ਸ੍ਰੀਗੰਗਾਨਗਰ/ਗੁਰਦਾਸਪੁਰ : ਰਾਜਸਥਾਨ ਦੇ ਸ੍ਰੀਗੰਗਾਨਗਰ ਵਿੱਚ ਬੀਤੇ ਦਿਨੀਂ ਹੋਏ ਟ੍ਰੇਨ ਟ੍ਰੈਕ ਧਮਾਕੇ ਨੂੰ ਲੈ ਕੇ ਇੱਕ ਵੱਡਾ ਅਤੇ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ ਇਹ ਘਟਨਾ ਪਾਕਿਸਤਾਨ ਦੇ ਇਸ਼ਾਰੇ ਉੱਤੇ ਅੰਜਾਮ ਦਿੱਤੀ ਗਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰਾਜਸਥਾਨ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਪਛਾਣ ਕਰ ਲਈ ਹੈ ਅਤੇ ਪੰਜਾਬ ਪੁਲਿਸ ਦੀ ਮਦਦ ਨਾਲ ਵੱਡੀ ਸਫਲਤਾ ਹਾਸਲ ਕੀਤੀ ਹੈ।
ਰਾਜਸਥਾਨ ਪੁਲਿਸ ਨੇ ਗੁਰਦਾਸਪੁਰ ਪੁਲਿਸ ਦੇ ਸਹਿਯੋਗ ਨਾਲ ਦੇਰ ਰਾਤ ਛਾਪੇਮਾਰੀ ਕਰਕੇ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਕਲਾਨੌਰ ਤੋਂ ਦੋ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਹਕਪ੍ਰੀਤ ਕੌਰ ਅਤੇ ਦਵਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਦੋਵਾਂ ਸ਼ੱਕੀਆਂ ਦਾ ਸ੍ਰੀਗੰਗਾਨਗਰ ਟ੍ਰੇਨ ਟ੍ਰੈਕ ਬਲਾਸਟ ਵਿੱਚ ਸਿੱਧਾ ਹੱਥ ਸਾਹਮਣੇ ਆ ਰਿਹਾ ਹੈ।
ਗ੍ਰਿਫ਼ਤਾਰੀ ਤੋਂ ਬਾਅਦ ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁਝ ਹਥਿਆਰ, ਜਿੰਦਾ ਕਾਰਤੂਸ ਅਤੇ ਭਾਰੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਰਾਜਸਥਾਨ ਪੁਲਿਸ ਦੀ ਟੀਮ ਨੇ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੀਤੀ ਦੇਰ ਰਾਤ ਇਨ੍ਹਾਂ ਨੂੰ ਇਨ੍ਹਾਂ ਦੇ ਘਰਾਂ ਤੋਂ ਦਬੋਚ ਲਿਆ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਸ਼ੱਕੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁੱਛਗਿੱਛ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਅਤੇ ਹੋਰ ਸਾਥੀਆਂ ਬਾਰੇ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਇਸ ਮਾਮਲੇ ਦੇ ਹਰ ਇੱਕ ਪਹਿਲੂ ਨੂੰ ਬਾਰੀਕੀ ਨਾਲ ਖੰਘਾਲ ਰਹੀ ਹੈ ਤਾਂ ਜੋ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾ ਸਕੇ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
महिलाओं के खिलाफ अभद्र भाषा पर महिला आयोग सख्त, मीडिया और सोशल मीडिया के लिए जारी की एडवाइजरी
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

