਿੱਚ ਲੱਗੀਆਂ। ਗੰਭੀਰ ਜ਼ਖਮੀ ਹਾਲਤ ਵਿੱਚ ਉਨ੍ਹਾਂ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਡਾਕਟਰਾਂ ਦਾ ਬਿਆਨ: ਬਚਾਉਣ ਦੀ ਕੋਸ਼ਿਸ਼ ਰਹੀ ਨਾਕਾਮ

ਹਸਪਤਾਲ ਦੇ ਡਾਕਟਰ ਵਿਸ਼ਾਲ ਨੇ ਦੱਸਿਆ ਕਿ ਜਦੋਂ ਲੱਕੀ ਓਬਰਾਏ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ। ਉਨ੍ਹਾਂ ਦੇ ਸਰੀਰ ‘ਤੇ 5 ਤੋਂ 6 ਗੋਲੀਆਂ ਦੇ ਨਿਸ਼ਾਨ ਛਾਤੀ ‘ਤੇ ਸਨ ਅਤੇ ਇੱਕ ਗੋਲੀ ਚਿਹਰੇ ਦੇ ਕੋਲ ਲੱਗੀ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖ ਕੇ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਉਹ ਦਮ ਤੋੜ ਗਏ।

ਪੁਰਾਣੀ ਰੰਜਿਸ਼ ਦਾ ਖਦਸ਼ਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਵਾਰਦਾਤ ਤੋਂ ਬਾਅਦ ਹਸਪਤਾਲ ਦੇ ਬਾਹਰ ਮਾਹੌਲ ਬਹੁਤ ਗਮਗੀਨ ਹੋ ਗਿਆ। ਲੱਕੀ ਦੀ ਬਜ਼ੁਰਗ ਮਾਤਾ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੂਤਰਾਂ ਮੁਤਾਬਕ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੋ ਸਕਦਾ ਹੈ ਅਤੇ ‘ਜੋਧਾ’ ਨਾਮਕ ਵਿਅਕਤੀ ‘ਤੇ ਸ਼ੱਕ ਦੀ ਸੂਈ ਘੁੰਮ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ‘ਆਪ’ ਆਗੂ ਪਵਨ ਟੀਨੂੰ ਵੀ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੇ ਸ਼ਹਿਰ ਵਿੱਚ ਸ਼ਰੇਆਮ ਹੋਈ ਇਸ ਗੁੰਡਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਇਨਵੈਸਟੀਗੇਸ਼ਨ ਟੀਮ ਅਤੇ ਐਸਪੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ 

Terrible road accident in Tarn Taran : ਬੇਕਾਬੂ ਥਾਰ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਮੌਕੇ ‘ਤੇ ਹੀ ਮੌਤ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

 

Leave a Reply

Your email address will not be published. Required fields are marked *