Major incident in Sangrur: ਕਬੱਡੀ ਖਿਡਾਰੀ ਦੀ ਘਰ ਵਿੱਚ ਵੜ ਕੇ ਕੁੱਟਮਾਰ, ਚੰਡੀਗੜ੍ਹ PGI ਵਿਖੇ ਇਲਾਜ ਦੌਰਾਨ ਮੌਤ

ਸੰਗਰੂਰ : ਦਿੜਬਾ ਇਲਾਕੇ ਦੇ ਅਧੀਨ ਆਉਂਦੇ ਪਿੰਡ ਰੋਗਲਾ ਵਿਖੇ ਉਸ ਸਮੇਂ ਸਹਿਮ ਅਤੇ ਸੋਗ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਪਿੰਡ ਦੇ ਹੀ ਕੁਝ…

ਦਿੜਬਾ ਇਲਾਕੇ ਦੇ ਅਧੀਨ ਆਉਂਦੇ ਪਿੰਡ ਰੋਗਲਾ ਵਿਖੇ ਉਸ ਸਮੇਂ ਸਹਿਮ ਅਤੇ ਸੋਗ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ

ਸੰਗਰੂਰ : ਦਿੜਬਾ ਇਲਾਕੇ ਦੇ ਅਧੀਨ ਆਉਂਦੇ ਪਿੰਡ ਰੋਗਲਾ ਵਿਖੇ ਉਸ ਸਮੇਂ ਸਹਿਮ ਅਤੇ ਸੋਗ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਕਬੱਡੀ ਖਿਡਾਰੀ ਦੇ ਘਰ ਅੰਦਰ ਦਾਖਲ ਹੋ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਤੋਂ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋਂ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ। ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਘਟਨਾ ਦਾ ਵੇਰਵਾ

ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਇੱਕ ਹੋਣਹਾਰ ਕਬੱਡੀ ਖਿਡਾਰੀ ਸੀ। ਉਸ ਦੇ ਨਾਲ ਉੱਠਣ-ਬੈਠਣ ਵਾਲੇ ਅਤੇ ਨਾਲ ਹੀ ਰਹਿਣ ਵਾਲੇ ਕੁਝ ਨੌਜਵਾਨਾਂ ਨੇ ਹੀ ਉਸ ਨੂੰ ਘਰੋਂ ਘੇਰ ਕੇ ਬੁਰੀ ਤਰ੍ਹਾਂ ਕੁੱਟਿਆ। ਹਾਲੇ ਤੱਕ ਇਸ ਘਟਨਾ ਦੇ ਅਸਲ ਕਾਰਨਾਂ ਅਤੇ ਰੰਜਿਸ਼ ਬਾਰੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। ਇਸ ਦੁੱਖਦਾਈ ਘਟਨਾ ਤੋਂ ਬਾਅਦ ਪਿੰਡ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਰਿਵਾਰਕ ਮੈਂਬਰਾਂ ਅਤੇ ਸਰਪੰਚ ਦੀ ਇਨਸਾਫ਼ ਦੀ ਮੰਗ

ਨੌਜਵਾਨ ਦੀ ਬੇਵਕਤੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਦੀ ਮੰਗ ਹੈ ਕਿ ਕਬੱਡੀ ਖਿਡਾਰੀ ਦਾ ਕਤਲ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਪੁਲਿਸ ਪ੍ਰਸ਼ਾਸਨ ਦੀ ਕਾਰਵਾਈ

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਦਿੜ੍ਹਬਾ ਦੇ ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕੁੱਟਮਾਰ ਅਤੇ ਕਤਲ ਦੇ ਮਾਮਲੇ ਵਿੱਚ 9 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

PGIMER Chandigarh ਵਿਖੇ ਵਿਸ਼ਵ ਅਲਜ਼ਾਈਮਰ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ: ਸ਼ੁਰੂਆਤੀ ਪਛਾਣ ਅਤੇ ਮਰੀਜ਼ਾਂ ਦੀ ਦੇਖਭਾਲ ‘ਤੇ ਵਿਸ਼ੇਸ਼ ਜ਼ੋਰ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *