ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ: ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਸਤੀਫ਼ਾ ਮਨਜ਼ੂਰ, ਨਵੇਂ ਪ੍ਰਧਾਨ ਦੀ ਭਾਲ ਤੇਜ਼

ਚੰਡੀਗੜ੍ਹ :  ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਨੂੰ ਠੱਲ੍ਹ ਪਾਉਣ ਲਈ ਪਾਰਟੀ ਹਾਈਕਮਾਨ ਨੇ ਇੱਕ ਵੱਡਾ ਕਦਮ ਚੁੱਕਿਆ…

ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਨੂੰ ਠੱਲ੍ਹ ਪਾਉਣ ਲਈ ਪਾਰਟੀ ਹਾਈਕਮਾਨ ਨੇ ਇੱਕ ਵੱਡਾ ਕਦਮ ਚੁੱਕਿਆ

ਚੰਡੀਗੜ੍ਹ :  ਪੰਜਾਬ ਕਾਂਗਰਸ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਕਲੇਸ਼ ਅਤੇ ਧੜੇਬੰਦੀ ਨੂੰ ਠੱਲ੍ਹ ਪਾਉਣ ਲਈ ਪਾਰਟੀ ਹਾਈਕਮਾਨ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਸਤੀਫ਼ਾ ਪਾਰਟੀ ਹਾਈਕਮਾਨ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਸਿਆਸੀ ਘਟਨਾਕ੍ਰਮ ਦੀ ਪੁਸ਼ਟੀ ਉਦੋਂ ਹੋਈ ਜਦੋਂ ਰਾਜਾ ਵੜਿੰਗ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੇ ਬਾਇਓ ਵਿੱਚ ਬਦਲਾਅ ਕਰਦਿਆਂ ਆਪਣੇ ਆਪ ਨੂੰ ‘ਸਾਬਕਾ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ’ ਲਿਖ ਲਿਆ ਹੈ।

ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਪ੍ਰੈਲ 2022 ਤੋਂ ਪੰਜਾਬ ਕਾਂਗਰਸ ਦੀ ਕਮਾਨ ਸੰਭਾਲ ਰਹੇ ਸਨ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਹੁਣ ਪਾਰਟੀ ਵੱਲੋਂ ਸੂਬੇ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਅਗਲੇ 48 ਘੰਟਿਆਂ ਦੇ ਅੰਦਰ-ਅੰਦਰ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਨਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 Two major attacks in Syria on the same day :बस पर अंधाधुंध फायरिंग में 7 लोगों की मौत ,गैस पाइपलाइन में धमाके से तीन पावर प्लांट बंद

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *