Major police operation in Ferozepur: 1 ਕਿਲੋ 800 ਗ੍ਰਾਮ ਹੈਰੋਇਨ ਅਤੇ 4 ਲੱਖ ਤੋਂ ਵੱਧ ਦੀ ਡਰੱਗ ਮਨੀ ਬਰਾਮਦ

ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਦਰ ਥਾਣਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ…

ਪੰਜਾਬ ਦੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਦਰ ਥਾਣਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਗੁਪਤ

ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸਦਰ ਥਾਣਾ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕਰਕੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ।

ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਸਦਰ ਥਾਣਾ ਮੁਖੀ ਗੁਰਵਿੰਦਰ ਕੁਮਾਰ ਨੂੰ ਖਾਸ ਮੁਖਬਰ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਖਿਲਚੀਆ ਕਦੀਮ ਦਾ ਰਹਿਣ ਵਾਲਾ 23 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਨਸ਼ੇ ਦਾ ਕਾਰੋਬਾਰ ਕਰਦਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਡੀਐਸਪੀ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਉਕਤ ਪਿੰਡ ਵਿੱਚ ਇੱਕ ਤੂੜੀ ਵਾਲੇ ਕਮਰੇ ‘ਤੇ ਛਾਪਾ ਮਾਰਿਆ। ਤਲਾਸ਼ੀ ਦੌਰਾਨ ਪੁਲਿਸ ਨੂੰ ਉੱਥੋਂ 1 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਹੋਈ।

ਤਲਾਸ਼ੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਮੌਕੇ ਤੋਂ ਇੱਕ ਲਿਫ਼ਾਫ਼ੇ ਵਿੱਚੋਂ 4 ਲੱਖ 2 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਨਸ਼ਾ ਤੋਲਣ ਲਈ ਵਰਤੇ ਜਾਣ ਵਾਲੇ *ਦੋ ਇਲੈਕਟ੍ਰਾਨਿਕ ਕੰਪਿਊਟਰ ਕੰਡੇ* ਵੀ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਮੁਲਜ਼ਮ ਗੁਰਪ੍ਰੀਤ ਸਿੰਘ ਖ਼ਿਲਾਫ਼ ਸਦਰ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ (NDPS Act) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਡੀਐਸਪੀ ਨੇ ਦੱਸਿਆ ਕਿ ਛਾਪੇਮਾਰੀ ਵੇਲੇ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਹੈਰੋਇਨ ਕਿੱਥੋਂ ਲਿਆਂਦੀ ਜਾਂਦੀ ਸੀ ਅਤੇ ਅੱਗੇ ਕਿਸ-ਕਿਸ ਨੂੰ ਸਪਲਾਈ ਕੀਤੀ ਜਾਣੀ ਸੀ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Swara Bhaskar ਨੂੰ ਹੋਇਆ ਡੇਂਗੂ, ਹਸਪਤਾਲ ਤੋਂ ਤਸਵੀਰ ਸ਼ੇਅਰ ਕਰਕੇ ਦਿੱਤੀ ਸਿਹਤ ਦੀ ਜਾਣਕਾਰੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *