ANTF ਬਠਿੰਡਾ ਦੀ ਵੱਡੀ ਕਾਰਵਾਈ: ਜਲਾਲਾਬਾਦ ਵਿੱਚੋਂ 51,500 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਜਲਾਲਾਬਾਦ: ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਠਿੰਡਾ ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਜਲਾਲਾਬਾਦ ਦੇ ਲੱਧੂ ਵਾਲਾ ਨਹਿਰਾਂ ਨੇੜੇ ਇੱਕ ਵੱਡੀ ਸਫਲਤਾ ਹਾਸਲ ਕੀਤੀ…

ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਠਿੰਡਾ ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਜਲਾਲਾਬਾਦ ਦੇ ਲੱਧੂ ਵਾਲਾ ਨਹਿਰਾਂ

ਜਲਾਲਾਬਾਦ: ਐਂਟੀ-ਨਾਰਕੋਟਿਕਸ ਟਾਸਕ ਫੋਰਸ ਬਠਿੰਡਾ ਦੀ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਜਲਾਲਾਬਾਦ ਦੇ ਲੱਧੂ ਵਾਲਾ ਨਹਿਰਾਂ ਨੇੜੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਨਾਕੇਬੰਦੀ ਦੌਰਾਨ ਇੱਕ ਮਹਿੰਦਰਾ ਪਿਕਅਪ ਗੱਡੀ ਵਿੱਚੋਂ 51,500 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮੌਕੇ ‘ਤੇ ਹੀ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਰਾਜਸਥਾਨ ਤੋਂ ਜਲਾਲਾਬਾਦ ਸਪਲਾਈ ਲਈ ਆ ਰਹੇ ਸਨ ਮੁਲਜ਼ਮ

ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਦੋਵੇਂ ਦੋਸ਼ੀ ਹਰਿਆਣਾ ਦੇ ਪੰਚਕੂਲਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨਸ਼ੇ ਦੀ ਖੇਪ ਰਾਜਸਥਾਨ ਤੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਜਲਾਲਾਬਾਦ ਵਿੱਚ ਕਿਸੇ ਨੂੰ ਸਪਲਾਈ ਕੀਤਾ ਜਾਣਾ ਸੀ। ANTF ਟੀਮ ਨੇ ਗੱਡੀ ਸਮੇਤ ਨਸ਼ੀਲੇ ਪਦਾਰਥਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਮੋਹਾਲੀ ਹੈੱਡਕੁਆਰਟਰ ਵਿਖੇ ਮਾਮਲਾ ਦਰਜ

ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਕੁਲਬੀਰ ਸਿੰਘ ਸੋਢੀ (ANTF) ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ANTF ਹੈੱਡ ਆਫਿਸ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਡੂੰਘਾਈ ਨਾਲ ਕੀਤੀ ਜਾ ਰਹੀ ਹੈ ਅੱਗੇ ਦੀ ਪੜਤਾਲ

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਨਸ਼ੇ ਦੀ ਖੇਪ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ ਅਤੇ ਇਸ ਮੈਡੀਕਲ ਨਸ਼ੇ ਨੂੰ ਮੰਗਵਾਉਣ ਵਾਲੇ ਅਸਲ ਮਾਸਟਰਮਾਇਂਡ ਕੌਣ ਸਨ, ਇਸ ਬਾਰੇ ਅਜੇ ਖੁਲਾਸਾ ਹੋਣਾ ਬਾਕੀ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਸਖ਼ਤ ਪੁੱਛਗਿਛ ਕੀਤੀ ਜਾਵੇਗੀ, ਜਿਸ ਤੋਂ ਬਾਅਦ ਇਸ ਰੈਕੇਟ ਨਾਲ ਜੁੜੇ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Asian Para Games 2026: ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਆਗਾਜ਼, ਪਹਿਲੇ ਦਿਨ ਹੀ ਜਿੱਤੇ 11 ਤਗ਼ਮੇ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *