ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

ਚੰਡੀਗੜ੍ਹ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਅੱਜ ਕਣਕ ਦੀ ਆਮਦ…

In a major milestone and as a proof of the robust mechanism ensured in the mandis by the Chief Minister Bhagwant Singh Mann

ਚੰਡੀਗੜ੍ਹ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਅੱਜ ਕਣਕ ਦੀ ਆਮਦ ਅਤੇ ਖਰੀਦ ਦੋਵੇਂ ਹੀ 100 ਲੱਖ ਮੀਟਰਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਏ ਹਨ।

ਅੱਜ ਤੱਕ 10349917.17 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਦੋਂ ਕਿ 10015024.35 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ, ਵਿਭਾਗ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਬਾਰਦਾਨਾ, ਪੀਣ ਵਾਲੇ ਸਾਫ਼ ਪਾਣੀ ਦੇ ਨਾਲ-ਨਾਲ ਸਾਫ਼ ਸਫਾਈ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਜਿਸ ਸਦਕਾ ਕਣਕ ਦੀ ਆਮਦ, ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਆਈ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਇਆ ਗਿਆ ਹੈ ਜਿਸ ਨਾਲ ਕਿਸਾਨ, ਆੜ੍ਹਤੀਏ ਜਾਂ ਮਜ਼ਦੂਰਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਗਈ ਹੈ।

ਕਿਸਾਨਾਂ ਨੂੰ ਕੀਤੇ ਗਏ ਭੁਗਤਾਨ ਸਬੰਧੀ, 48 ਘੰਟਿਆਂ ਦੇ ਅੰਦਰ-ਅੰਦਰ ਖਰੀਦੀ ਗਈ ਕਣਕ ਲਈ 21422.09 ਕਰੋੜ ਰੁਪਏ ਦੀ ਰਕਮ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *